ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨ ਦੀ ਹੋਈ ਸਾਂਝੀ ਮੀਟਿੰਗ
ਸੰਯੁਕਤ ਕਿਸਾਨ ਮੋਰਚਾ ਤੇ ਟਰੈਡ ਯੂਨੀਅਨ ਦੀ ਸਾਝੀ ਮੀਟਿੰਗ ਹੋਈ
Publish Date: Tue, 31 Mar 2026 04:16 PM (IST)
Updated Date: Wed, 01 Apr 2026 04:01 AM (IST)

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਸੰਯੁਕਤ ਕਿਸਾਨ ਮੋਰਚਾ ਤੇ ਟਰੈਡ ਯੂਨੀਅਨ ਦੀ ਸਾਂਝੀ ਮੀਟਿੰਗ ਰੈਸਟ ਹਾਊਸ ਫਰੀਦਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆ 2 ਜ਼ਿਲ੍ਹਾ ਪ੍ਰਧਾਨ ਸਮਸ਼ੇਰ ਸਿੰਘ ਜਲਾਲੇਆਣਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਆਗੂ ਸਾਹਿਬਾਨ ਨੇ ਭਾਗ ਲਿਆ ਜਿਨ੍ਹਾਂ ਵਿੱਚ ਸਮਸ਼ੇਰ ਸਿੰਘ ਕਿੰਗਰਾ ਕਨਵੀਨਰ ਜ਼ਿਲ੍ਹਾ ਫਰੀਦਕੋਟ ਸੰਯੁਕਤ ਕਿਸਾਨ ਮੋਰਚਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ ਸੂਬਾ ਜਨਰਲ ਸਕੱਤਰ ਕਿਰਤੀ ਕਿਸਾਨ ਯੂਨੀਅਨ, ਭੁਪਿੰਦਰ ਸਿੰਘ ਔਲਖ ਸੂਬਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ, ਰਛਪਾਲ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਜੋਰਾ ਸਿੰਘ ਭਾਣਾ ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ, ਸੁਖਦੇਵ ਸਿੰਘ ਬੱਬੀ ਬਰਾੜ ਜ਼ਿਲ੍ਹਾ ਜਰਨਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ, ਸੁਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਖਜਿੰਦਰ ਸਿੰਘ ਤੂਬੜਭੰਨ ਜ਼ਿਲ੍ਹਾ ਪ੍ਰਧਾਨ ਕੁਲਹਿੰਦ ਕਿਸਾਨ ਸਭਾ, ਰਾਜਬੀਰ ਸੰਧਵਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸੁਖਪਾਲ ਸਿੰਘ ਜ਼ਿਲ੍ਹਾ ਪ੍ਰੈਸ ਸਕੱਤਰ ਕੌਮੀ ਕਿਸਾਨ ਯੂਨੀਅਨ, ਸੁਖਦੀਪ ਸਿੰਘ ਬਲਾਕ ਆਗੂ ਭਾਰਤੀ ਕਿਸਾਨ ਯੂਨੀਅਨ ਉਗਰਾਹਾ, ਅਮਰਜੀਤ ਸਿੰਘ ਪੰਨੂੰ ਜ਼ਿਲਾ ਆਗੂ ਕਿਰਤੀ ਕਿਸਾਨ ਯੂਨੀਅਨ, ਸੂਰਤ ਸਿੰਘ ਮਾਹਲਾ ਜ਼ਿਲਾ ਆਗੂ ਜਮੂਹਰੀ ਕਿਸਾਨ ਸਭਾ,ਨਛੱਤਰ ਸਿੰਘ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਕਾਦੀਆ, ਸਿਮਰਜੀਤ ਸਿੰਘ ਜ਼ਿਲਾ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਜ਼ਿਲ੍ਹਾ ਫਰੀਦਕੋਟ, ਕੁਲਦੀਪ ਸਰਮਾ ਮੁਲਾਜ਼ਮ ਆਗੂ ਨਗਰ ਕੌਂਸਲ, ਵੀਰ ਸਿੰਘ ਕੰਮੇਅਆਣਾ ਨਰੇਗਾ ਯੂਨੀਅਨ, ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਅਪ੍ਰੈਲ ਨੂੰ ਡੀ ਸੀ ਦਫਤਰ ਫਰੀਦਕੋਟ ਵਿਖੇ 11ਵਜੇ ਤੋਂ 2 ਵਜੇ ਤੱਕ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸਦੇ ਤਹਿਤ ਕਿਸਾਨ, ਮਜਦੂਰ, ਮੁਲਾਜ਼ਮ, ਵਿਦਿਆਰਥੀਆ ਆਦਿ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸਨਰ ਫਰੀਦਕੋਟ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ।