- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਤਵਾਲੀ-2 ਪੁਲਿਸ ਦੀ ਵੱਡੀ ਕਾਰਵਾਈ, ਨਾਜਾਇਜ਼ ਤੰਬੂ ਤੇ ਛੱਪਰ ਉਖਾੜੇ

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਫਰੀਦਕੋਟ ਐੱਸ.ਐੱਸ.ਪੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਤਵਾਲੀ-2 ਪੁਲਿਸ ਟੀਮ ਵੱਲੋਂ ਇਲਾਕੇ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਟੀਮ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕਰਦਿਆਂ ਫਰੀਦਕੋਟ ਦੀ ਨਵੀਂ ਅਨਾਜ ਮੰਡੀ ਵਿੱਚ ਨਾਜਾਇਜ਼ ਤੌਰ ’ਤੇ ਲਗਾਏ ਗਏ ਤੰਬੂਆਂ ਅਤੇ ਬਣਾਏ ਗਏ ਛੱਪਰਾਂ ਨੂੰ ਉਖਾੜ ਦਿੱਤਾ। ਪੁਲਿਸ ਨੂੰ ਸੂਚਨਾ ਅਤੇ ਸ਼ੱਕ ਸੀ ਕਿ ਇਨ੍ਹਾਂ ਸ਼ੱਕੀ ਥਾਵਾਂ ’ਤੇ ਨਸ਼ੇ ਦੀ ਵਿਕਰੀ ਅਤੇ ਵਰਤੋਂ ਹੁੰਦੀ ਹੈ। ਇੱਥੇ ਨਸ਼ਾ ਕਰਨ ਵਾਲੇ ਵਿਅਕਤੀਆਂ ਦੇ ਇਕੱਠੇ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਸੀ। ਇਸ ਦੇ ਮੱਦੇਨਜ਼ਰ ਕੋਤਵਾਲੀ-2 ਦੇ ਇੰਚਾਰਜ ਅਕਲਪ੍ਰੀਤ ਸਿੰਘ ਨੇ ਪੁਲਿਸ ਟੀਮ ਸਮੇਤ ਕਾਰਵਾਈ ਕਰਦਿਆਂ ਤੰਬੂਆਂ ਅਤੇ ਛੱਪਰਾਂ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ। ਕਾਰਵਾਈ ਦੌਰਾਨ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ। ਜਿਸ ਵੀ ਥਾਂ ’ਤੇ ਨਸ਼ੇ ਦੀ ਵਿਕਰੀ ਜਾਂ ਸਪਲਾਈ ਹੋਣ ਜਾਂ ਨਸ਼ਾ ਕਰਨ ਵਾਲਿਆਂ ਦੇ ਇਕੱਠੇ ਹੋਣ ਦਾ ਸ਼ੱਕ ਹੋਵੇਗਾ, ਉੱਥੇ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਕਿਹਾ ਕਿ ਕਿਸੇ ਵੀ ਗੈਰ-ਸਮਾਜਿਕ ਤੱਤ ਨੂੰ ਬਖ਼ਸ਼ਿਆ ਨਹੀਂ ਜਾਵੇਗਾ।