ਤਰਸੇਮ ਚਾਨਣਾ, ਫਰੀਦਕੋਟ

ਲਾਰਡ ਬੁੱਧਾ ਟਰੱਸਟ ਦੇ ਇਕ ਉਚ ਪੱਧਰੀ ਵਫਦ ਨੇ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਨਵੇਂ ਆਏ ਡੀਈਓ (ਅ) ਸ਼ਿਵ ਰਾਜ ਕਪੂਰ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਰਾਜ ਭਾਰਤੀ ਦੀ ਅਗਵਾਈ ਹੇਠਲੇ ਇਸ ਵਫਦ ਵਿਚ ਸਲਾਹਕਾਰ ਪਿ੍ਰੰਸੀਪਲ ਕਿ੍ਰਸ਼ਨ ਲਾਲ (ਰ), ਸੂਬੇਦਾਰ ਮੇਜਰ ਰਾਮ ਸਿੰਘ ਅਤੇ ਡਾ. ਸੋਹਨ ਲਾਲ ਨਿਗਾਹ ਆਦਿ ਸ਼ਾਮਲ ਸਨ। ਟਰੱਸਟ ਦੇ ਬਾਨੀ ਚੇਰਅਮੈਨ ਜਗਦੀਸ਼ ਰਾਏ ਢੋਸੀਵਾਲ ਵਫਦ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਵਫਦ ਵੱਲੋਂ ਸਿੱਖਿਆ ਅਧਿਕਾਰੀ ਨੂੰ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ ਅਤੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ। ਕਪੂਰ ਟਰੱਸਟ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਬਾਰੇ ਸੁਣ ਕੇ ਬੇਹੱਦ ਪ੍ਰਭਾਵਿਤ ਹੋਏ ਅਤੇ ਇਹਨਾਂ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਉਹ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸ਼ਨ ਸ਼ਤ ਪ੍ਰਤੀਸ਼ਤ ਨੂੰ ਪੂਰਾ ਕਰਨ ਲਈ ਯਤਨਸ਼ੀਲ ਹਨ। ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਐਲੀਮੈਂਟਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਹਰ ਸਕੂਲ ਮੁਖੀ ਨੂੰ ਕੋਰੋਨਾ ਹਦਾਇਤਾਂ ਅਤੇ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਧਿਆਨ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿੱਖਿਆ ਅਧਿਕਾਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਇਸ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਇਨ੍ਹਾਂ ਦੇ ਜੀਵਨ ਨੂੰ ਬਚਾਉਣ 'ਚ ਕਿਸੇ ਤਰ੍ਹਾਂ ਦੀ ਵੀ ਕੁਤਾਹੀ ਨਹੀਂ ਕਰਨੀ ਚਾਹੀਦੀ। ਮੁਲਾਕਾਤ ਦੌਰਾਨ ਸਿੱਖਿਆ ਅਧਿਕਾਰੀਆਂ ਨੇ ਟਰੱਸਟ ਦੇ ਮਾਧਿਅਮ ਤੋਂ ਸਭਨਾਂ ਨੂੰ ਕੋਰੋਨਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਮਨਿੰਦਰ ਕੌਰ, ਬਲਾਕ ਪ੍ਰਰਾਈਮਰੀ ਸਿੱਖਿਆ ਅਫਸਰ ਜਗਤਾਰ ਸਿੰਘ ਅਤੇ ਗੁਰਕਿ੍ਰਸ਼ਨ ਸਟੈਨੋ ਵੀ ਮੌਜੂਦ ਸਨ।