ਲੰਭਵਾਲੀ ਸਕੂਲ ’ਚ ਨਵੇਂ ਕੰਪਿਊਟਰਾਂ ਦਾ ਉਦਘਾਟਨ
ਮਨਪ੍ਰੀਤ ਕੌਰ ਨੇ ਲੰਭਵਾਲੀ ਸਕੂਲ ’ਚ ਨਵੇਂ ਕੰਪਿਊਟਰਾਂ ਦਾ ਕੀਤਾ ਉਦਘਾਟਨ
Publish Date: Sat, 28 Feb 2026 04:04 PM (IST)
Updated Date: Sun, 01 Mar 2026 03:59 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਮੱਗਰਾ ਸਿੱਖਿਆ ਅਧੀਨ ਸਰਕਾਰੀ ਮਿਡਲ ਸਕੂਲ ਲੰਭਵਾਲੀ (ਬਾਜਾਖਾਨਾ) ਵਿਚ ਨਵੇਂ ਆਏ ਕੰਪਿਊਟਰਾਂ ਦਾ ਰਸਮੀ ਉਦਘਾਟਨ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੀ ਧਰਮਪਤਨੀ ਮਨਪ੍ਰੀਤ ਕੌਰ ਨੇ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਮਾਨ, ਪੰਚ ਅਮਰਜੀਤ ਸਿੰਘ ਗਿੱੱਲ, ਪੰਚ ਰੂਪ ਸਿੰਘ, ਪੰਚ ਹਰਿੰਦਰ ਪਾਲ ਸਿੰਘ, ਪੰਚ ਬਸੰਤ ਸਿੰਘ, ਪੰਚ ਮਲਕੀਤ ਕੌਰ, ਪੰਚ ਜਸਵੀਰ ਕੌਰ, ਪੰਚ ਪਰਵੀਨ ਕੌਰ, ਸਕੁਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ, ਤਰਸੇਮ ਗੋਇਲ ‘ਸੇਮੀ’ ਅਤੇ ਬੱਚਿਆਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂ, ਸਮੇਂ ਮੁਤਾਬਿਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਅਧਿਆਪਕਾਂ-ਵਿਦਿਆਰਥੀਆਂ ਲਈ ਲਾਹੇਵੰਦ ਹਨ। ਮਨਪ੍ਰੀਤ ਕੌਰ ਨੇ ਕਿਹਾ ਕਿ ਵਿੱਦਿਆ ਦੇ ਪੱਧਰ ਵਿਚ ਸੁਧਾਰ ਹੋਇਆ ਹੈ ਜਿਸ ਕਰਕੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਸਰਕਾਰੀ ਸਕੂਲ ਕਿਸੇ ਵੀ ਖੇਤਰ ਵਿਚ ਪ੍ਰਾਇਵੇਟ ਸਕੂਲਾਂ ਤੋਂ ਪਿੱਛੇ ਨਹੀਂ ਹਨ ਸਗੋਂ ਸਰਕਾਰੀ ਸਕੂਲਾਂ ਵਿਚ ਉੱਚ ਕੋਟੀ ਦਾ ਅਧਿਆਪਨ ਅਮਲਾ ਸ਼ਾਮਿਲ ਹੈ। ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ ਮਾਨ ਦੁਆਰਾ ਪੰਜਾਬ ਸਰਕਾਰ ਦੁਆਰਾ ਸਕੂਲਾਂ ਦੇ ਸੁਧਾਰ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸੁਖਵਿੰਦਰ ਸਿੰਘ ਬਰਾੜ ਨੇ ਆਏ ਹੋੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕਾ ਸੁਮਨ ਮੱਕੜ, ਅਧਿਆਪਕਾ ਬਲਜਿੰਦਰ ਕੌਰ, ਅਧਿਆਪਕਾ ਸਨੇਹ ਲਤਾ ਆਦਿ ਹਾਜ਼ਰ ਸਨ।