ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ 21 ਤੱਕ ਮੁਲਤਵੀ, ਸੁਖਬੀਰ ਬਾਦਲ, ਸਾਬਕਾ DGP ਸੁਮੇਧ ਸੈਣੀ VC ਰਾਹੀਂ ਹੋਏ ਪੇਸ਼
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋੰ ਇਸ ਤਬਦੀਲ ਕਰਨ ਦਾ ਹੁਕਮ ਇਸ ਅਦਾਲਤ ਨੂੰ ਹਾਲੇ ਪ੍ਰਾਪਤ ਨਹੀੰ ਹੋਇਆ। ਇਸ ’ਤੇ ਅਦਾਲਤ ਨੇ ਧਿਆਨ ਵਿਚ ਰੱਖਦੇ ਹੋਏ ਅਗਲੇ ਹੁਕਮ ਤੱਕ ਤਰੀਕ ਮੁਲਤਵੀ ਕਰ ਦਿੱਤੀ ਹੈ।
Publish Date: Sat, 18 Apr 2026 09:39 AM (IST)
Updated Date: Sat, 18 Apr 2026 09:42 AM (IST)
ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : 2015 ਵਿਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਿ੍ਸ਼ਨ ਕਾਂਤ ਜੈਨ ਦੀ ਅਦਾਲਤ ਵਿਚ ਹੋਈ। ਸੁਣਵਾਈ ਦੌਰਾਨ ਅਦਾਲਤ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਮੋਗਾ ਦੇ ਐੱਸਐੱਸਪੀ ਚਰਨਜੀਤ ਸ਼ਰਮਾ, ਡੀਆਈਜੀ ਫਿਰੋਜਪੁਰ ਅਮਰ ਸਿੰਘ ਚਾਹਲ, ਸਾਬਕਾ ਐੱਸਐੱਸਪੀ ਸੁਖਮੰਦਰ ਸਿੰਘ ਮਾਨ, ਅਦਾਲਤ ਵਿਚ ਵੀਡੀਓ ਕਾਨਫਰੰਸ ਦੇ ਰਾਹੀਂ ਪੇਸ਼ ਹੋਏ। ਕੇਸ ਦੀ ਅਗਲੀ ਸੁਣਵਾਈ 21 ਅਪ੍ਰੈਲ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਮੁੱਦਈ ਪੱਖ ਦੇ ਵਕੀਲ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਸ ਚਲਾਨ ਨੂੰ ਫਰੀਦਕੋਟ ਤੋ ਬਾਹਰਲੇ ਜ਼ਿਲ੍ਹੇ ਵਿਚ ਤਬਦੀਲ ਕਰਨ ਲਈ ਰਿਟ ਪਟੀਸ਼ਨ ਦਾਇਰ ਕੀਤੀ ਹੋਈ ਸੀ, ਇਹ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਕੇਸ ਨੂੰ ਬਦਲ ਕੇ ਚੰਡੀਗੜ੍ਹ ਦੀ ਅਦਾਲਤ ਵਿਚ ਤਬਦੀਲ ਕੀਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋੰ ਇਸ ਤਬਦੀਲ ਕਰਨ ਦਾ ਹੁਕਮ ਇਸ ਅਦਾਲਤ ਨੂੰ ਹਾਲੇ ਪ੍ਰਾਪਤ ਨਹੀੰ ਹੋਇਆ। ਇਸ ’ਤੇ ਅਦਾਲਤ ਨੇ ਧਿਆਨ ਵਿਚ ਰੱਖਦੇ ਹੋਏ ਅਗਲੇ ਹੁਕਮ ਤੱਕ ਤਰੀਕ ਮੁਲਤਵੀ ਕਰ ਦਿੱਤੀ ਹੈ।