ਮਾਲਵਾ ਇੰਸਟੀਚਿਊਟ ਦਾ ਨਤੀਜਾ ਰਿਹਾ ਸ਼ਾਨਦਾਰ
ਮਾਲਵਾ ਗਰੁੱਪ ਆਫ਼ ਇੰਸਟੀਚਿਊਟਸ ਦਾ ਜੀ.ਐੱਨ.ਐੱਮ ਦਾ ਪਹਿਲੇ ਸਾਲ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sun, 15 Mar 2026 04:16 PM (IST)
Updated Date: Mon, 16 Mar 2026 04:01 AM (IST)

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ, ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕਾਊਂਸਲ ਵੱਲੋਂ ਐਲਾਨੇ ਜੀ.ਐੱਨ.ਐੱਮ ਦੇ ਪਹਿਲੇ ਸਾਲ ਦੇ ਨਤੀਜੇ ’ਚ ਮਾਲਵਾ ਗਰੁੱਪ ਆਫ਼ ਇੰਸਟੀਚਿਊਟਸ ਦੀਆਂ ਨਰਸਿੰਗ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣਾ, ਆਪਣੇ-ਆਪਣੇ ਵੱਖ ਕਾਲਜਿਜ਼ , ਅਧਿਆਪਕਾਂ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਇੱਥੇ ਜਾਣਕਾਰੀ ਦਿੰਦਿਆਂ ਮਾਲਵਾ ਗਰੁੱਪ ਆਫ਼ ਇੰਸਟੀਚਿਊਟਸ ਕੋਟਕਪੂਰਾ, ਬਾਜਾਖਾਨਾ ਦੇ ਮੈਨੇਜਿੰਗ ਡਾਇਰੈਕਟਰ ਹਰਗੋਬਿੰਦ ਸਿੰਘ ਨੇ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਊ ਮਾਲਵਾ ਇੰਸਟੀਚਿਊਟ ਆਫ਼ ਕੋਟਕਪੂਰਾ ਦੀ ਵਿਦਿਆਰਥਣ ਕਰਨਵੀਰ ਕੌਰ ਪੁੱਤਰੀ ਜਸਵੀਰ ਸਿੰਘ, ਪਿੰਡ ਸਮਾਧ ਭਾਈ ਨੇ 400/500 ਅੰਕ ਪ੍ਰਾਪਤ ਕਰਕੇ ਜ਼ਿਲੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥਣ ਕਸ਼ਿਸ਼ ਪੁੱਤਰੀ ਸੁਰਿੰਦਰ ਕੁਮਾਰ, ਵਾਸੀ ਫ਼ਰੀਦਕੋਟ ਨੇ 376 ਅਤੇ ਸਹਿਜਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ, ਵਾਸੀ ਕੋਠਾ ਗੁਰੂ ਕਾ ਨੇ 376 ਅੰਕ ਪ੍ਰਾਪਤ ਕਰਕੇ ਸਾਂਝੇ ਰੂਪ ’ਚ ਕਾਲਜ ’ਚੋਂ ਦੂਜਾ ਅਤੇ ਵਿਦਿਆਰਥੀ ਬਬਲਦੀਪ ਸਿੰਘ ਪੁੱਤਰ ਬੇਅੰਤ ਸਿੰਘ, ਪਿੰਡ ਕੋਠੇ ਮਾਹਲਾ ਸਿੰਘ ਜੈਤੋ ਨੇ ਕਾਲਜ ’ਚੋਂ 375 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਤਰ੍ਹਾਂ ਮਾਲਵਾ ਕਾਲਜ ਆਫ਼ ਨਰਸਿੰਗ ਕੋਟਕਪੂਰਾ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਪੁੱਤਰੀ ਜਗਪਾਲ ਸਿੰਘ, ਪਿੰਡ ਦਾਨਾ ਰੋਮਾਣਾ ਨੇ 367 ਅੰਕ ਪ੍ਰਾਪਤ ਕਰਕੇ ਆਪਣੇ ਕਾਲਜ ਚੋਂ ਪਹਿਲਾ, ਸੁਮਨਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਮੋਗਾ ਨੇ 363 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਪਰਨੀਤ ਕੌਰ ਪੁੱਤਰੀ ਧਰਮਿੰਦਰ ਸਿੰਘ, ਢਿਲਵਾਂ ਕਲਾਂ ਨੇ 360 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਡਾ.ਰਵਿੰਦਰ ਇੰਸਟੀਚਿਊਟਸ ਆਫ਼ ਨਰਸਿੰਗ ਬਾਜਾਖਾਨਾ ਦੀ ਵਿਦਿਆਰਥਣ ਅਨਮੋਲ ਕੌਰ ਪੁੱਤਰੀ ਸੁਖਜਿੰਦਰ ਸਿੰਘ, ਵਾਂਦਰ ਡੋਡ ਨੇ 349 ਅੰਕ ਪ੍ਰਾਪਤ ਕਰਕੇ ਆਪਣੇ ਕਾਲਜ ’ਚੋਂ ਪਹਿਲਾ, ਕਾਸ਼ਿਫ਼ਾ ਸ਼ਰਮਾ ਪੁੱਤਰੀ ਜਸਵਿੰਦਰ ਪਾਲ ਕੋਟਕਪੂਰਾ ਨੇ 341 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਪ੍ਰੀਤੀ ਪੁੱਤਰੀ ਪ੍ਰਤਾਪ ਸਿੰਘ, ਕੋਟਕਪੂਰਾ ਨੇ 334 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਹਰਗੋਬਿੰਦ ਸਿੰਘ, ਡਾਇਰੈਕਟਰ ਹਰਮਨਵੀਰ ਸਿੰਘ, ਪਿ੍ਰੰਸੀਪਲ ਸ਼੍ਰੀਮਤੀ ਰਿੰਪਲ, ਪਿ੍ਰੰਸੀਪਲ ਸ਼ੀਬਾ ਦਾਸ, ਤਿੰਨੇ ਕਾਲਜਾਂ ਦੇ ਸਮੁੱਚੇ ਸਟਾਫ਼ ਨੇ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਕਰੜੀ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ।