ਮਹਿਲਾ ਬੀਐੱਲਓਜ਼ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਮਹਿਲਾ ਦਿਵਸ ਨੂੰ ਮੁੱਖ ਰੱਖਦੇ ਹੋਏ ਮਹਿਲਾ ਬੀ.ਐਲ.ਓਜ਼ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
Publish Date: Tue, 10 Mar 2026 04:08 PM (IST)
Updated Date: Wed, 11 Mar 2026 04:00 AM (IST)

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਭਾਰਤ ਚੋਣ ਕਮਿਸ਼ਨ, ਨਵੀ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਫ਼ਰੀਦਕੋਟ ਵਿੱਚ ਚੋਣ ਪ੍ਰਕਿਰਿਆ ਦੌਰਾਨ ਵਧੀਆ ਅਤੇ ਸਮਰਪਿਤ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀਐਲਓਜ਼) ਵਿਧਾਨ ਸਭਾ ਚੋਣ ਹਲਕਾ 87-ਫਰੀਦਕੋਟ ਤੋਂ ਸ੍ਰੀਮਤੀ ਬੇਅੰਤ ਕੌਰ, ਸਰਬਜੀਤ ਕੌਰ, ਕਰਮਜੀਤ ਕੌਰ ਅਤੇ 88-ਕੋਟਕਪੂਰਾ ਤੋਂ ਵੀਰਪਾਲ, ਰਮਨਦੀਪ ਕੌਰ, ਵੀਰਪਾਲ ਕੌਰ ਅਤੇ 89-ਜੈਤੋਂ ਤੋਂ ਮਨਮੋਹਨ ਕੌਰ, ਹਰਮਨਦੀਪ ਕੌਰ, ਸੁਖਬੀਰ ਕੌਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ ਵਿੱਚ ਆਪਣੀ ਯੋਗਤਾ ਅਤੇ ਸਮਰੱਥਾ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਹਿਲਾ ਬੀਐਲਓਜ਼ ਦਾ ਯੋਗਦਾਨ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਮਹਿਲਾ ਬੀਐਲਓਜ਼ ਨੇ ਆਪਣੇ ਫਰਜ਼ਾਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਮਹਿਲਾ ਦਿਵਸ ਮੌਕੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਮਾਨਤਾ ਦੇਣਾ ਹੋਰ ਔਰਤਾਂ ਲਈ ਵੀ ਪ੍ਰੇਰਣਾ ਸਾਬਤ ਹੋਵੇਗਾ। ਇਸ ਮੌਕੇ ਹਲਕਾ ਵਾਰ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੀਐਲਓਜ਼ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਉਨ੍ਹਾਂ ਮਹਿਲਾ ਬੀਐਲਓਜ਼ ਨੂੰ ਚੋਣ ਪ੍ਰਕਿਰਿਆ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਵੀ ਸੁਣਿਆ ਅਤੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸੰਦੀਪ ਮਲਹੋਤਰਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਭੂਸ਼ਣ ਕੁਮਾਰ, ਚੋਣ ਤਹਿਸੀਲਦਾਰ, ਬੀ.ਡੀ.ਪੀ ਓ ਨੱਥਾ ਸਿੰਘ ਅਤੇ ਚੋਣਾਂ ਨਾਲ ਸਬੰਧਤ ਕਰਮਚਾਰੀ ਹਾਜ਼ਰ ਸਨ।