- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਨਜ਼ ਕਲੱਬ ਜੈਤੋ ਗੰਗਸਰ ਵੱਲੋਂ ਬਿਰਧ ਆਸ਼ਰਮ ‘ਖੁਸ਼ੀਆਂ ਦਾ ਵੇਹੜਾ’ ਵਿਖੇ ਭੋਜਨ ਸੇਵਾ ਪ੍ਰੋਜੈਕਟ ਆਯੋਜਿਤ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਸਮਾਜ ਸੇਵਾ ਅਤੇ ਮਨੁੱਖਤਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਲਾਇਨਜ਼ ਕਲੱਬ ਜੈਤੋ ਗੰਗਸਰ ਵੱਲੋਂ ਕਲੱਬ ਦੇ ਜੁਆਇੰਟ ਸੈਕਟਰੀ ਐਮ.ਜੇ.ਐਫ. ਲਾਇਨ ਵਿਨੀਤ ਕੁਮਾਰ ‘ਆਸ਼ੂ ਮਿੱਤਲ’ ਦੇ ਜਨਮਦਿਨ ਦੇ ਮੌਕੇ ਬਿਰਧ ਆਸ਼ਰਮ ਜੈਤੋ ‘ਖੁਸ਼ੀਆਂ ਦਾ ਵੇਹੜਾ’ ਵਿਖੇ ਭੋਜਨ ਸੇਵਾ ਪ੍ਰੋਜੈਕਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਨੂੰ ਪੂਰੇ ਪਿਆਰ, ਸਤਿਕਾਰ ਅਤੇ ਅਪਣੱਤ ਨਾਲ ਭੋਜਨ ਪਰੋਸਿਆ ਗਿਆ, ਜਿਸ ਨਾਲ ਉਨ੍ਹਾਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਸੰਤੁਸ਼ਟੀ ਸਪੱਸ਼ਟ ਨਜ਼ਰ ਆਈ। ਇਹ ਸੇਵਾ ਪ੍ਰੋਜੈਕਟ ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਪ੍ਰਧਾਨ ਐਮ.ਜੇ.ਐਫ. ਲਾਇਨ ਪ੍ਰਦੀਪ ਸਿੰਗਲਾ ਦੀ ਪ੍ਰਧਾਨਗੀ ਅਤੇ ਪ੍ਰੋਜੈਕਟ ਚੇਅਰਮੈਨ ਲਾਇਨ ਮਨੂ ਗੋਇਲ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਸੰਪੰਨ ਹੋਇਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਐਮ.ਜੇ.ਐਫ. ਲਾਇਨ ਪ੍ਰਦੀਪ ਸਿੰਗਲਾ ਨੇ ਕਿਹਾ ਕਿ ਲਾਇਨਜ਼ ਕਲੱਬ ਜੈਤੋ ਗੰਗਸਰ ਹਮੇਸ਼ਾ ਹੀ ਸਮਾਜ ਦੇ ਲੋੜਵੰਦ ਅਤੇ ਬੇਸਹਾਰਾ ਵਰਗ ਦੀ ਸੇਵਾ ਲਈ ਸਮਰਪਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ’ ਅਤੇ ਸਮਾਜ ਦੇ ਹਰ ਸਮਰੱਥ ਵਿਅਕਤੀ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਆਵੇ। ਉਨ੍ਹਾਂ ਭਰੋਸਾ ਦਿੱਤਾ ਕਿ ਕਲੱਬ ਭਵਿੱਖ ਵਿੱਚ ਵੀ ਸਿਹਤ, ਸਿੱਖਿਆ, ਵਾਤਾਵਰਣ ਅਤੇ ਮਨੁੱਖੀ ਭਲਾਈ ਨਾਲ ਜੁੜੇ ਅਜਿਹੇ ਸਮਾਜ ਸੇਵੀ ਪ੍ਰੋਜੈਕਟ ਲਗਾਤਾਰ ਕਰਦਾ ਰਹੇਗਾ। ਇਸ ਮੌਕੇ ਕਲੱਬ ਦੇ ਪੀ.