- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਟਕਪੂਰਾ ਹਲਕੇ ਦੇ ਨੌਜਵਾਨ ਨੂੰ ਬਿਨਾਂ ਸਿਫ਼ਾਰਸ਼ ਮਿਲੀ ਸਰਕਾਰੀ ਨੌਕਰੀ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾਂ ਬਿਨਾਂ ਸਿਫਾਰਿਸ਼ ਦੇ ਲੱਖਾਂ ਬੇਰੁਜ਼ਗਾਰਾਂ ਨੂੰ ਨੌਕਰੀ ਦਿੱਤੀਆਂ ਹਨ ਜਿਸ ਦੀ ਮਿਸਾਲ ਕੋਟਕਪੂਰਾ ਹਲਕੇ ਦੇ ਇੱਕ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਕੋਟਕਪੂਰਾ ਨੂੰ ਬਿਨਾਂ ਕਿਸੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀ ਮਿਲਣ ’ਤੇ ਨੌਜਵਾਨ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅ਼ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਆਈ ਟੀ ਆਈ ਵਿਭਾਗ ਦੇ ਪੀ ਟੀ ਆਈ ਸੁਪਰਡੈਂਟ ਲੱਗੇ ਹਨ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਹੈ, ਜਿੱਥੇ ਬਿਨਾਂ ਸਿਫ਼ਾਰਸ਼ ਅਤੇ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਯੋਗਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਦੇਣਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਸੜਕਾਂ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਲੜੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।