ਪੱਤਰ ਪ੍ਰਰੇਰਕ, ਫ਼ਰੀਦਕੋਟ : ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਪਿ੍ਰੰਸੀਪਲ ਹਰਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਸਕੂਲ ਅਧਿਆਪਕਾ ਰੇਣੂ ਸ਼ਰਮਾ, ਜਸਮੇਲ ਸਿੰਘ ਮਲਟੀਪਰਪਜ਼ ਹੈਲਥ ਵਰਕਰ ਨੇ ਬਾਜ਼ੀਗਰ ਬਸਤੀ ਫ਼ਰੀਦਕੋਟ ਵਿਖੇ ਘਰ-ਘਰ ਜਾ ਕੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਵਾਸਤੇ ਜਾਗਰੂਕ ਕੀਤਾ। ਇਸ ਮੌਕੇ ਹੱਥ ਸਾਫ਼ ਕਰਨ, ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਉਣ, ਬੱਚਿਆਂ-ਬੁਜ਼ਰਗਾਂ ਦਾ ਸਤਿਕਾਰ ਕਰਨ ਬਾਰੇ ਮਿਸ਼ਨ ਫ਼ਤਿਹ ਤਹਿਤ ਜਾਗਰੂਕ ਕੀਤਾ ਗਿਆ। ਇਸ ਮੌਕੇ ਘਰਾਂ ਦੇ ਕੂਲਰ, ਡਰੱਮ, ਪਾਣੀ ਦੀਆਂ ਟੈਂਕੀਆਂ ਸਾਫ਼ ਰੱਖ ਕੇ ਡੇਂਗੂ ਦੇ ਪ੍ਰਕੋਪ ਤੋਂ ਬਚਣ ਵਾਸਤੇਵੀ ਲਿਟਰੇਚਰ ਵੰਡਿਆ ਗਿਆ। ਇਸ ਮੌਕੇ ਆਲੇ-ਦੁਆਲੇ ਗੰਦਾ ਪਾਣੀ ਜਮ੍ਹਾਂ ਨਾਲ ਹੋਣ ਲਈ ਵੀ ਪ੍ਰਰੇਰਿਤ ਕੀਤਾ ਗਿਆ।