ਪਾਕਿਸਤਾਨ ਤੋਂ ਆਈ ਹੈਰੋਇਨ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨਿਸ਼ਾਨਦੇਹੀ ’ਤੇ 6 ਕਿਲੋ 700 ਗ੍ਰਾਮ ਹੋਰ ਹੈਰੋਇਨ ਬਰਾਮਦ ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਚਾਰ ਮੁਲਜ਼ਮਾਂ ਨੂੰ 47 ਕਿਲੋ 300 ਗ੍ਰਾਮ ਹੈਰੋਇਨ ਅਤੇ ਤਿੰਨ ਵਿਦੇਸ਼ੀ ਪਿਸਤੌਲਾਂ ਸਮੇਤ ਕਾਬੂ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਮੁੱਖ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ 6 ਕਿਲੋ 700 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਹੈ। ਇਸ ਬਰਾਮਦਗੀ ਤੋਂ ਬਾਅਦ ਮਾਮਲੇ ਵਿੱਚ ਹੁਣ ਤੱਕ ਕੁੱਲ 54 ਕਿਲੋ ਹੈਰੋਇਨ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਹੈ।
Publish Date: Wed, 23 Sep 2026 04:16 PM (IST)
Updated Date: Wed, 23 Sep 2026 04:17 PM (IST)
ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਫ ਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਚਾਰ ਮੁਲਜ਼ਮਾਂ ਨੂੰ 47 ਕਿਲੋ 300 ਗ੍ਰਾਮ ਹੈਰੋਇਨ ਅਤੇ ਤਿੰਨ ਵਿਦੇਸ਼ੀ ਪਿਸਤੌਲਾਂ ਸਮੇਤ ਕਾਬੂ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਮੁੱਖ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ 6 ਕਿਲੋ 700 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਹੈ। ਇਸ ਬਰਾਮਦਗੀ ਤੋਂ ਬਾਅਦ ਮਾਮਲੇ ਵਿੱਚ ਹੁਣ ਤੱਕ ਕੁੱਲ 54 ਕਿਲੋ ਹੈਰੋਇਨ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਹੈ।
ਪੁਲਿਸ ਅਨੁਸਾਰ ਚਾਰ ਦਿਨ ਪਹਿਲਾਂ ਸੀ.ਆਈ.ਏ. ਸਟਾਫ ਦੀ ਟੀਮ ਨੇ ਇੱਕ ਕਾਰ ਸਵਾਰ ਚਾਰ ਵਿਅਕਤੀਆਂ ਨੂੰ 47 ਕਿਲੋ 300 ਗ੍ਰਾਮ ਹੈਰੋਇਨ ਅਤੇ ਤਿੰਨ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਗੁਰੂ ਹਰਸਾਏ ਦੇ ਪਿੰਡ ਗੁੜ੍ਹੜ ਪੰਜਗਰਾਈਂ ਵਾਸੀ ਮੰਗਲ ਸਿੰਘ, ਜਲਾਲਾਬਾਦ ਦੇ ਪਿੰਡ ਲਮੋਚੜ ਖੁਦ ਵਾਸੀ ਅੰਕੁਸ਼, ਸਚਿਨ ਉਰਫ਼ ਸੰਜੂ ਅਤੇ ਅਨਮੋਲ ਸਿੰਘ ਵਜੋਂ ਦੱਸੀ ਗਈ ਹੈ।
ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ 19 ਸਤੰਬਰ ਦੀ ਰਾਤ ਨੂੰ ਕਾਬੂ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਮੁੱਖ ਮੁਲਜ਼ਮ ਮੰਗਲ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਪਾਕਿਸਤਾਨ ਤੋਂ ਮੰਗਵਾਈ ਗਈ ਨਸ਼ੇ ਦੀ ਖੇਪ ਦਾ ਕੁਝ ਹਿੱਸਾ ਕਿਸੇ ਹੋਰ ਥਾਂ ’ਤੇ ਡਿੱਗ ਗਿਆ ਸੀ, ਜਿਸ ਨੂੰ ਉਹ ਚੁੱਕ ਨਹੀਂ ਸਕੇ।
ਮੁਲਜ਼ਮ ਦੀ ਇਸ ਨਿਸ਼ਾਨਦੇਹੀ ਦੇ ਆਧਾਰ ’ਤੇ ਪੁਲਿਸ ਟੀਮ ਨੇ ਬੀ.ਐੱਸ.ਐੱਫ. ਦੀ ਮਦਦ ਨਾਲ ਭਾਰਤ-ਪਾਕਿਸਤਾਨ ਸਰਹੱਦ ਨੇੜੇ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ 6 ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁਲਿਸ ਵੱਲੋਂ ਬਰਾਮਦ ਹੈਰੋਇਨ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਤੱਕ ਵੀ ਪਹੁੰਚ ਕੀਤੀ ਜਾ ਸਕੇ।