ਬੱਬੂ ਬਰਾੜ ਮੱਤਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਨਿਯੁਕਤ
ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਵਾਈਸ ਪ੍ਰਧਾਨ ਨਿਯੁਕਤ
Publish Date: Wed, 15 Apr 2026 03:46 PM (IST)
Updated Date: Thu, 16 Apr 2026 04:00 AM (IST)
ਪਾਰਟੀ ਹਾਈਕਮਾਨ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ : ਮੱਤਾ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ‘ਰਾਜਾ ਵੜਿੰਗ’ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ‘ਬੱਬੂ ਬਰਾੜ’ ਵੱਲੋਂ ਸਾਬਕਾ ਬਲਾਕ ਸੰਮਤੀ ਮੈਂਬਰ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ ਦੁਆਰਾ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ ਦੀ ਨਿਯੁਕਤੀ ਦੀ ਖ਼ਬਰ ਸੁਣਦਿਆਂ ਹੀ ਜੈਤੋ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸ਼੍ਰੀਮਤੀ ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ, ਸ਼੍ਰੀ ਰਾਹੁਲ ਗਾਂਧੀ, ਸ਼੍ਰੀਮਤੀ ਪਿ੍ਰਅੰਕਾ ਗਾਂਧੀ, ਅਮਰਿੰਦਰ ਸਿੰਘ ‘ਰਾਜਾ ਵੜਿੰਗ’, ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਨਵਦੀਪ ਸਿੰਘ ‘ਬੱਬੂ ਬਰਾੜ’ ਸਮੇਤ ਸਮੁੱਚੀ ਹਾਈਕਮਾਨ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ।