- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਔਰਤਾਂ ਨੂੰ 1000 ਅਤੇ 1500 ਰੁਪਏ ਦੇਣ ਦੇ ਐਲਾਨ ਦੀ ਖੁਸ਼ੀ ’ਚ ਲੱਡੂ ਵੰਡੇ

ਮਨਪ੍ਰੀਤ ਕੌਰ ਦੀ ਅਗਵਾਈ ’ਚ ਮਹਿਲਾ ਵਰਕਰਾਂ ਨੇ ਕੀਤਾ ਇਕੱਠ
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜਟ ਦੌਰਾਨ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ। ਇਸ ਐਲਾਨ ਦੀ ਖੁਸ਼ੀ ਵਿਚ ਜੈਤੋ ਵਿਖੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੀ ਧਰਮਪਤਨੀ ਮਨਪ੍ਰੀਤ ਕੌਰ ਦੀ ਅਗਵਾਈ ’ਚ ਵੱਡੀ ਗਿਣਤੀ ਵਿਚ ਇਕੱਠੀਆਂ ਔਰਤਾਂ, ‘ਆਪ’ ਮਹਿਲਾ ਆਗੂਆਂ ਅਤੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਨੇ ਕਿਹਾ ਕਿ ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿਚ ਵਿੱਤੀ ਵਰ੍ਹੇ 2026-27 ਦਾ ਬਜਟ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰ ਕੇ ਪੇਸ਼ ਕੀਤਾ ਗਿਆ, ਜੋ ਔਰਤਾਂ ਲਈ ਇਕ ਵੱਡਾ ਤੋਹਫ਼ਾ ਹੈ। ਮਨਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਬਜਟ ਵਿਚ ਇਹ ਪੰਜਵੀਂ ਗਾਰੰਟੀ ਪੂਰੀ ਕਰ ਕੇ ਪੰਜਾਬ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ ਵਿਸਾਖੀ ਦੇ ਸ਼ੁੱਭ ਦਿਹਾੜੇ ਤੋਂ ਔਰਤਾਂ ਦੀ ਰਜਿਸਟਰੇਸ਼ਨ ਸ਼ੁਰੂ ਹੋਵੇਗੀ ਅਤੇ ਇਹ ਰਾਸ਼ੀ ਸਿੱਧੀ ਔਰਤਾਂ ਦੇ ਬੈਂਕ ਖ਼ਾਤਿਆਂ ਵਿਚ ਟਰਾਂਸਫਰ ਕੀਤੀ ਜਾਵੇਗੀ। ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਦੀਆਂ ਲਗਭਗ 97 ਫ਼ੀਸਦੀ ਔਰਤਾਂ ਨੂੰ ਕਵਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਬੇਸਹਾਰਾ ਮਹਿਲਾ ਪੈਨਸ਼ਨ ਜਾਂ ਦਿਵਿਆਂਗ ਪੈਨਸ਼ਨ ਸਕੀਮ ਦਾ ਲਾਭ ਲੈਣ ਵਾਲੀਆਂ ਔਰਤਾਂ ਵੀ ਇਸ ਨਵੀਂ ਸਕੀਮ ਦਾ ਲਾਭ ਲੈ ਸਕਣਗੀਆਂ। ਇਸ ਮੌਕੇ ਸਰਪੰਚ ਬਲਵਿੰਦਰ ਕੌਰ ਵਾਲੀਆ ਰਣ ਸਿੰਘ ਵਾਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀਰਪਾਲ ਕੌਰ ਰਾਮੇਆਣਾ, ਕਰਮਜੀਤ ਕੌਰ ਭਗਤੂਆਣਾ, ਪਰਮਿੰਦਰ ਕੌਰ ਬਰਾੜ ਰੋਮਾਣਾ ਅਲਬੇਲ ਸਿੰਘ, ਹਰਜਿੰਦਰ ਕੌਰ ਰਾਮੇਆਣਾ, ‘ਆਪ’ ਬਲਾਕ ਪ੍ਰਧਾਨ ਅਮਨ ਢਿੱਲੋਂ ਦਬੜ੍ਹੀਖਾਨਾ ਤੋਂ ਇਲਾਵਾ ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ‘ਆਪ’ ਬੀ.ਸੀ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਸੁਖਰੀਤ ਸਿੰਘ ਰੋਮਾਣਾ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਢੈਪਈ, ‘ਆਪ’ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਖਾਲਸਾ ਕੋਠੇ ਮਹਿਲੜ੍ਹ (ਦਬੜ੍ਹੀਖਾਨਾ), ਪੀ.ਏ ਕੁਲਦੀਪ ਸਿੰਘ ਦਲ ਸਿੰਘ ਵਾਲਾ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ ਆਦਿ ਹਾਜ਼ਰ ਸਨ।