ਸ਼ਹੀਦ ਭਗਤ ਸਿੰਘ ਕਾਲਜ ’ਚ ਮਾਂ ਬੋਲੀ ਦਿਹਾੜਾ ਮਨਾਇਆ
ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਕੌਮਾਂਤਰੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ।
Publish Date: Sat, 21 Feb 2026 03:41 PM (IST)
Updated Date: Sun, 22 Feb 2026 04:01 AM (IST)

ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ‘ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਮਾਤ ਭਾਸ਼ਾ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾ. ਹਰਿੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਹਨਾਂ ਨੇ ਆਪਣੇ ਭਾਸ਼ਣ ਵਿਚ ਮਨੁੱਖੀ ਜ਼ਿੰਦਗੀ ਵਿਚ ਮਾਂ ਬੋਲੀ ਦੇ ਮਹੱਤਵ ਤੋਂ ਜਾਣੂੰ ਕਰਵਾਉਂਦੇ ਹੋਏ ਇਸ ਨੂੰ ਦਰਪੇਸ਼ ਖਤਰਿਆਂ ਅਤੇ ਚਿੰਤਾਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਮੰਚ ਸੰਚਾਲਨ ਦੀ ਭੂਮਿਕਾ ਨਿਭਾਉਂਦੇ ਪ੍ਰੋਫੈਸਰ ਸੁਖਵੀਰ ਕੌਰ ਨੇ ਜੀ ਆਇਆ ਆਖਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਮਾਂ ਬੋਲੀ ਦੀ ਮਹੱਤਤਾ ਅਤੇ ਸਥਿਤੀ ਸੰਬੰਧੀ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਅੱਖਰਕਾਰੀ ਨਾਲ ਸੰਬੰਧਿਤ ਪੋਸਟਰ ਵੀ ਤਿਆਰ ਕੀਤੇ ਗਏ। ਇਸ ਮੌਕੇ ਕਾਲਜ ਦੇ ਪ੍ਰੋਫੈਸਰ ਕੁਲਵਿੰਦਰ ਸ਼ਰਮਾ ਦੁਆਰਾ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਮੈਡਮ ਪ੍ਰਿੰਸੀਪਲ ਪੂਜਾ ਭੱਲਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਆਉਣ ਵਾਲੇ ਸਮੇਂ ਵਿੱਚ ਕਰਾਉਂਦੇ ਰਹਾਂਗੇ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਪ੍ਰਿੰਸੀਪਲ ਡਾ. ਪੂਜਾ ਭੱਲਾ ਤੋਂ ਇਲਾਵਾ ਪ੍ਰੋ. ਸਤਨਾਮ ਸਿੰਘ, ਪ੍ਰੋ. ਵਰਿੰਦਰ ਸਿੰਘ ਪ੍ਰੋ. ਹਰਜਿੰਦਰਪਾਲ ਕੌਰ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਸ਼ਹਿਨਾਜ਼ ਬੇਗਮ, ਪ੍ਰੋ. ਪੂਨਮ ਅਰੋੜਾ, ਡਾ. ਅੰਮ੍ਰਿਤਪਾਲ ਸਿੰਘ, ਪ੍ਰੋ. ਰਣਜੀਤ ਸਿੰਘ ਆਦਿ ਹਾਜ਼ਰ ਸਨ।