ਪੱਤਰ ਪ੍ਰਰੇਰਕ, ਫਰੀਦਕੋਟ : ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਵਿਰੁੱਧ ਚਲਾਈ ਜਾ ਰਹੀ ਮਿਸ਼ਨ ਫਤਿਹ ਮੁਹਿੰਮ ਵਿਚ ਸਰਕਾਰੀ ਬਹੁਤਕਨੀਕੀ ਕਾਲਜ, ਕੋਟਕਪੂਰਾ ਵੱਲੋਂ ਵੀ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਕਾਲਜ ਵੱਲੋਂ ਵਿਦਿਆਰਥੀਆਂ ਲਈ ਲੇਖ ਰਚਨਾ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਕਾਲਜ ਮੁਖੀ ਸੁਖਵਿੰਦਰ ਰਾਣਾ ਨੇ ਦਿੰਦਿਆ ਦੱਸਿਆ ਕਿ ਆਨ ਲਾਈਨ ਰਚਨਾ ਮੁਕਾਬਿਲਆਂ ਵਿਚ ਕਾਲਜ ਦੇ 11 ਵਿਦਿਆਰਥੀਆਂ ਨੇ ਭਾਗ ਲਿਆ ਜਿੰਨ੍ਹਾਂ ਵਿਚ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੀ ਵਿਦਿਆਰਥਣ ਸੁਖਪ੍ਰਰੀਤ ਕੌਰ ਨੇ ਪਹਿਲਾ ਸਥਾਨ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ ਵਿਦਿਆਰਥੀ ਦਵਿੰਦਰ ਨੇ ਦੂਜਾ ਸਥਾਨ ਅਤੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੀ ਵਿਦਿਆਰਥਣ ਅਮੀਸ਼ਾ ਨੇ ਤੀਜਾ ਸਥਾਨ ਹਾਸਲ ਕੀਤਾ। ਉਹਨਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਇਹ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ ਪੰਜਾਬ ਸਰਕਾਰ ਦੀ “ਮਿਸ਼ਨ ਫਤਿਹ” ਮੁਹਿੰਮ ਰਾਹੀਂ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਕਰਨਾ ਅਤੇ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਹਨਾਂ ਦੱਸਿਆ ਕਿ ਕਾਲਜ ਵੱਲੋਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵੀ ਪੰਜਾਬ ਸਰਕਾਰ ਦੇ “ਮਿਸ਼ਨ ਫਤਿਹ” ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਰਾਕੇਸ਼ ਕੁਮਾਰ ਇੰਚਾਰਜ ਅਪਲਾਇਡ ਸਾਇੰਸਜ਼ ਵਿਭਾਗ, ਮਨਮੋਹਨ ਕਿ੍ਸ਼ਨ ਦਾਖਲਾ ਇੰਚਾਰਜ ਅਤੇ ਮਿਸ ਪੁਨੀਤ ਮਿੱਤਲ ਇੰਚਾਰਜ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਨੇ ਵੀ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ। ਇਹ ਲੇਖ ਰਚਨਾ ਮੁਕਾਬਲੇੇ ਮਿਸ ਹਰਜੀਤ ਕੌਰ ਲੈਕਚਰਾਰ, ਸੰਦੀਪ ਸਿੰਘ ਲੈਕਚਰਾਰ, ਨਿਰਮਲ ਸਿੰਘ ਲੈਕਚਰਾਰ ਦੀ ਦੇਖ-ਰੇਖ ਹੇਠ ਕਰਵਾਏ ਗਏ।