ਸਪੀਕਰ ਸੰਧਵਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਦੀ ਤਿਆਰੀ
ਸੰਯੁਕਤ ਕਿਸਾਨ ਮੋਰਚਾ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਸਪੀਕਰ ਸੰਧਵਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ 22 ਫਰਵਰੀ ਨੂੰ
Publish Date: Mon, 16 Feb 2026 03:32 PM (IST)
Updated Date: Tue, 17 Feb 2026 04:00 AM (IST)

ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ, ਫਰੀਦਕੋਟ : ਸੰਯੁਕਤ ਕਿਸਾਨ ਮੋਰਚਾ ਅਤੇ ਭਰਾਤਰੀ ਜਥੇਬੰਦੀਆਂ ਜ਼ਿਲ੍ਹਾਂ ਫਰੀਦਕੋਟ ਦੀ ਮੀਟਿੰਗ ਬੀਕੇਯੂ ਉਗਰਾਹਾਂ ਦੇ ਆਗੂ ਸੁਖਦੀਪ ਸਿੰਘ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਫਰੀਦਕੋਟ ਵਿਖੇ ਕੀਤੀ ਗਈ ਜਿਸ ਵਿੱਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਹੋਏ ਪ੍ਰੋਗਰਾਮਾਂ ਦੀ ਲੜੀ ਦੇ ਤਹਿਤ 22 ਫਰਵਰੀ ਨੂੰ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਦੇ ਘਰ ਮੂਹਰੇ ਸੰਧਵਾਂ ਵਿਖੇ ਸਵੇਰੇ11 ਵਜੇ ਤੋਂ ਲੈ ਕੇ 3 ਵਜੇ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿੱਚ ਮੁੱਖ ਤੌਰ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਬਿਜਲੀ ਸੋਧ ਬਿੱਲ ਅਤੇ ਬੀਜ ਸੋਧ ਬਿੱਲ 2025 ਨੂੰ ਰੱਦ ਕਰਨਾ, ਲਿਆਂਦੇ ਗਏ ਚਾਰ ਲੇਬਰ ਕੋਰਡ ਰੱਦ ਕਰਨੇ, ਨਰੇਗਾ ਕਾਨੂੰਨ ਨੂੰ ਇਨ ਬਿਨ ਬਹਾਲ ਰੱਖਣਾ, ਸੰਪੂਰਨ ਕਰਜ਼ਾ ਮੁਕਤੀ, ਅਮਰੀਕਾ ਨਾਲ ਕੀਤਾ ਗਿਆ ਕਰ ਮੁਕਤ ਸਮਝੌਤਾ ਰੱਦ ਕਰਨਾ, ਠੇਕੇਦਾਰੀ ਪ੍ਰਥਾ ਖਤਮ ਕਰਨੀ, ਕੱਚੇ ਮੁਲਾਜ਼ਮ ਪੱਕੇ ਕਰਨਾ ਆਦ ਮੰਗਾਂ ਨੂੰ ਲੈ ਕੇ ਭਰਮਾ ਇਕੱਠ ਕੀਤਾ ਜਾਵੇਗਾ ਇਸ ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਭਾਗ ਲਿਆ ਜਿਨਾਂ ਵਿੱਚ ਭੁਪਿੰਦਰ ਸਿੰਘ ਔਲਖ ,ਸ਼ਮਸ਼ੇਰ ਸਿੰਘ ਕਿੰਗਰਾ, ਰਾਜਵੀਰ ਸਿੰਘ ਸੰਧਵਾਂ, ਵੀਰਇੰਦਰ ਜੀਤ ਸਿੰਘ ਪੁਰੀ, ਸਿਮਰਜੀਤ ਸਿੰਘ ਬਰਾੜ, ਸੁਰਜੀਤ ਸਿੰਘ ਹਰੀਏਵਾਲਾ, ਗੁਰਮੀਤ ਸਿੰਘ, ਮਾਸਟਰ ਮੱਖਣ ਸਿੰਘ, ਕੁਲਦੀਪ ਸ਼ਰਮਾ, ਹਰਨੇਕ ਸਿੰਘ ਢਿੱਲੋ, ਅਮਨਦੀਪ ਸਿੰਘ, ਨਾਇਬ ਸਿੰਘ, ਜਗਦੀਸ਼ ਸਿੰਘ ਆਦਿ ਸਾਥੀਆਂ ਨੇ ਭਾਗ ਲਿਆ।