- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਅਨੁਸਾਰ ਪ੍ਰਿਤਪਾਲ ਸਿੰਘ ਦੇ ਸੰਗਠਨ ਮੁਖੀ ਗੁਰਪਤਵੰਤ ਸਿੰਘ ਪੰਨੂ ਨਾਲ ਸਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ। ਦੋਸ਼ ਹੈ ਕਿ ਪ੍ਰਿਤਪਾਲ ਸਿੰਘ, ਪੰਨੂ ਦੇ ਇਸ਼ਾਰੇ ’ਤੇ ਵੱਖ-ਵੱਖ ਥਾਵਾਂ ’ਤੇ ‘ਖਾਲਿਸਤਾਨ ਜ਼ਿੰਦਾਬਾਦ’ ਲਿਖਵਾ ਕੇ ਉਨ੍ਹਾਂ ਦੀਆਂ ਵੀਡੀਓਜ਼ ਤਿਆਰ ਕਰਵਾਉਂਦਾ ਸੀ।

ਸ਼ਿਵ ਕੁਮਾਰ ਸ਼ਰਮਾ, ਫਰੀਦਕੋਟ : ਫਰੀਦਕੋਟ ’ਚ ਦਿੱਲੀ ਸਪੈਸ਼ਲ ਸੈੱਲ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਨਾਲ ਜੁੜੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪਿੰਡ ਡੋਡ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਉਰਫ਼ ਕਾਕਾ ਨੂੰ ਸਪੈਸ਼ਲ ਸੈੱਲ ਦੀ ਟੀਮ ਆਪਣੇ ਨਾਲ ਦਿੱਲੀ ਲੈ ਗਈ ਹੈ।
ਪੁਲਿਸ ਅਨੁਸਾਰ ਪ੍ਰਿਤਪਾਲ ਸਿੰਘ ਦੇ ਸੰਗਠਨ ਮੁਖੀ ਗੁਰਪਤਵੰਤ ਸਿੰਘ ਪੰਨੂ ਨਾਲ ਸਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ। ਦੋਸ਼ ਹੈ ਕਿ ਪ੍ਰਿਤਪਾਲ ਸਿੰਘ, ਪੰਨੂ ਦੇ ਇਸ਼ਾਰੇ ’ਤੇ ਵੱਖ-ਵੱਖ ਥਾਵਾਂ ’ਤੇ ‘ਖਾਲਿਸਤਾਨ ਜ਼ਿੰਦਾਬਾਦ’ ਲਿਖਵਾ ਕੇ ਉਨ੍ਹਾਂ ਦੀਆਂ ਵੀਡੀਓਜ਼ ਤਿਆਰ ਕਰਵਾਉਂਦਾ ਸੀ।
ਪੁਲਿਸ ਮੁਤਾਬਕ ਉਹ ਇਹ ਕੰਮ ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਾਸੀ ਮੰਗਲ ਸਿੰਘ ਨੂੰ ਪੈਸੇ ਦੇ ਕੇ ਕਰਵਾਉਂਦਾ ਸੀ। ਮੰਗਲ ਸਿੰਘ ਵੱਲੋਂ ਵੀਡੀਓਜ਼ ਬਣਾ ਕੇ ਪ੍ਰਿਤਪਾਲ ਸਿੰਘ ਨੂੰ ਭੇਜੀਆਂ ਜਾਂਦੀਆਂ ਸਨ, ਜਿਨ੍ਹਾਂ ਨੂੰ ਅੱਗੇ ਪੰਨੂ ਨਾਲ ਜੁੜੇ ਨੈੱਟਵਰਕ ਤੱਕ ਪਹੁੰਚਾਉਣ ਦਾ ਦੋਸ਼ ਹੈ।
ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫਰੀਦਕੋਟ ਪੁਲਿਸ ਨੇ ਥਾਣਾ ਬਾਜਾਖਾਨਾ ਵਿੱਚ ਪ੍ਰਿਤਪਾਲ ਸਿੰਘ ਉਰਫ਼ ਕਾਕਾ ਅਤੇ ਮੰਗਲ ਸਿੰਘ ਖ਼ਿਲਾਫ਼ ਬੀਐਨਐਸ ਅਤੇ ਯੂਏਪੀਏ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਮੰਗਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।