ਮਨਿੰਦਰ ਸਿੰਘ ਮਿੰਕੂ ਮੱਕੜ ਦਾ ਕੀਤਾ ਸਨਮਾਨ
ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਕਰਕੇ ਮਨਿੰਦਰ ਸਿੰਘ ਮਿੰਕੂ ਮੱਕੜ ਸਨਮਾਨਤ
Publish Date: Wed, 01 Apr 2026 04:17 PM (IST)
Updated Date: Thu, 02 Apr 2026 04:02 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਸਮਾਜਸੇਵੀ ਸੰਸਥਾ ‘ਅਰੋੜਬੰਸ ਸਭਾ’ ਦੇ ਸਰਬਸੰਮਤੀ ਨਾਲ ਦੁਬਾਰਾ ਫਿਰ ਪ੍ਰਧਾਨ ਚੁਣੇ ਜਾਣ ’ਤੇ ਮਨਿੰਦਰ ਸਿੰਘ ਮਿੰਕੂ ਮੱਕੜ ਦਾ ਇਤਿਹਾਸਕ ਗੁਰਦਵਾਰਾ ਚੁੱਲ੍ਹਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸੰਗਤ ਵਲੋਂ ਸਿਰੋਪਾਉ ਦੀ ਬਖਸ਼ਿਸ਼ ਨਾਲ ਸਨਮਾਨ ਕੀਤਾ ਗਿਆ। ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿੱਚ ਪਾਠ ਹੋਏ, ਅਰਦਾਸ ਬੇਨਤੀ ਅਤੇ ਪਵਿੱਤਰ ਹੁਕਮਨਾਮਾ ਲੈਣ ਤੋਂ ਬਾਅਦ ਸਿਟੀ ਕਲੱਬ ਦੇ ਪ੍ਰਧਾਨ ਦਵਿੰਦਰ ਨੀਟੂ ਅਤੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਸੰਸਥਾਪਕ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਮਨਿੰਦਰ ਸਿੰਘ ਮਿੰਕੂ ਮੱਕੜ ਦੀ ਸਨਮਾਨ ਲਈ ਚੋਣ ਕਰਨ ਦੇ ਕਾਰਨਾ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਅਰੋੜਬੰਸ ਸਭਾ ਵਲੋਂ ਪਿਛਲੇ ਲੰਮੇ ਸਮੇਂ ਤੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਲਗਾਤਾਰ ਜਾਰੀ ਹਨ। ਉਹਨਾ ਦੱਸਿਆ ਕਿ 22 ਹਜਾਰ ਦੇ ਕਰੀਬ ਲੜਕੀਆਂ ਅਤੇ ਵਿਆਹੁਤਾ ਔਰਤਾਂ ਨੇ ਅਰੋੜਬੰਸ ਸਭਾ ਵਲੋਂ ਚਲਾਏ ਜਾ ਰਹੇ ਭਾਈ ਆਸਾ ਸਿੰਘ ਯਾਦਗਾਰੀ ਕੰਨਿਆ ਕੰਪਿਊਟਰ ਸੈਂਟਰ ਤੋਂ ਮਾਮੂਲੀ ਫੀਸਾਂ ਭਰ ਕੇ ਵੱਖ-ਵੱਖ ਕਿਸਮ ਦੇ ਕੋਰਸ ਕੀਤੇ, ਉਹਨਾ ਨੂੰ ਮਾਨਤਾ ਪ੍ਰਾਪਤ ਸਰਟੀਫਿਕੇਟ ਮੁਹੱਈਆ ਕਰਵਾਏ ਗਏ ਤਾਂ ਉਹਨਾ ਵਿੱਚੋਂ ਕਈਆਂ ਸਰਕਾਰੀ ਜਾਂ ਗੈਰ ਸਰਕਾਰੀ ਨੌਕਰੀਆਂ ਮਿਲ ਗਈਆਂ, ਕਈ ਵਿਦੇਸ਼ਾਂ ਵਿੱਚ ਸੈਟਲ ਹੋ ਗਈਆਂ ਅਤੇ ਕਈਆਂ ਨੇ ਆਪੋ ਆਪਣੇ ਘਰਾਂ ਵਿੱਚ ਕਿੱਤਾਮੁੱਖੀ ਧੰਦਾ ਅਪਣਾਅ ਲਿਆ, ਜਿਸ ਨਾਲ ਰੁਜਗਾਰ ਦੇ ਮੌਕੇ ਪੈਦਾ ਹੋ ਗਏ। ਉਹਨਾ ਦੱਸਿਆ ਕਿ ਅਰੋੜਬੰਸ ਸਭਾ ਵਲੋਂ ਜਰੂਰਤਮੰਦ ਪਰਿਵਾਰਾਂ ਦੀ ਕਿਸੇ ਵੀ ਕਿਸਮ ਦੀ ਮੱਦਦ ਕਰਨ ਤੋਂ ਪਹਿਲਾਂ ਬਕਾਇਦਾ ਪੜਤਾਲ ਕੀਤੀ ਜਾਂ ਕਰਵਾਈ ਜਾਂਦੀ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਧਰਮਵੀਰ ਸਿੰਘ ਰਾਜੂ ਮੱਕੜ, ਸਿਮਰਨਜੀਤ ਸਿੰਘ ਮੱਕੜ, ਮਨਜੀਤ ਸਿੰਘ ਘੁਲਿਆਣੀ, ਅਮਰ ਸਿੰਘ ਮੱਕੜ, ਬਲਵੰਤ ਸਿੰਘ ਅਰਨੇਜਾ, ਪ੍ਰੀਤਮ ਸਿੰਘ ਮੱਕੜ, ਵਰਿੰਦਰਪਾਲ ਸਿੰਘ ਅਰਨੇਜਾ, ਓਮਕਾਰ ਗੋਇਲ, ਸ਼ਾਮ ਲਾਲ ਮੈਂਗੀ, ਆਰ.ਪੀ. ਸਿੰਘ, ਮਨੀਸ਼ ਸ਼ਰਮਾ, ਸਰਬਜੀਤ ਸਿੰਘ ਹਨੀ, ਮਨਤਾਰ ਸਿੰਘ ਮੱਕੜ, ਮਾ ਹਰਭਜਨ ਸਿੰਘ ਸਮੇਤ ਅਨੇਕਾਂ ਉੱਘੀਆਂ ਸ਼ਖਸ਼ੀਅਤਾਂ ਹਾਜਰ ਸਨ।