ਆਰ.ਓ. ਲਾਇਨ ਸੰਜੀਵ ਸ਼ਰਮਾ ‘ਟੀਨੂ’ ਅਤੇ ਆਈ ਕੈਂਪ ਚੇਅਰਮੈਨ ਲਾਇਨ ਨਰੇਸ਼ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਮਦਿਨ ਵਰਗੇ ਖੁਸ਼ੀ ਦੇ ਮੌਕਿਆਂ ਨੂੰ ਸਮਾਜ ਸੇਵਾ ਨਾਲ ਜੋੜਨਾ ਲਾਇਨਜ਼ ਕਲੱਬ ਦੀ ਵਿਲੱਖਣ ਪਰੰਪਰਾ ਹੈ, ਜਿਸ ਨਾਲ ਸਮਾਜ ਵਿੱਚ ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਹੋਰ ਮਜ਼ਬੂਤ ਹੁੰਦਾ ਹੈ। ਇਸ ਸੇਵਾ ਪ੍ਰੋਜੈਕਟ ਦੌਰਾਨ ਕਲੱਬ ਦੇ ਪ੍ਰਧਾਨ ਐਮ.ਜੇ.ਐਫ. ਲਾਇਨ ਪ੍ਰਦੀਪ ਸਿੰਗਲਾ, ਜੁਆਇੰਟ ਸੈਕਟਰੀ ਐਮ.ਜੇ.ਐਫ. ਲਾਇਨ ਵਿਨੀਤ ਕੁਮਾਰ ‘ਆਸ਼ੂ ਮਿੱਤਲ’, ਪ੍ਰੋਜੈਕਟ ਚੇਅਰਮੈਨ ਲਾਇਨ ਮਨੂ ਗੋਇਲ, ਕੈਸ਼ੀਅਰ ਲਾਇਨ ਜੀਵਨ ਗਰਗ ‘ਰਿੰਕੂ’, ਪੀ.ਆਰ.ਓ. ਲਾਇਨ ਸੰਜੀਵ ਸ਼ਰਮਾ ‘ਟੀਨੂ’, ਉਪ ਰੀਜਨ ਚੇਅਰਮੈਨ ਲਾਇਨ ਭੂਸ਼ਣ ਰੋਮਾਣਾ, ਆਈ ਕੈਂਪ ਚੇਅਰਮੈਨ ਲਾਇਨ ਨਰੇਸ਼ ਮਿੱਤਲ, ਲਾਇਨ ਪ੍ਰਦੀਪ ਗਰਗ, ਲਾਇਨ ਰਮਨ ਸਿੰਗਲਾ, ਲਾਇਨ ਹੈਪੀ ਸਿੰਘ ਅਤੇ ਬਿਰਧ ਆਸ਼ਰਮ ‘ਖੁਸ਼ੀਆਂ ਦਾ ਵੇਹੜਾ’ ਦੇ ਸੰਚਾਲਕ ਕੁੱਕੂ ਕੋਚਰ ਨੇ ਉਤਸ਼ਾਹ ਨਾਲ ਸੇਵਾ ਨਿਭਾਈ ਅਤੇ ਬਜ਼ੁਰਗਾਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ। ਆਸ਼ਰਮ ਦੇ ਬਜ਼ੁਰਗਾਂ ਨੇ ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਇਸ ਮਨੁੱਖਤਾ ਭਰੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੇਵਾ ਕਾਰਜ ਉਨ੍ਹਾਂ ਨੂੰ ਆਪਣੇਪਣ ਅਤੇ ਸਨਮਾਨ ਦਾ ਅਹਿਸਾਸ ਕਰਵਾਉਂਦੇ ਹਨ। ਉਨ੍ਹਾਂ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਇਸ ਨੇਕ ਕਾਰਜ ਲਈ ਦਿਲੋਂ ਅਸੀਸਾਂ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦਾ ਸਮਾਪਨ ਸਮਾਜ ਸੇਵਾ ਨੂੰ ਹੋਰ ਵਿਆਪਕ ਬਣਾਉਣ ਦੇ ਸੰਕਲਪ ਨਾਲ ਹੋਇਆ ਅਤੇ ਹਾਜ਼ਰ ਮੈਂਬਰਾਂ ਨੇ ਮਨੁੱਖਤਾ ਦੀ ਭਲਾਈ ਲਈ ਲਗਾਤਾਰ ਅਜਿਹੇ ਉਪਰਾਲੇ ਜਾਰੀ ਰੱਖਣ ਦਾ ਵਿਸ਼ਵਾਸ ਪ੍ਰਗਟਾਇਆ।