- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨਪ੍ਰੀਤ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਭਾਜਪਾ ਨੇ ਇੱਕ ਵਿਸਥਾਰਤ ਰਣਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤ ਨੌਜਵਾਨਾਂ ਦਾ ਇਲਾਜ ਅਤੇ ਨਸ਼ਾ ਮੁਕਤੀ ਤੋਂ ਬਾਅਦ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ਨੂੰ ਰੋਕਣ ਲਈ ਵੀ ਸਖ਼ਤ ਕਦਮ ਚੁੱਕਣ ਦੀ ਗੱਲ ਕਹੀ।

ਜਗਮੀਤ ਸਿੰਘ , ਪੰਜਾਬੀ ਜਾਗਰਣ, ਫ਼ਰੀਦਕੋਟ। ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵੀਰਵਾਰ ਨੂੰ ਜ਼ਿਲ੍ਹਾ ਫਰੀਦਕੋਟ ਦੇ ਜੈਤੋ ਵਿਧਾਨ ਸਭਾ ਹਲਕੇ ਦੇ ਪਿੰਡ ਰੋੜੀਕਪੂਰਾ ਤੋਂ ਸ਼ੁਰੂ ਹੋਈ। ਯਾਤਰਾ ਦੀ ਸ਼ੁਰੂਆਤ ਮੌਕੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਸਮੇਤ ਪਾਰਟੀ ਦੇ ਕਈ ਆਗੂ ਅਤੇ ਵਰਕਰ ਮੌਜੂਦ ਸਨ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਇਸ ਸਮੇਂ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਜਵਾਨੀ ਹੀ ਨਸ਼ਿਆਂ ਦੀ ਲਪੇਟ ’ਚ ਆ ਕੇ ਤਬਾਹ ਹੋ ਗਈ ਤਾਂ ਪੰਜਾਬ ਦੇ ਭਵਿੱਖ ਨੂੰ ਬਚਾਉਣਾ ਮੁਸ਼ਕਲ ਹੋ ਜਾਵੇਗਾ।
ਮਨਪ੍ਰੀਤ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਭਾਜਪਾ ਨੇ ਇੱਕ ਵਿਸਥਾਰਤ ਰਣਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤ ਨੌਜਵਾਨਾਂ ਦਾ ਇਲਾਜ ਅਤੇ ਨਸ਼ਾ ਮੁਕਤੀ ਤੋਂ ਬਾਅਦ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ਨੂੰ ਰੋਕਣ ਲਈ ਵੀ ਸਖ਼ਤ ਕਦਮ ਚੁੱਕਣ ਦੀ ਗੱਲ ਕਹੀ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਬੱਚਿਆਂ ਨੂੰ ਸਕੂਲ ਪੱਧਰ ਤੋਂ ਹੀ ਜਾਗਰੂਕ ਕਰਨਾ ਵੀ ਜ਼ਰੂਰੀ ਹੈ। ਇਸ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਇਸ ਬੁਰਾਈ ਤੋਂ ਦੂਰ ਰੱਖਣ ਲਈ ਜਾਗਰੂਕਤਾ ਪੈਦਾ ਕੀਤੀ ਜਾਵੇਗੀ।
ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਇੱਕ ਵੱਡੀ ਚੁਣੌਤੀ ਹੈ ਅਤੇ ਇਸ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸੱਤਾ ਵਿੱਚ ਆਉਣ ’ਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਏਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਕੰਮ ਕਰੇਗੀ।
ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਜਪਾ ਦਾ ਸਾਥ ਦੇਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ।