- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਫਰੀਦਕੋਟ ਦੀ ਟੀਮ ਵੱਲੋਂ ਇੰਚਾਰਜ ਇੰਸਪੈਕਟਰ ਸਤਿੰਦਰਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਰਾਤ ਸਮੇਂ ਗਸ਼ਤ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਟੀਮ ਨੂੰ ਨਵਜੋਤ ਸਿੰਘ ਉਰਫ਼ ਨਵ ਬਾਰੇ ਸੂਚਨਾ ਮਿਲੀ ਕਿ ਉਹ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਸੰਪਰਕ ਵਿੱਚ ਹੈ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੈ।

ਸ਼ਿਵਸ਼ਰਮਾ / ਗਰਗ ਪੰਜਾਬੀ ਜਾਗਰਣ ਫਰੀਦਕੋਟ: ਬਾਬਾ ਸ਼ੇਖ ਫਰੀਦ ਆਗਮਨ ਪੁਰਬ ਤੋਂ ਪਹਿਲਾਂ ਫਰੀਦਕੋਟ ਵਿੱਚ ਕਾਊਂਟਰ ਇੰਟੈਲੀਜੈਂਸ ਨੇ ਸ਼ਹਿਰ ਨੂੰ ਦਹਿਲਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਦੋ ਗ੍ਰਨੇਡਾਂ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਫਰੀਦਕੋਟ ਦੇ ਗੁਰੂ ਅਰਜਨ ਦੇਵ ਨਗਰ ਵਾਸੀ ਨਵਜੋਤ ਸਿੰਘ ਉਰਫ਼ ਨਵ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਫਰੀਦਕੋਟ ਦੀ ਟੀਮ ਵੱਲੋਂ ਇੰਚਾਰਜ ਇੰਸਪੈਕਟਰ ਸਤਿੰਦਰਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਰਾਤ ਸਮੇਂ ਗਸ਼ਤ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਟੀਮ ਨੂੰ ਨਵਜੋਤ ਸਿੰਘ ਉਰਫ਼ ਨਵ ਬਾਰੇ ਸੂਚਨਾ ਮਿਲੀ ਕਿ ਉਹ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਸੰਪਰਕ ਵਿੱਚ ਹੈ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੈ।
ਪੁਲਿਸ ਅਨੁਸਾਰ ਮੁਲਜ਼ਮ ਨੇ ਕਥਿਤ ਤੌਰ ’ਤੇ ਅਮਨ-ਸ਼ਾਂਤੀ ਭੰਗ ਕਰਨ ਅਤੇ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਦੇ ਇਰਾਦੇ ਨਾਲ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਤੋਂ ਡਰੋਨ ਰਾਹੀਂ ਵਿਸਫੋਟਕ ਸਮੱਗਰੀ ਮੰਗਵਾਈ ਸੀ। ਇਹ ਸਮੱਗਰੀ ਉਹ ਫਿਰੋਜ਼ਪੁਰ ਤੋਂ ਸਕੂਟੀ ’ਤੇ ਲੈ ਕੇ ਫਰੀਦਕੋਟ ਵੱਲ ਆ ਰਿਹਾ ਸੀ। ਸੂਚਨਾ ਮਿਲਣ ’ਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਕਾਰਵਾਈ ਕਰਦਿਆਂ ਉਸ ਨੂੰ ਦੋ ਗ੍ਰਨੇਡਾਂ ਸਮੇਤ ਕਾਬੂ ਕਰ ਲਿਆ।
ਕੈਨੇਡਾ ਦਾ ਪੀਆਰ ਦੱਸਿਆ ਜਾ ਰਿਹਾ ਹੈ ਮੁਲਜ਼ਮ
ਪਰਿਵਾਰਕ ਜਾਣਕਾਰੀ ਅਨੁਸਾਰ ਨੌਜਵਾਨ ਦੇ ਪਿਤਾ ਸੂਬਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੈਨੇਡਾ ਦਾ ਪੀਆਰ ਹੈ ਅਤੇ 12 ਸਤੰਬਰ 2026 ਨੂੰ ਹੀ ਭਾਰਤ ਵਾਪਸ ਆਇਆ ਸੀ। ਪਿਤਾ ਮੁਤਾਬਕ ਵੀਰਵਾਰ ਸ਼ਾਮ ਪੁੱਤਰ ਨੇ ਦੱਸਿਆ ਸੀ ਕਿ ਉਸ ਦਾ ਕੋਈ ਕੋਰੀਅਰ ਆਉਣਾ ਹੈ। ਜਦੋਂ ਉਹ ਕੋਰੀਅਰ ਲੈਣ ਲਈ ਸਾਦਿਕ ਚੌਕ ਪਹੁੰਚਿਆ ਤਾਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।
ਬਾਬਾ ਫਰੀਦ ਆਗਮਨ ਪੁਰਬ ਤੋਂ ਪਹਿਲਾਂ ਸੁਰੱਖਿਆ ਹੋਰ ਸਖ਼ਤ
ਫਰੀਦਕੋਟ ਵਿੱਚ 19 ਸਤੰਬਰ ਤੋਂ ਪੰਜ ਦਿਨਾਂ ਬਾਬਾ ਫਰੀਦ ਆਗਮਨ ਪੁਰਬ ਸ਼ੁਰੂ ਹੋਣ ਜਾ ਰਿਹਾ ਹੈ। ਅਜਿਹੇ ਸਮੇਂ ਦੋ ਗ੍ਰਨੇਡਾਂ ਦੀ ਬਰਾਮਦਗੀ ਨੂੰ ਸੁਰੱਖਿਆ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਕਾਊਂਟਰ ਇੰਟੈਲੀਜੈਂਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਗ੍ਰਨੇਡ ਕਿੱਥੋਂ ਮੰਗਵਾਏ ਗਏ ਸਨ ਅਤੇ ਇਨ੍ਹਾਂ ਰਾਹੀਂ ਕਿਸ ਸਥਾਨ ਜਾਂ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਸਾਜ਼ਿਸ਼ ਸੀ।
ਮਾਮਲੇ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਫਾਜ਼ਿਲਕਾ ਵਿੱਚ ਐਕਸਪਲੋਸਿਵ ਸਬਸਟੈਂਸ ਐਕਟ ਅਤੇ ਯੂਏਪੀਏ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।