ਪੱਤਰ ਪ੍ਰਰੇਰਕ, ਕੋਟਕਪੂਰਾ : ਕੇਂਦਰ ਦੀ ਨਰਿੰਦਰ ਮੋਦੀ ਵਾਲੀ ਭਾਜਪਾ ਗਠਜੋੜ ਸਰਕਾਰ ਸਿਰਫ਼ ਦਾਅਵਿਆਂ ਤੱਕ ਹੀ ਸੀਮਤ ਹੈ ਜਦਕਿ ਸੂਬੇ ਦੀ ਕਾਂਗਰਸ ਪਾਰਟੀ ਦੀ ਸਰਕਾਰ ਕੀਤੇ ਹਰ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਕਤ ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਸਿੰਘ ਢੈਪਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਡੇ ਘਰਾਨਿਆਂ, ਵਪਾਰੀਆਂ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਵਿਚ ਕਰੋੜਾਂ ਰੁਪਏ ਰਾਹਤ ਲਈ ਦਿੱਤੇ ਹਨ ਪਰ ਹਾਲੇ ਤੱਕ ਉਕਤ ਰਕਮ ਦੀ ਕੋਈ ਜਾਣਕਾਰੀ ਨਹੀ ਮਿਲੀ ਹੈ। ਉਨ੍ਹਾਂ ਦੱਸਿਆ ਭਾਜਪਾ ਸਰਕਾਰ ਸਿਰਫ਼ ਫ਼ੋਕੇ ਦਾਅਵੇ ਕਰਕੇ ਵਾਹ ਵਾਹ ਖੱਟ ਰਹੀ ਹੈ ਜਦਕਿ ਪੰਜਾਬ ਸੂਬੇ ਨੂੰ ਕੇਂਦਰ ਕੋਲੋਂ ਕੋਈ ਠੋਸ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੱਸਿਆ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਰ ਹਲਕੇ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ ਜਦਕਿ ਹੋਰ ਸਹੂਲਤਾਂ ਵੀ ਉਨ੍ਹਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਸਮੇ ਉਨ੍ਹਾਂ ਨਾਲ ਹਰਮੇਲ ਸਿੰਘ,ਬਲਜੀਤ ਸਿੰਘ ਹੋਰ ਵੀ ਪਾਰਟੀ ਆਗੂ ਹਾਜਰ ਸਨ।