- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਗਰੰਟੀ : ‘ਆਪ’ ਆਗੂ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਤੇ ‘ਆਪ’ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ‘ਆਪ’ ਬਲਾਕ ਜੈਤੋ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਨੈਸ਼ਨਲ ਅਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਤੇ ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ਨਗਰ ਕੌਂਸਲ ਜੈਤੋ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਮੌਜੂਦਾ ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ ਅਤੇ ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਸਰਕਾਰ ਨੇ ਆਪਣੀ ਆਖਰੀ ਗਰੰਟੀ ਵੀ ਪੂਰੀ ਕਰ ਦਿੱਤੀ ਹੈ, ਜੋ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਹੈ। ਇਸ ਯੋਜਨਾ ਨਾਲ ਮਹਿਲਾਵਾਂ ਨੂੰ ਵੱਡਾ ਸਹਾਰਾ ਮਿਲੇਗਾ ਅਤੇ ਉਹ ਸਮਾਜਿਕ ਤੇ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਹੋਣਗੀਆਂ। ‘ਆਪ’ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਲੋਕ ਭਲਾਈ ਨਾਲ ਸਬੰਧਤ ਖੇਤਰਾਂ ਵਿੱਚ ਕਈ ਮਹੱਤਵਪੂਰਨ ਉਪਰਾਲੇ ਕੀਤੇ ਹਨ, ਜਿਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਕਾਰਨ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਜੈਤੋ ਵਿੱਚ ਵੀ ਮਹਿਲਾਵਾਂ ਵੱਲੋਂ ਇਸ ਯੋਜਨਾ ਨੂੰ ਲੈ ਕੇ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਲੋਕਾਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਸਰਕਾਰ ਦੀਆਂ ਯੋਜਨਾਵਾਂ ਪ੍ਰਤੀ ਵਿਸ਼ਵਾਸ ਹੀ ਇਨ੍ਹਾਂ ਉਪਰਾਲਿਆਂ ਦੀ ਸਫ਼ਲਤਾ ਦਾ ਪ੍ਰਮਾਣ ਹੈ। ਇਸ ਮੌਕੇ ‘ਆਪ’ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਪੱਖੀ ਫ਼ੈਸਲੇ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਹਿਮ ਸਾਬਤ ਹੋ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਲੋਕ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਅਜਿਹੇ ਉਪਰਾਲੇ ਜਾਰੀ ਰੱਖੇਗੀ।