- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਦੇ ਮਨੁੱਖੀ ਜੀਵਨ , ਸਮਾਜ ਤੇ ਬੁਰੇ ਪ੍ਰਭਾਵਾਂ ਅਤੇ ਆਰਥਿਕ ਨੁਕਸਾਨ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵ

ਨਸ਼ਿਆਂ ਦੇ ਮਨੁੱਖੀ ਜੀਵਨ , ਸਮਾਜ ਤੇ ਬੁਰੇ ਪ੍ਰਭਾਵਾਂ ਅਤੇ ਆਰਥਿਕ ਨੁਕਸਾਨ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ-ਡੀ.ਸੀ
-ਡਿਪਟੀ ਕਮਿਸ਼ਨਰ ਵੱਲੋ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਗਿਆ ਜਾਇਜ਼ਾ
ਹਰਪ੍ਰਰੀਤ ਸਿੰਘ ਚਾਨਾ, ਫ਼ਰੀਦਕੋਟ :- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਨਸ਼ੇ ਨਾਲ ਹੋ ਰਹੇ ਮਨੁੱਖੀ ਜੀਵਨ, ਸਮਾਜ ਅਤੇ ਆਰਥਿਕ ਨੁਕਸਾਨ ਨੂੰ ਰੋਕਣ ਲਈ ਸਿਹਤ ਵਿਭਾਗ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੁੱਖੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਉਨਾਂ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਘੱਟ ਉਮਰ ਦੇ ਬੱਚਿਆਂ ਤੇ ਸ਼ਰਾਬ ਪੀਣ ਤੇ ਸ਼ਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ । ਇਸ ਮੌਕੇ ਐਸਡੀਐਮ ਜੈਤੋ ਡਾ.ਮਨਦੀਪ ਕੌਰ ਅਤੇ ਐਸਡੀਐਮ ਕੋਟਕਪੂਰਾ ਡਾ.ਨਿਰਮਲ ਓਸੇਪਚਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ। ਇਸ ਦੌਰਾਨ ਉਨਾਂ੍ਹ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪੋ੍ਗਰਾਮਾਂ ਦੀ ਸਮੀਖਿਆ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਬਣਾਏ ਗਏ ਡੈਪੋ ਅਤੇ ਬਡੀਜ਼ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨਾਂ੍ਹ ਦੱਸਿਆ ਕਿ ਜ਼ਿਲ੍ਹੇ ਵਿਚ ਡੈਪੋ ਅਤੇ ਬਡੀ ਪੋ੍ਗਰਾਮਾਂ ਤਹਿਤ ਡੈਪੋ ਕੋਆਰਡੀਨੇਟਰਾਂ ਨੂੰ ਟੇ੍ਨਿੰਗ ਦੇਣ ਅਤੇ ਸਕੂਲਾਂ ਦੇ ਵਿਦਿਆਰਥੀਆਂ ਵਿਚ ਨਸ਼ਿਆਂ ਖਿਲਾਫ਼ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਸਵੇਰ ਦੀ ਸਭਾ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨਾਂ੍ਹ ਸਮੂਹ ਸਬੰਧਿਤ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨਾਂ੍ਹ ਜ਼ਿਲ੍ਹੇ ਵਿਚ ਨਸ਼ਾ ਮੁਕਤ ਪਿੰਡਾਂ ਦੀ ਗਿਣਤੀ ਵਧਾਉਣ ਲਈ ਸਰਪੰਚਾਂ ਨਾਲ ਮੀਟਿੰਗਾਂ ਕਰਨ ਦੀ ਵੀ ਹਦਾਇਤ ਕੀਤੀ। ਇਸ ਦੌਰਾਨ ਉਨਾਂ੍ਹ ਸਿਹਤ, ਸਿੱਖਿਆ, ਪੁਲਿਸ ਅਤੇ ਹੋਰਨਾਂ ਵਿਭਾਗਾਂ ਵੱਲੋਂ ਇੰਨਾਂ ਪੋ੍ਗਰਾਮਾਂ ਸਬੰਧੀ ਵਿਖਾਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ।ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਕਪੂਪ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਨਸ਼ੇੜੀਆਂ ਨੂੰ ਜੋ ਦਵਾਈ ਦਿੱਤੀ ਜਾਂਦੀ ਹੈ ਉਸਦੇ ਸਾਈਡ ਇਫੈਕਟ ਬਹੁਤ ਘੱਟ ਹਨ ਅਤੇ ਹੌਲੀ ਹੌਲੀ ਡੋਜ ਘਟਾ ਕੇ ਨਸ਼ੇ ਨੂੰ ਖਤਮ ਕੀਤਾ ਜਾਂਦਾ ਹੈ।
ਇਸ ਮੌਕੇ ਡੀਐਸਪੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਨਿਰੰਤਰ ਜਾਰੀ ਹੈ ਅਤੇ ਮਹੀਨਾ ਜੁਲਾਈ ਦੌਰਾਨ ਐਨਡੀਪੀ ਐਸ ਐਕਟ ਤਹਿਤ 17 ਪਰਚੇ ਦਰਜ ਕਰਕੇ 25 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ। ਇਸ ਮੌਕੇ ਮੈਡੀਕਲ ਅਫ਼ਸਰ ਡਾ.ਰਣਜੀਤ ਕੌਰ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਹਿੱਤ ਲਿਆਂਦਾ ਕਿ ਜ਼ਿਲ੍ਹੇ ਵਿਚ ਨਸ਼ਿਆਂ ਦੇ ਇਲਾਜ ਲਈ 7 ਓਟ ਸੈਂਟਰ, 4 ਨਸ਼ਾਂ ਛੁਡਾਊ ਕੇਂਦਰ ਅਤੇ ਇਕ ਮੁੜ ਵਸੇਬਾ ਕੇਂਦਰ ਹੈ ਜਿਥੇ ਨਸ਼ਾ ਛੁਡਾਉਣ ਦੀ ਮੁਫ਼ਤ ਦਵਾਈ , ਇਲਾਜ ਅਤੇ ਨਸ਼ਾਂ ਛੱਡਣ ਤੋਂ ਬਾਅਦ ਕਾਂਊਸਿਲੰਗ ਵੀ ਕੀਤੀ ਜਾਂਦੀ ਹੈ।ਉਨਾਂ੍ਹ ਦੱਸਿਆ ਕਿ ਪਿੰਡ ਗੋਲੇਵਾਲਾ ਅਤੇ ਪੰਜਗਰਾਈ ਕਲਾ ਵਿੱਚ 2 ਨਵੇਂ ਓਟ ਸੈਂਟਰ ਖੋਲੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨਾਂ੍ਹ ਦੱਸਿਆਂ ਕਿ 10179 ਨਸ਼ੇ ਦੇ ਰਜਿਸਟਰਡ ਮਰੀਜ ਇਲਾਜ ਕਰਵਾ ਰਹੇ ਹਨ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਕੁਲਦੀਪ ਧੀਰ, ਡਾ. ਰਾਜੀਵ ਭੰਡਾਰੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਬਲਜੀਤ ਸਿੰਘ ਕੈਂਥ, ਜ਼ਿਲ੍ਹਾ ਸਿੱਖਿਆ ਅਫਸਰ ਸਤਪਾਲ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸੁਭਾਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ ।
06ਐਫਡੀਕੇ 09:- ਮੀਟਿੰਗ ਦੌਰਾਨ ਵੱਖ ਵੱਖ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆਂ।