ਹਰਪ੍ਰਰੀਤ ਸਿੰਘ ਚਾਨਾ, ਫਰੀਦਕੋੋਟ : ਪੰਜਾਬ ਸਰਕਾਰ ਵਲੋੋਂ ਲੋਕ ਭਲਾਈ ਲਈ ਚਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 25 ਜੁਲਾਈ ਨੂੰ ਦਫ਼ਤਰ ਨਾਇਬ ਤਹਿਸੀਲਦਾਰ ਸਾਦਿਕ ਵਿਖੇ ਸਬ ਡਵੀਜ਼ਨ ਪੱਧਰ ਦਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਆਈ.ਏ.ਐਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਵੱਖ ਵੱਖ ਵਿਭਾਗਾਂ ਵੱਲੋੋ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਅਤੇ ਯੋੋਜਨਾਵਾਂ ਤੋਂ ਵਾਂਝੇ ਰਹਿ ਚੁੱਕੇ ਯੋਗ ਲਾਭਪਾਤਰੀਆਂ ਦੇ ਫਾਰਮ ਭਰ ਕੇ ਮੌਕੇ 'ਤੇ ਹੀ ਨਿਰੀਖਣ ਕਰਕੇ ਉਨ੍ਹਾਂ ਨੂੰ ਸਰਕਾਰੀ ਯੋੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਿੱਚ ਪੰਜਾਬ ਸਰਕਾਰ ਵਲੋੋਂ ਸ਼ੁਰੂ ਕੀਤੀ ਸਕੀਮ ਘਰ ਘਰ ਰੁਜ਼ਗਾਰ, ਘਰ ਘਰ ਹਰਿਆਲੀ ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ ਵੱਖ ਯੋੋਜਨਾਵਾਂ ਤੇ ਨਸ਼ਿਆਂ ਵਿਰੋੋਧੀ ਚਲਾਈ ਗਈ ਜਾਗਰੂਕਤਾ ਮੁਹਿੰਮ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ । ਇਸ ਤੋੋਂ ਇਲਾਵਾ ਭਲਾਈ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ, ਬਿਜਲੀ ਬੋੋਰਡ, ਲੇਬਰ ਵਿਭਾਗ, ਉਦਯੋੋਗ ਵਿਭਾਗ, ਲੀਡ ਬੈਂਕ, ਸਿਹਤ ਵਿਭਾਗ ਸਮੇਤ ਵੱਖ ਵੱਖ ਕਰਜ਼ਿਆਂ ਨਾਲ ਸਬੰਧਤ ਵਿਭਾਗ ਆਦਿ ਵੱਲੋੋਂ ਆਪਣੇ ਆਪਣੇ ਨੁਮਾਇੰਦੇ ਭੇਜ ਕੇ ਲੋੋੜਵੰਦਾਂ ਦੇ ਮੌਕੇ 'ਤੇ ਫਾਰਮ ਭਰ ਕੇ ਉਨ੍ਹਾਂ ਨੂੰ ਵੱਖ ਵੱਖ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋੋਕ ਭਲਾਈ ਸਕੀਮਾਂ ਦਾ ਲਾਹਾ ਲੈਣ ਤੋਂ ਜੋ ਲੋੜਵੰਦ ਵਾਂਝੇ ਰਹਿ ਗਏ ਹਨ ਉਨ੍ਹਾਂ ਲਈ ਇਹ ਸੁਨਿਹਰੀ ਮੌਕਾ ਹੈ। ਡਿਪਟੀ ਕਮਿਸ਼ਨਰ ਕੁਮਾਰ ਸੌਰਭ ਨੇ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋੋਜਨਾ ਦਾ ਉਦੇਸ਼ ਕਮਜ਼ੋੋਰ ਵਰਗਾਂ ਲਈ ਸਮਾਜਿਕ, ਨਿਆਂ ਸੁਨਿਸ਼ਚਿਤ ਕਰਨਾ, ਸਮਾਜ ਦੇ ਸਾਰੇ ਵਰਗਾਂ ਦੇ ਸੰਪੂਰਨ ਵਿਕਾਸ ਅਤੇ ਸਮਾਨਤਾ ਨੂੰ ਯਕੀਨੀ ਬਣਾਉਣਾ, ਸਾਧਨਹੀਣ ਅਤੇ ਵਚਿੱਤਰ ਵਰਗਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਤੋੋਂ ਇਲਾਵਾ ਜੀਵਨ ਦੀ ਗੁਣਵੱਤਾ ਨੂੰ ਸੁਧਾਰਨ ਲਈ ਬਿਹਤਰ ਰੋੋਜ਼ਗਾਰ ਦੇ ਮੌੌਕੇ ਪ੍ਰਦਾਨ ਕਰਨਾ ਹੈ । ਉਨ੍ਹਾਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਲੋੋਕ ਭਲਾਈ ਸਕੀਮਾਂ ਦਾ ਲਾਭ ਲੈਣ ਦੀ ਵੀ ਅਪੀਲ ਕੀਤੀ।

23ਐਫ਼ਡੀਕੇ 117:-ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ।