ਗਾਇਕ ਕੁਲਵਿੰਦਰ ਬਿੱਲਾ ਨੇ ਆਪਣੀ ਗਾਇਕੀ ਨਾਲ ਦਰਸ਼ਕ ਝੂੰਮਣ ਲਾਏ -ਗਾਇਕ ਕੁਲਵਿੰਦਰ ਬਿੱਲਾ ਨੇ ਆਪਣੀ ਗਾਇਕੀ ਨਾਲ ਦਰਸ਼ਕ ਝੂੰਮਣ ਲਾਏ
Publish Date: Wed, 23 Sep 2026 04:00 PM (IST)
Updated Date: Wed, 23 Sep 2026 04:03 PM (IST)
ਜਗਮੀਤ ਸਿੰਘ ਪੰਜਾਬੀ ਜਾਗਰਣ ਫਰੀਦਕੋਟ : ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2026 ਦੇ ਸਬੰਧ ਵਿੱਚ ਕਰਵਾਈ ਗਈ ਸਟਾਰ ਨਾਈਟ ਵਿੱਚ ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਸ਼ਿਰਕਤ ਕੀਤੀ।ਇਸ ਮੌਕੇ ਐਮ.ਐਲ.ਏ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ.ਐਸ.ਪੀ ਸ.ਗੁਰਬੰਸ ਸਿੰਘ ਬੈਂਸ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਮਕਬੂਲ ਗੀਤਾਂ ਮੇਰਾ ਦੇਸ਼ ਹੋਵੇ ਪੰਜਾਬ ਜ਼ਿੰਦਗੀ ਫੇਰ ਦੁਬਾਰਾ ਮਿਲਣੀ ਐ ਕੇ ਨਹੀਂ ਸਾਡਾ ਹੋ ਜਾਂਦਾ ਜੀਹਨੂੰ ਮਿਲ ਲੈਨੇ ਆ ਨਾਲ ਪਹੁੰਚੇ ਹਜ਼ਾਰਾਂ ਦਰਸ਼ਕਾਂ ਅਤੇ ਸੰਗਤਾਂ ਦਾ ਭਰਪੂਰ ਮਨੋਰੰਜਨ ਕੀਤਾ। ਆਪਣੇ ਅਨੇਕਾਂ ਗੀਤਾਂ ਨਾਲ ਗਾਇਕ ਨੇ ਦਰਸ਼ਕਾਂ ਨੂੰ ਲੰਮਾ ਸਮਾਂ ਝੂੰਮਣ ਲਗਾਇਆ। ਦਰਸ਼ਕਾਂ ਨੇ ਦੇਰ ਰਾਤ ਤੱਕ ਇਸ ਸਟਾਰ ਨਾਈਟ ਦਾ ਆਨੰਦ ਮਾਣਿਆ।ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਪ੍ਰਸਿੱਧ ਮੰਚ ਸੰਚਾਲਕ ਜਸਬੀਰ ਸਿੰਘ ਜੱਸੀ ਵੱਲੋਂ ਨਿਭਾਈ ਗਈ। ਇਸ ਮੌਕੇ ਬੀਬੀ ਬੇਅੰਤ ਕੌਰ ਸੇਖੋਂ,ਐਡਵੋਕੇਟ ਬਰਿੰਦਰ ਸਿੰਘ ਸੰਧਵਾਂ, ਸੰਦੀਪ ਧਾਲੀਵਾਲ ਸੂਚਨਾ ਕਮਿਸ਼ਨਰ ਪੰਜਾਬ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ, ਨਗਰ ਕੌਂਸਲ ਪ੍ਰਧਾਨ ਸ.ਬਲਜਿੰਦਰ ਸਿੰਘ,ਵਧੀਕ ਡਿਪਟੀ ਕਮਿਸ਼ਨਰ(ਜ) ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ,ਐਸ ਡੀ ਐਮ ਫਰੀਦਕੋਟ ਪੁਨੀਤ ਸ਼ਰਮਾ, ਐਸਡੀਐਮ ਕੋਟਕਪੂਰਾ ਰਜਿੰਦਰ ਸਿੰਘ,ਐਸ.ਡੀ.ਐਮ. ਜੈਤੋ ਵਿਕਰਮਜੀਤ,ਨਵਦੀਪ ਸਿੰਘ ਗਿੱਲ ਡਿਪਟੀ ਡਾਇਰੳੇਕਟਰ ਲੋਕ ਸੰਪਰਕ ,ਲਵਪ੍ਰੀਤ ਕੌਰ, ਡੀ.ਆਰ.ਓ, ਅੰਜਨਾ ਕੌਸ਼ਲ ਜ਼ਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਸਿੱਖਿਆ, ਸੈਕਟਰੀ ਰੈਡ ਕਰਾਸ ਮਨਦੀਪ ਸਿੰਘ ਮੌਂਗਾ,ਸੁੁਖਵੰਤ ਸਿੰਘ ਪੱਕਾ ਜਨਰਲ ਸਕੱਤਰ ਯੂਥ ਵਿੰਗ, ਪ੍ਰੋ.ਗੁਰਸੇਵਕਸਿੰਘ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।