ਪੰਜਾਬ 'ਚ ਵੱਡਾ ਅੱਤਵਾਦੀ ਨੈੱਟਵਰਕ ਬੇਨਕਾਬ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚ ਰਹੇ 4 ਸ਼ਾਰਪਸ਼ੂਟਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ
ਕੋਟਕਪੂਰਾ ਵਿੱਚ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਪੰਜਾਬ ਅਤੇ ਐੱਸਟੀਐੱਫ ਹਰਿਆਣਾ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Publish Date: Tue, 17 Nov 2026 09:21 AM (IST)
Updated Date: Tue, 17 Nov 2026 09:22 AM (IST)
ਸ਼ਿਵ ਸ਼ਰਮਾ, ਪੰਜਾਬੀ ਜਾਗਰਣ, ਫ਼ਰੀਦਕੋਟ : ਕੋਟਕਪੂਰਾ ਵਿੱਚ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਪੰਜਾਬ ਅਤੇ ਐੱਸਟੀਐੱਫ ਹਰਿਆਣਾ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ 11 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਇਸ਼ਾਰੇ 'ਤੇ ਕੋਟਕਪੂਰਾ ਇਲਾਕੇ ਵਿੱਚ ਦੋ ਵਿਅਕਤੀਆਂ ਦੀ ਹੱਤਿਆ ਕਰਨ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ, ਸੁਖਨਾਮ ਸਿੰਘ, ਮੁਸ਼ਤਾਕ ਅਲੀ ਤੇ ਹੈਪੀ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਫਿਲਹਾਲ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿੱਚ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।