- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਬ੍ਰਜਿੰਦਰਾ ਕਾਲਜ ਦੀ ਸਹਾਇਕ ਪ੍ਰੋਫੈਸਰ ਮਨਿੰਦਰ ਕੌਰ ਵਿਰਕ ਨੇ ਧਰਮਸ਼ਾਲਾ ਵਿਖੇ ਸਟੇਟ ਲੈਵਲ ਅਧਿਆਪਕ ਸਿਖਲਾਈ ਪ੍ਰੋਗਰਾਮ ’ਚ ਲਿਆ ਹਿੱਸਾ

ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ, ਫਰੀਦਕੋਟ : ਖੇਤਰੀ ਪਰਬਤਾਰੋਹਨ ਕੇਂਦਰ ਮੈਕਲੋਡਗੰਜ ਧਰਮਸ਼ਾਲਾ ਵਿਖੇ ਅਧਿਆਪਕ ਸਿਖਲਾਈ 02 ਸਤੰਬਰ ਤੋਂ 06 ਸਤੰਬਰ 2026 ਪ੍ਰੋਗਰਾਮ ਕਰਵਾਇਆ ਗਿਆ ਇਸ ਪ੍ਰੋਗਰਾਮ ਦਾ ਆਯੋਜਨ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਪੰਜਾਬ ਅਤੇ ਦਲਬੀਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਅਗਵਾਈ ਹੇਠ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸਰਕਾਰੀ ਬ੍ਰਿਜਿੰਦਰਾ ਕਾਲਜ, ਫਰੀਦਕੋਟ ਦੀ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸਹਾਇਕ ਪ੍ਰੋਫੈਸਰ ਮਨਿੰਦਰ ਕੌਰ ਵਿਰਕ ਨੇ ਸਟੇਟ ਲੈਵਲ ਅਧਿਆਪਕ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਦੌਰਾਨ ਉਨ੍ਹਾਂ ਨੇ ਪ੍ਰੋਗਰਾਮ ਨਾਲ ਸਬੰਧਤ ਸਿਖਲਾਈ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦਿਆਂ ਨਵੀਆਂ ਤਕਨੀਕਾਂ ਅਤੇ ਸਿੱਖਿਆ ਦੇ ਖੇਤਰ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀਆਂ ਹਾਸਲ ਕੀਤੀਆਂ। ਇਸ ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ, ਨਵੀਆਂ ਤਕਨੀਕਾਂ ਅਤੇ ਵਿਦਿਆਰਥੀਆਂ ਦੀਆਂ ਲੋੜਾਂ ਅਨੁਸਾਰ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ ਅਤੇ ਯੋਗਾ ਮੈਡੀਟੇਸ਼ਨ ਟਰੈਕਿੰਗ, ਵਾਤਾਵਰਨ ਵਿਸ਼ੇ ਬਾਰੇ ਜਾਣੂ ਕਰਵਾਉਣਾ ਸੀ। ਸਹਾਇਕ ਪ੍ਰੋਫੈਸਰ ਮਨਿੰਦਰ ਕੌਰ ਵਿਰਕ ਨੇ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਅਧਿਆਪਕਾਂ ਦੇ ਗਿਆਨ ਅਤੇ ਹੁਨਰ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਹੋਰ ਬਿਹਤਰ ਸਿੱਖਿਆ ਪ੍ਰਦਾਨ ਕਰਨ ਵਿੱਚ ਵੀ ਸਹਾਇਕ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਡਾ ਪੂਜਾ ਭੱਲਾ, ਅਮਰਪ੍ਰੀਤ ਸਿੰਘ ਸੰਧੂ ਅਤੇ ਧਰਮਿੰਦਰ ਸਿੰਘ ਵਿਰਕ ਵੱਲੋਂ ਮਿਲ ਰਹੀ ਹੱਲਾਸ਼ੇਰੀ ਅਧਿਆਪਕਾਂ ਨੂੰ ਅਜਿਹੀਆਂ ਸਿੱਖਿਆਤਮਕ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਨਵਾਂ ਸਿੱਖਣਾ ਅਤੇ ਆਪਣੇ ਗਿਆਨ ਨੂੰ ਅਪਡੇਟ ਕਰਨਾ ਸਮੇਂ ਦੀ ਮੁੱਖ ਲੋੜ ਹੈ।