
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਟੂਡੈਂਟਸ ਪੁਲਿਸ ਕੈਡਿਟਸ ਪ੍ਰੋਗਰਾਮ ਦੇ ਜ਼ਿਲਾ ਨੋਡਲ ਅਫ਼ਸਰ ਜਸਬੀਰ ਸਿੰਘ ਜੱਸੀ ਨੂੰ ਕੀਤਾ ਸਨਮਾਨਿਤ

ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ : ਬਾਬਾ ਬੰਦਾ ਸਿੰਘ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਫ਼ਰੀਦਕੋਟ ਵਿਖੇ ਪੁਲਿਸ ਵਿਭਾਗ ਫ਼ਰੀਦਕੋਟ ਵੱਲੋਂ ਕਮਿਊਨਿਟੀ ਪੁਲਸਿੰਗ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੰਪਰਕ ਸੈਮੀਨਾਰ ਕੀਤਾ। ਇਸ ਮੌਕੇ ਐਸ.ਐਸ.ਪੀ.ਗੁਰਬੰਸ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦੇ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਦੇ ਮਾਲਵਾ ਜ਼ੋਨ ਦੇ ਕੋਆਰਡੀਨੇਟਰ/ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ, ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲਾ ਕੋਆਰਡੀਨੇਟਰ ਪ੍ਰੋ.ਗੁਰਸੇਵਕ ਸਿੰਘ, ਕਾਲਜ ਦੇ ਚੇਅਰਮੈਨ ਪੁਨੀਤ ਇੰਦਰ ਬਾਵਾ,ਡਾਇਰੈਕਟਰ ਸ਼ਾਲਿਨੀ ਬਾਵਾ,ਪਿ੍ਰੰਸੀਪਲ ਸਮੀਰ ਸ਼ਰਮਾ,ਐਸ.ਪੀ.ਇਨਵੈਸਟੀਗੇਸ਼ਨ, ਯੋਗੇਸ਼ਵਰ ਸਿੰਘ ਗੁਰਾਇਆ, ਡੀ.ਐਸ.ਪੀ.ਤਿਰਲੋਚਨ ਸਿੰਘ, ਡੀ.ਐਸ.ਪੀ.ਅਵਤਾਰ ਸਿੰਘ, ਸਦਰ ਥਾਣਾ ਦੇ ਮੁੱਖ ਅਫ਼ਸਰ ਰਾਜੇਸ਼ ਕੁਮਾਰ, ਐਸ.ਐਚ.ਓ.ਅਕਲਪ੍ਰੀਤ ਸਿੰਘ, ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਸਿੱਖਿਆ ਵਿਭਾਗ ਦੇ ਸਟੂਡੈਂਟਸ ਪੁਲਿਸ ਕੈਡਿਟਸ ਪ੍ਰੋਗਰਾਮ ਦੇ ਜ਼ਿਲਾ ਨੋਡਲ ਅਫ਼ਸਰ ਜਸਬੀਰ ਸਿੰਘ ਜੱਸੀ ਨੂੰ ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਹਾਜ਼ਰ ਮੁੱਖ ਮਹਿਮਾਨ ਗੁਰਬੰਸ ਸਿੰਘ ਬੈਂਸ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਪੁਨੀਤ ਇੰਦਰ ਬਾਵਾ ਮਿਲ ਨੇ ਸਨਮਾਨਿਤ ਕੀਤਾ।