ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਮੁਜ਼ਾਹਰਾ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ
Publish Date: Fri, 28 Aug 2026 05:36 PM (IST)
Updated Date: Fri, 28 Aug 2026 05:40 PM (IST)
ਡਿਪਟੀ ਕਮਿਸ਼ਨਰ ਦਫਤਰ ਅੱਗੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਹੜਤਾਲ ਸਬੰਧੀ ਟਵੀਟ ਕਰਕੇ ਜਿਹੜੀ ਭਾਜੀ ਪਾਈ ਹੈ, ਪੰਜਾਬ ਦੀਆਂ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਲੋਕ ਇਹ ਭਾਜੀ ਪੰਜਾਬ ਦੇ ਸੱਭਿਆਚਾਰ ਅਨੁਸਾਰ ਇੱਕੀ ਦੀ ਇਕੱਤੀ ਕਰਕੇ ਮੋੜਣਗੇ। ਇਹ ਐਲਾਨ ਅੱਜ ਸਥਾਨਕ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਸਾਹਮਣੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਮੁੱਖ ਮੰਤਰੀ ਦੇ ਟਵੀਟ ਅਤੇ ਮੁਲਾਜ਼ਮਾਂ ਨੂੰ ਧਮਕੀ ਦੇਣ ਵਾਲੇ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇੱਕਠ ਨੂੰ ਵੱਖ ਵੱਖ ਜਥੇਬੰਦੀਆਂ ਦੇ ਆਗੂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਬਰਜਿੰਦਰ ਜੀਤ ਸਿੰਘ ਢਿੱਲੋਂ, ਰਵਿੰਦਰ ਪਾਲ ਸਿੰਘ ਘਾਲੀ, ਸੇਵਕ ਸਿੰਘ ਪ੍ਰਧਾਨ ਡੀਸੀ ਦਫਤਰ, ਪ੍ਰੇਮ ਚਾਵਲਾ, ਸੁਖਵਿੰਦਰ ਸਿੰਘ ਸੁੱਖੀ, ਅਮਰੀਕ ਸਿੰਘ ਸੰਧੂ, ਸਿਮਰਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਸਰਾਂ, ਇੰਦਰਜੀਤ ਸਿੰਘ ਖੀਵਾ, ਇਕਬਾਲ ਸਿੰਘ ਢੁੱਡੀ, ਬਲਕਾਰ ਸਿੰਘ ਸਹੋਤਾ, ਨਵਪ੍ਰੀਤ ਸਿੰਘ, ਲਖਵਿੰਦਰ ਕੌਰ ਮਿਡ ਡੇਅ ਮੀਲ ਆਗੂ, ਅਮਰਜੀਤ ਸਿੰਘ ਵਾਲੀਆ, ਇੰਦਰਜੀਤ ਸਿੰਘ ਗਿੱਲ,ਅਧਿਆਪਕ ਆਗੂ ਗਗਨ ਪਾਹਵਾ, ਜੀਤੇਂਦਰ ਕੁਮਾਰ ਹੰਸ, ਨਰਿੰਦਰ ਕੁਮਾਰ, ਜਸਜੀਤ ਸਿੰਘ, ਹਰਜਸਦੀਪ ਸਿੰਘ ਆਦਿ ਆਗੂਆਂ ਵੱਲੋਂ ਕੀਤਾ ਗਿਆ। ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਆਪਣੀ ਅਜਿਹੀ ਨਾਂਹ ਪੱਖੀ ਪਹੁੰਚ ਦਾ ਪ੍ਰਗਟਾਵਾ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਇਤਿਹਾਸਿਕ ਮਹਾਂ ਰੈਲੀ ਦੇ ਇਕੱਠ ਵਿੱਚ ਆਪਣੇ ਓਐਸਡੀ ਰਾਹੀਂ ਸਾਂਝੀ ਤਾਲਮੇਲ ਕਮੇਟੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਦੇ ਆਗੂਆਂ ਨਾਲ 27 ਅਗਸਤ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਤੈਅ ਕਰਨ ਤੋਂ ਪਹਿਲਾਂ ਕਰਨਾ ਚਾਹੀਦਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਪੰਜਾਬ ਨੇ ਸਾਂਝੀ ਤਾਲਮੇਲ ਕਮੇਟੀ ਅਤੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਅਪਮਾਨ ਕੀਤਾ ਹੈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਆਉਣ ਵਾਲਾ ਸਮਾਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮੁਆਫ ਨਹੀਂ ਕਰੇਗਾ। ਆਗੂਆਂ ਨੇ ਇਹ ਵੀ ਚਿਤਾਵਨੀ ਦਿੱਤੀ ਕਿ 30 ਅਗਸਤ ਨੂੰ ਲੁਧਿਆਣਾ ਵਿਖੇ ਸਾਂਝੀ ਤਾਲਮੇਲ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਭਗਵੰਤ ਮਾਨ ਸਰਕਾਰ ਦੇ ਖਿਲਾਫ ਆਰ ਪਾਰ ਦੀ ਲੜਾਈ ਲੜਣ ਵਾਸਤੇ ਤਿੱਖੇ ਸੰਘਰਸ਼ਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਇਕਬਾਲ ਸਿੰਘ ਰਣ ਸਿੰਘ ਵਾਲਾ, ਸੋਮ ਨਾਥ ਅਰੋੜਾ, ਪਰਮਜੀਤ ਸਿੰਘ, ਸਰਬਜੀਤ ਸਿੰਘ, ਕਿਸਾਨ ਆਗੂ ਲਾਲ ਸਿੰਘ ਗੋਲੇ ਵਾਲਾ, ਮਾਸਟਰ ਸੂਰਜ ਭਾਨ, ਬਲਦੇਵ ਸਿੰਘ,,ਗੁਰਬਿੰਦਰ ਸਿੰਘ ਮਚਾਕੀ, ਦਵਿੰਦਰ ਸਿੰਘ, ਅਮਰਜੀਤ ਸਿੰਘ, ਸਵਰਨ ਪਾਲ ਸਿੰਘ,,ਜਤਿੰਦਰ ਸਿੰਘ, ਭਾਰਤ ਭੂਸ਼ਨ , ਵਰਿੰਦਰ ਕੁਮਾਰ, ਰੇਸ਼ਮ ਸਿੰਘ ਗਿੱਲ, ਪਰਮਿੰਦਰ ਸਿੰਘ, ਵੀਰ ਸਿੰਘ ਅਤੇ ਰਜਿੰਦਰ ਕੁਮਾਰ ਆਦਿ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਮੁਲਾਜ਼ਮ ਹਾਜ਼ਰ ਸਨ।