- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨਪ੍ਰੀਤ ਕੌਰ ਨੇ ਸੂਰਘੁਰੀ ਸਕੂਲ ’ਚ ਨਵੇਂ ਕੰਪਿਊਟਰਾਂ ਤੇ ਐੱਲਈਡੀ ਪੈਨਲਜ਼ ਦਾ ਕੀਤਾ ਉਦਘਾਟਨ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਮੱਗਰਾ ਸਿੱਖਿਆ ਅਧੀਨ ਸਰਕਾਰੀ ਹਾਈ ਸਕੂਲ ਸੂਰਘੁਰੀ, ਜ਼ਿਲ੍ਹਾ ਫ਼ਰੀਦਕੋਟ ਵਿਚ 7 ਨਵੇਂ ਆਏ ਕੰਪਿਊਟਰਾਂ ਅਤੇ 2 ਐੱਲਈਡੀ ਪੈਨਲਜ਼ ਦਾ ਰਸਮੀ ਉਦਘਾਟਨ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੀ ਧਰਮਪਤਨੀ ਮਨਪ੍ਰੀਤ ਕੌਰ ਨੇ ਕੀਤਾ। ਇਸ ਮੌਕੇ ਪਿੰਡ ਦੀ ਸਰਪੰਚ ਗੁਰਵਿੰਦਰ ਕੌਰ ਬਰਾੜ ਪਤਨੀ ਡਾ. ਕੁਲਦੀਪ ਸਿੰਘ ਬਰਾੜ, ਪੰਚ ਗੁਰਇਕਬਾਲ ਸਿੰਘ, ਪੰਚ ਸ਼ੁਭਕਰਨਦੀਪ ਸਿੰਘ, ਪੰਚ ਕੁਲਵਿੰਦਰ ਕੌਰ ਬਰਾੜ, ਪੰਚ ਪ੍ਰਦੀਪ ਕੌਰ, ਪੰਚ ਧਰਮਿੰਦਰ ਸਿੰਘ, ਪੰਚ ਗੁਰਮੀਤ ਸਿੰਘ, ਪੰਚ ਜਸਪਾਲ ਕੌਰ, ਪੰਚ ਕੁਲਵਿੰਦਰ ਕੌਰ, ਪੰਚ ਵਕੀਲ ਸਿੰਘ, ‘ਆਪ’ ਆਗੂ ਗੁਰਜਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਗਿੱਲ, ਜਸਕਰਨ ਸਿੰਘ, ਗੁਰਵਿੰਦਰ ਸਿੰਘ ਬਰਾੜ, ਗੁਰਮੀਤ ਸਿੰਘ, ਗੁਰਜੰਟ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਦੀਪ ਸਿੰਘ ਅਤੇ ਬੱਚਿਆਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿਚ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸੂਬਾ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫ਼ੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿਚ ਉੱਚੀਆਂ ਮੱਲਾਂ ਮਾਰ ਰਹੇ ਹਨ। ਇਸ ਮੌਕੇ ਸਕੂਲ ਦੇ ਹੈੱਡ ਮਾਸਟਰ ਕਪਿਲ ਕੁਮਾਰ ਗੋਇਲ ਨੇ ਆਏ ਹੋੋਏ ਮਹਿਮਾਨਾਂ ਦਾ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰਜ਼ ਨੇ ‘ਆਪ’ ਮਹਿਲਾ ਆਗੂ ਮਨਪ੍ਰੀਤ ਕੌਰ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਹੈੱਡ ਮਾਸਟਰ ਕਪਿਲ ਕੁਮਾਰ ਗੋਇਲ, ਅਧਿਆਪਕ ਜਸ਼ਵਨੀ ਕੁਮਾਰ, ਅਧਿਆਪਕ ਜਸਕਰਨ ਸਿੰਘ, ਅਧਿਆਪਕ ਚਮਕੌਰ ਸਿੰਘ, ਅਧਿਆਪਕ ਜਤਿੰਦਰ ਸਿੰਘ, ਅਧਿਆਪਕ ਦੀਪਕ ਕੁਮਾਰ, ਅਧਿਆਪਕਾ ਕੁਲਵਿੰਦਰ ਕੌਰ, ਅਧਿਆਪਕਾ ਗਗਨਦੀਪ ਕੌਰ, ਅਧਿਆਪਕਾ ਸੁਰਿੰਦਰ ਕੌਰ, ਅਧਿਆਪਕਾ ਪਰਮਜੀਤ ਕੌਰ ਆਦਿ ਹਾਜ਼ਰ ਸਨ।