- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨਪ੍ਰੀਤ ਕੌਰ ਨੇ ਰੋੜੀਕਪੂਰਾ ਸਕੂਲ ’ਚ ਨਵੇਂ ਕੰਪਿਊਟਰਾਂ ਤੇ ਐੱਲਈਡੀ ਪੈਨਲਜ਼ ਦਾ ਕੀਤਾ ਉਦਘਾਟਨ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਮੱਗਰਾ ਸਿੱਖਿਆ ਅਧੀਨ ਸੁਤੰਤਰਤਾ ਸੰਗਰਾਮੀ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ, ਜ਼ਿਲ੍ਹਾ ਫ਼ਰੀਦਕੋਟ ਵਿਚ ਨਵੇਂ ਆਏ 14 ਕੰਪਿਊਟਰਾਂ ਅਤੇ 2 ਐੱਲਈਡੀ ਪੈਨਲਜ਼ ਦਾ ਰਸਮੀ ਉਦਘਾਟਨ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੀ ਧਰਮਪਤਨੀ ਮਨਪ੍ਰੀਤ ਕੌਰ ਨੇ ਕੀਤਾ। ਇਸ ਮੌਕੇ ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’, ਪਿੰਡ ਗੁਲਾਬਗੜ੍ਹ (ਰੋੜੀਕਪੂਰਾ) ਦੇ ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’, ਪਿੰਡ ਰੋੜੀਕਪੂਰਾ ਦੇ ਸਰਪੰਚ ਜਸਪਾਲ ਸਿੰਘ ‘ਜੱਸਾ ਬਰਾੜ’, ‘ਆਪ’ ਯੂਥ ਵਿੰਗ ਬਲਾਕ ਜੈਤੋ ਦੇ ਕੋਆਰਡੀਨੇਟਰ ਸੰਦੀਪ ਸਿੰਘ ਬਰਾੜ ਨੰਬਰਦਾਰ ਰੋੜੀਕਪੂਰਾ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਬਿੰਦਰ ਸਿੰਘ ਅਤੇ ਬੱਚਿਆਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂ, ਸਮੇਂ ਮੁਤਾਬਿਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਅਧਿਆਪਕਾਂ-ਵਿਦਿਆਰਥੀਆਂ ਲਈ ਲਾਹੇਵੰਦ ਹਨ। ਮਨਪ੍ਰੀਤ ਕੌਰ ਨੇ ਕਿਹਾ ਕਿ ਵਿੱਦਿਆ ਦੇ ਪੱਧਰ ਵਿਚ ਸੁਧਾਰ ਹੋਇਆ ਹੈ ਜਿਸ ਕਰਕੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਸਰਕਾਰੀ ਸਕੂਲ ਕਿਸੇ ਵੀ ਖੇਤਰ ਵਿਚ ਪ੍ਰਾਇਵੇਟ ਸਕੂਲਾਂ ਤੋਂ ਪਿੱਛੇ ਨਹੀਂ ਹਨ ਸਗੋਂ ਸਰਕਾਰੀ ਸਕੂਲਾਂ ਵਿਚ ਉੱਚ ਕੋਟੀ ਦਾ ਅਧਿਆਪਨ ਅਮਲਾ ਸ਼ਾਮਿਲ ਹੈ। ਇਸ ਮੌਕੇ ਸਕੂਲ ਮੁਖੀ ਪੂਜਾ ਰਾਣੀ ਨੇ ਆਏ ਹੋੋਏ ਮਹਿਮਾਨਾਂ ਦਾ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰਾਂ ਨੇ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਮੁਖੀ ਪੂਜਾ ਰਾਣੀ, ਲੈਕਚਰਾਰ ਕੋਮਲ, ਲੈਕਚਰਾਰ ਸਾਰਿਕਾ ਜੈਨ, ਲੈਕਚਰਾਰ ਬਲਰਾਜ ਸਿੰਘ, ਲੈਕਚਰਾਰ ਗੁਰਮੀਤ ਸਿੰਘ, ਅਧਿਆਪਕਾ ਜਸਵਿੰਦਰ ਕੌਰ, ਅਧਿਆਪਕਾ ਕਰਮਜੀਤ ਕੌਰ, ਅਧਿਆਪਕਾ ਨਿਸ਼ੀ, ਅਧਿਆਪਕਾ ਮਨਦੀਪ ਕੌਰ, ਅਧਿਆਪਕਾ ਹਾਸ਼ੀਮਾ, ਅਧਿਆਪਕਾ ਬਬੀਤਾ, ਅਧਿਆਪਕਾ ਨੀਤਿਕਾ, ਅਧਿਆਪਕਾ ਕੋਮਲ ਮਿੱਤਲ, ਅਧਿਆਪਕਾ ਅਰਸ਼ਦੀਪ ਕੌਰ, ਅਧਿਆਪਕਾ ਪਰਦੀਪ ਕੌਰ, ਅਧਿਆਪਕਾ ਸੁਨੀਤਾ ਰਾਣੀ, ਅਧਿਆਪਕ ਬਲਜੀਤ ਸਿੰਘ, ਕੰਪਿਊਟਰ ਫੈਕਲਟੀ ਰਾਜਵਿੰਦਰ ਸਿੰਘ, ਕੰਪਿਊਟਰ ਫੈਕਲਟੀ ਕੁਲਦੀਪ ਸਿੰਘ, ਕੰਪਿਊਟਰ ਫੈਕਲਟੀ ਅਮਨਦੀਪ ਬਾਂਸਲ, ਕਲਰਕ ਹਰਵਿੰਦਰ ਸਿੰਘ, ਵੋਕੇਸ਼ਨਲ ਟਰੇਨਰ ਅਰਸ਼ਦੀਪ ਸਿੰਘ, ਵੋਕੇਸ਼ਨਲ ਟਰੇਨਰ ਰਮਨਦੀਪ ਕੌਰ, ਕੈਂਪਸ ਮੈਨੇਜਰ ਸੁਖਚਰਨ ਸਿੰਘ ਆਦਿ ਹਾਜ਼ਰ ਸਨ।