ਮਜੀਠੀਆ ਨੂੰ ਜ਼ਮਾਨਤ ਮਿਲਣ ’ਤੇ ਖੁਸ਼ੀ ਜ਼ਾਹਰ
ਮਜੀਠੀਆ ਨੂੰ ਮਿਲੀ ਜ਼ਮਾਨਤ ਸੱਚਾਈ ਦੀ ਜਿੱਤ : ਅਕਾਲੀ ਆਗੂ
Publish Date: Thu, 05 Feb 2026 03:47 PM (IST)
Updated Date: Fri, 06 Feb 2026 04:02 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਹੋਣ ’ਤੇ ਅਕਾਲੀ ਸਫ਼ਾ ’ਚ ਖ਼ੁਸ਼ੀ ਦੀ ਲਹਿਰ ਹੈ। ਇੱਥੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫ਼ੈਸਲੇ ਨੂੰ ਸੱਚ, ਇਨਸਾਫ਼ ਤੇ ਭਾਰਤੀ ਸੰਵਿਧਾਨ ਦੀ ਸ਼ਾਨਦਾਰ ਜਿੱਤ ਕਰਾਰ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ, ਸੀਨੀਅਰ ਅਕਾਲੀ ਆਗੂ ਸੇਵਾਜੀਤ ਸਿੰਘ ‘ਬੌਬੀ ਦੁੱਲਟ’ ਭਗਤੂਆਣਾ, ਯੂਥ ਸ਼੍ਰੋਮਣੀ ਅਕਾਲੀ ਦਲ ਸਰਕਲ ਚੰਦਭਾਨ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਸੀਨੀਅਰ ਅਕਾਲੀ ਆਗੂ ਤੇ ਪਿੰਡ ਬਿਸ਼ਨੰਦੀ ਦੇ ਸਾਬਕਾ ਸਰਪੰਚ ਹਰਬੰਸ ਸਿੰਘ ‘ਬੰਸੀ ਸਿੱਧੂ’ ਅਤੇ ਯੂਥ ਅਕਾਲੀ ਦਲ ਸਰਕਲ ਰੋੜੀਕਪੂਰਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ ਨੇ ਕਿਹਾ ਕਿ ਇਸ ਨਾਲ ਰਾਜ ਦੇ ਲੋਕਾਂ ਦਾ ਕਾਨੂੰਨ ’ਚ ਵਿਸ਼ਵਾਸ ਹੋਰ ਵਧਿਆ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਝੂਠੇ ਤੇ ਬੇਬੁਨਿਆਦ ਮਾਮਲੇ ਦਰਜ ਕੀਤੇ ਗਏ ਸਨ ਪਰ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਅਤੇ ਸੱਚ ਨੂੰ ਕਿੰਨਾ ਵੀ ਦਬਾਉਣ ਦੀਕੋਸ਼ਿਸ਼ ਕੀਤੀ ਜਾਵੇ ਆਖ਼ਰਕਾਰ ਉਸਦੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਯੂਥ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਰ ਵਰਕਰ ਅੰਦਰ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ, ਸੇਵਾਜੀਤ ਸਿੰਘ ‘ਬੌਬੀ ਦੁੱਲਟ’ ਭਗਤੂਆਣਾ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਹਰਬੰਸ ਸਿੰਘ ‘ਬੰਸੀ ਸਿੱਧੂ’ ਬਿਸ਼ਨੰਦੀ ਅਤੇ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ ਨੇ ਕਿਹਾ ਕਿ ਜਿਵੇਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਹੋਈ ਹੈ, ਓਵੇਂ ਹੀ ਛੇਤੀ ਹੀ ਉਨ੍ਹਾਂ ਉੱਪਰ ਦਰਜ ਝੂਠਾ ਕੇਸ ਵੀ ਰੱਦ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਕਾਲੀ ਦਲ ਦੀ ਚੜ੍ਹਦੀ ਕਲਾ ਬਰਦਾਸ਼ਤ ਨਹੀਂ ਸੀ ਜਿਸ ਕਰਕੇ ਸਾਡੇ ਹਰਮਨ ਪਿਆਰੇ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਝੂਠਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਵਿਚ ਡੱਕ ਦਿੱਤਾ ਸੀ। ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਹੋਵੇਗੀ।