ਮਾਲਵਾ ਗਰੁੱਪ ਵੱਲੋਂ ਧਾਰਮਿਕ ਸਮਾਗਮ ਅੱਜ
ਮਾਲਵਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਧਾਰਮਿਕ ਸਮਾਗਮ 3 ਜਨਵਰੀ ਨੂੰ: ਹਰਗੋਬਿੰਦ ਸਿੰਘ
Publish Date: Fri, 02 Jan 2026 03:27 PM (IST)
Updated Date: Sat, 03 Jan 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਫ਼ਰੀਦਕੋਟ : ਸਿੱਖਿਆ ਦੇ ਖੇਤਰ ’ਚ ਵਿਲੱਖਣ ਪਹਿਚਾਣ ਰੱਖਣ ਵਾਲੇ ਮਾਲਵਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਨਵੇਂ ਸਾਲ ਦੀ ਆਮਦ ਮਾਨਵਤਾ ਦੀ ਭਲਾਈ ਦੀ ਅਰਦਾਸ ਕਰਨ ਵਾਸਤੇ ਧਾਰਮਿਕ ਸਮਾਗਮ ਕੀਤਾ ਜਾਵੇਗਾ। ਇਸ ਸਬੰਧੀ ਇੱਥੇ ਗੱਲਬਾਤ ਕਰਦਿਆਂ ਮਾਲਵਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਗਰੁੱਪ ਵੱਲੋਂ 3 ਜਨਵਰੀ ਨੂੰ ਧਾਰਮਿਕ ਸਮਾਗਮ ’ਚ ਮਾਲਵਾ ਨਰਸਿੰਗ ਕਾਲਜ ਕੋਟਕਪੂਰਾ, ਮਾਲਵਾ ਕਾਲਜ ਆਫ਼ ਐਜੂਕੇਸ਼ਨ, ਮਾਲਵਾ ਡਿਗਰੀ ਕਾਲਜ ਕੋਟਕਪੂਰਾ ਦੀ ਪ੍ਰਬੰਧਕ, ਕਮੇਟੀ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਰੂਪ ’ਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਵੇਰੇ 10:00 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਕੀਰਤਨੀਏ ਸਿੰਘਾਂ ਵੱਲੋਂ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਤਿੰਨੇ ਕਾਲਜਾਂ ਦੀ ਪ੍ਰਬੰਧਕ ਕਮੇਟੀ, ਸਟਾਫ਼ ਅਤੇ ਵਿਦਿਆਰਥੀ ਮਿਲ ਕੇ ‘ਸਰਬੱਤ ਦੇ ਭਲੇ ’ ਦੀ ਅਰਦਾਸ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤੇਗਾ।