- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਲਏਡੀਸੀ ਸਿਸਟਮ ਖ਼ਿਲਾਫ਼ ਵਕੀਲਾਂ ਦਾ ਸੰਘਰਸ਼ ਲਗਾਤਾਰ ਜਾਰੀ

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ : ਲੀਗਲ ਏਡ ਡਿਫੈਂਸ ਕੌਂਸਲ (ਐਲਏਡੀਸੀ) ਸਿਸਟਮ ਦੇ ਵਿਰੋਧ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ’ਚ ਸ੍ਰੋਮਣੀ ਅਕਾਲੀਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘੰ ਬਰਾੜ ਅਤੇ ਉਨ੍ਹਾਂ ਦੇ ਪੁੱਤਰ ਐਡਵੋਕੇਟ ਅਨੂਪ੍ਰਤਾਪ ਸਿੰਘ ਵਿਸ਼ੇਸ਼ ਨੇ ਤੌਰ ਤੇ ਵਕੀਲਾਂ ਨੂੰ ਸਮਰਥਨ ਦਿੱਤਾ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਜਗਪਾਲ ਸਿੰਘ ਬਰਾੜ ਨੇ ਧਰਨੇ ’ਚ ਸ਼ਾਮਿਲ ਹੋਣ ਤੇ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸਰਕਾਰ ਨੂੰ ਵਕੀਲਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਇਸ ਨੀਤੀ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਕਿਸੇ ਵੀ ਵਰਗ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਦਾ ਸੰਘਰਸ਼ ਨਿਆਂ ਪ੍ਰਣਾਲੀ ਅਤੇ ਵਕੀਲਾਂ ਦੇ ਹੱਕਾਂ ਨਾਲ ਜੁੜਿਆ ਹੋਇਆ ਹੈ ਅਤੇ ਸ੍ਰੋਮਣੀ ਅਕਾਲੀਦਲ ਇਸ ਮਸਲੇ ’ਤੇ ਵਕੀਲ ਭਾਈਚਾਰੇ ਦੇ ਨਾਲ ਡਟ ਕੇ ਖੜ੍ਹਾ ਹੈ। ਇਸ ਮੌਕੇ ਐਡਵੋਕੇਟ ਅਨੂਪ੍ਰਤਾਪ ਸਿੰਘ ਨੇ ਕਿਹਾ ਕਿ ਐਲਏਡੀਸੀ ਪ੍ਰਣਾਲੀ ਨੂੰ ਵਿਆਪਕ ਸਲਾਹ-ਮਸ਼ਵਰੇ ਤੋਂ ਬਿਨਾਂ ਲਾਗੂ ਕਰਨਾ ਠੀਕ ਨਹੀਂ। ਉਨ੍ਹਾਂ ਸਰਕਾਰ ਨੂੰ ਬਾਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਅਜਿਹਾ ਹੱਲ ਕੱਢਣ ਦੀ ਅਪੀਲ ਕੀਤੀ, ਜਿਸ ਨਾਲ ਕਿਸੇ ਵੀ ਵਕੀਲ ਦੇ ਹਿੱਤ ਪ੍ਰਭਾਵਿਤ ਨਾ ਹੋਣ।ਉਨ੍ਹਾਂ ਕਿਹਾ ਕਿ ਵਕੀਲਾਂ ਦਾ ਅੰਦੋਲਨ ਜਾਇਜ਼ ਹੈ । ਉਨ੍ਹਾਂ ਕਿਹਾ ਕਿ ਵਕੀਲ ਨਿਆਂ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹੱਕਾਂ ਦੀ ਅਣਦੇਖੀ ਦਾ ਅਸਰ ਸਮੁੱਚੀ ਨਿਆਂ ਪ੍ਰਣਾਲੀ ’ਤੇ ਪਵੇਗਾ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਜਗਪਾਲ ਸਿੰਘ ਬਰਾੜ ਨੇ ਕਿਹਾ ਕਿ ਐਲਏਡੀਸੀ ਸਿਸਟਮ ਵਕਾਲਤ ਦੇ ਪੇਸ਼ੇ ਅਤੇ ਆਮ ਲੋਕਾਂ ਦੇ ਨਿਆਂਕ ਹਿੱਤਾਂ ਲਈ ਨੁਕਸਾਨਦੇਹ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਇਸ ਪ੍ਰਣਾਲੀ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਵਕੀਲਾਂ ਦੀਆਂ ਮੰਗਾਂ