ਫ਼ਰੀਦਕੋਟ ਪੁਲਿਸ ਦਾ ਵੱਡਾ ਐਕਸ਼ਨ: ਅਪ੍ਰੇਸ਼ਨ CASO ਤਹਿਤ ਨਸ਼ਾ ਪ੍ਰਭਾਵਿਤ ਇਲਾਕਿਆਂ ’ਚ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ
ਇਸ ਮੌਕੇ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਲਗਾਤਾਰ ਪੰਜਾਬ ਪੁਲਿਸ ਨਸ਼ਾ ਤਸਕਰਾਂ ’ਤੇ ਸ਼ਿਕੰਜੇ ਕਸ ਰਹੀ ਹੈ ਅਤੇ ਅੱਜ ਇੱਕ ਵਾਰ ਮੁੜ ਆਪਰੇਸ਼ਨ ਕਾਸੋ ਦੇ ਤਹਿਤ ਫਰੀਦਕੋਟ ਦੇ ਵਿੱਚ ਉਨ੍ਹਾਂ ਇਲਾਕਿਆਂ ’ਚ ਰੇਡ ਕੀਤੀ ਗਈ, ਜਿਨ੍ਹਾਂ ਨੂੰ ਨਸ਼ਿਆਂ ਲਈ ਹੋਟ ਸਪੋਟ ਮੰਨਿਆ ਜਾਂਦਾ ਸੀ ਅਤੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੇ ਘਰਾਂ ਦੇ ਵਿੱਚ ਵੀ ਰੇਡ ਕੀਤੀ ਗਈ।
Publish Date: Sun, 04 Oct 2026 03:52 PM (IST)
Updated Date: Sun, 04 Oct 2026 04:05 PM (IST)
ਸ਼ਿਵ ਸ਼ਰਮਾ, ਪੰਜਾਬੀ ਜਾਗਰਣ, ਫਰੀਦਕੋਟ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਲਗਾਤਾਰ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਅਤੇ ਨਸ਼ਿਆਂ ਦੇ ਖ਼ਿਲਾਫ਼ ਸਖ਼ਤੀ ਅਪਣਾਈ ਹੋਈ ਹੈ। ਅੱਜ ਆਪਰੇਸ਼ਨ ਕਾਸੋ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਸਵੇਰ ਤੋਂ ਹੀ ਨਸ਼ਿਆਂ ਲਈ ਹੋਟ ਸਪੋਟ ਮੰਨੇ ਜਾਂਦੇ ਇਲਾਕਿਆਂ ਵਿੱਚ ਰੇਡ ਕੀਤੀ ਗਈ ਹੈ ਅਤੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਦੀ ਕੋਸ਼ਿਸ਼ ਕੀਤੀ ਗਈ।
ਅੱਜ ਫਰੀਦਕੋਟ ਦੇ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ’ਚ ਜ਼ਿਲ੍ਹੇ ਦੇ ਸਾਰੇ ਉੱਚ ਅਧਿਕਾਰੀਆਂ ਨਾਲ ਮਿਲ ਕੇ ਵੱਡੇ ਪੁਲਿਸ ਬਲ ਨਾਲ ਫਰੀਦਕੋਟ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਤਹਿਤ ਖ਼ਾਸ ਤੌਰ ’ਤੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਨਸ਼ਾ ਤਸਕਰਾਂ ਦੇ ਲਿੰਕ ਖੰਗਾਲਣ ਦੀ ਕੋਸ਼ਿਸ਼ ਕੀਤੀ ਗਈ।
ਇਸ ਮੌਕੇ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਲਗਾਤਾਰ ਪੰਜਾਬ ਪੁਲਿਸ ਨਸ਼ਾ ਤਸਕਰਾਂ ’ਤੇ ਸ਼ਿਕੰਜੇ ਕਸ ਰਹੀ ਹੈ ਅਤੇ ਅੱਜ ਇੱਕ ਵਾਰ ਮੁੜ ਆਪਰੇਸ਼ਨ ਕਾਸੋ ਦੇ ਤਹਿਤ ਫਰੀਦਕੋਟ ਦੇ ਵਿੱਚ ਉਨ੍ਹਾਂ ਇਲਾਕਿਆਂ ’ਚ ਰੇਡ ਕੀਤੀ ਗਈ, ਜਿਨ੍ਹਾਂ ਨੂੰ ਨਸ਼ਿਆਂ ਲਈ ਹੋਟ ਸਪੋਟ ਮੰਨਿਆ ਜਾਂਦਾ ਸੀ ਅਤੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੇ ਘਰਾਂ ਦੇ ਵਿੱਚ ਵੀ ਰੇਡ ਕੀਤੀ ਗਈ।
ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 12 ਦੇ ਕਰੀਬ ਮੁੱਕਦਮੇ ਦਰਜ ਕੀਤੇ ਜਾ ਚੁੱਕੇ ਹਨ ਅਤੇ ਅੱਗੇ ਵੀ ਸਰਚ ਮੁਹਿੰਮ ਜਾਰੀ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਵਾਰਨਿੰਗ ਦਿੱਤੀ ਹੈ ਕਿ ਉਹ ਇਸ ਧੰਦੇ ਨੂੰ ਛੱਡ ਕੇ ਮੁਖ ਧਾਰਾ ’ਚ ਸ਼ਾਮਿਲ ਹੋਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਸਾਰੀ ਉਮਰ ਤੱਕ ਜੇਲ੍ਹ ’ਚ ਸੜਨਾ ਪੈ ਸਕਦਾ ਹੈ।
ਦੂਜੇ ਪਾਸੇ ਉਨ੍ਹਾਂ ਪਬਲਿਕ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਘਰਾਂ ਦੇ ਬੱਚੇ ਨਸ਼ੇ ਦੀ ਦਲਦਲ ’ਚ ਫਸੇ ਹਨ ਅਤੇ ਨਸ਼ਾ ਛੱਡਣ ਦੇ ਚਾਹਵਾਨ ਹਨ, ਸਰਕਾਰ ਅਤੇ ਪੁਲਿਸ ਉਨ੍ਹਾਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਨੂੰ ਆਪਣੇ ਖਰਚੇ ’ਤੇ ਉਨ੍ਹਾਂ ਦਾ ਇਲਾਜ ਕਰਵਾਏਗੀ ਤਾਂ ਜੋ ਨਸ਼ੇ ਦੀ ਦਲਦਲ ਚੋਂ ਬਾਹਰ ਨਿਕਲ ਸਕਣ।