ਸ਼ਹੀਦਾਂ ਨੂੰ ਸਮਰਿਪਤ ਕਰਵਾਈ ‘ਸ਼ਹੀਦ ਦਿਵਸ ਪਦਯਾਤਰਾ’
ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ, ਕੋਟਕਪੂਰਾ ਵਿਖੇ ਕਰਵਾਈ ਗਈ 'ਸ਼ਹੀਦ ਦਿਵਸ ਪਦਯਾਤਰਾ'
Publish Date: Tue, 24 Mar 2026 04:42 PM (IST)
Updated Date: Wed, 25 Mar 2026 03:59 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ, ਕੋਟਕਪੂਰਾ ਵਿਖੇ ‘ਮੇਰਾ ਯੁਵਾ ਭਾਰਤ ਫਰੀਦਕੋਟ (ਯੁਵਾ ਖੇਡ ਮੰਤਰਾਲਾ, ਭਾਰਤ ਸਰਕਾਰ) ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਯੋਗ ਅਗਵਾਈ ਅਤੇ ਮਨਜੀਤ ਸਿੰਘ ਭੁੱਲਰ (ਸੀਨੀਅਰ ਲੇਖਾ ਅਤੇ ਪ੍ਰੋਗਰਾਮ ਸੁਪਰਵਾਇਜ਼ਰ ਅਫ਼ਸਰ) ਦੀ ਦੇਖ ਰੇਖ ਹੇਠਾਂ ਸ਼ਹੀਦ ਭਗਤ ਸਿੰਘ, ਸ਼ਹੀਦ ਸ਼ਿਵਾਰਾਮ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਥਾਪਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਸ਼ਹੀਦ ਦਿਵਸ ਪਦਯਾਤਰਾ’ ਕਰਵਾਈ ਗਈ। ਇਸ ਪਦ ਯਾਤਰਾ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਇਸ ਦੀ ਸ਼ੁਰੂਆਤ ਸਮੇਂ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀ ਸਹੁੰ ਚੁੱਕੀ। ਇਹ ਪਦ ਯਾਤਰਾ ਕਾਲਜ ਕੈਂਪਸ ਤੋਂ ਲੈ ਕੇ ਸਿਵਲ ਹਸਪਤਾਲ, ਕੋਟਕਪੂਰਾ ਤੱਕ ਕੀਤੀ ਗਈ, ਜਿਸ ਦੌਰਾਨ ਵਿਦਿਆਰਥੀਆ ਨੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆ ਦੀ ਗੂੰਜ ਵਿੱਚ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਸ਼ਹੀਦਾਂ ਨੂੰ ਨਿੱਘੀ ਸਰਧਾਂਜਲੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਇੱਕ ਚੰਗੇ ਰਾਸ਼ਟਰ ਦੇ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਵਿਦਿਆਰਥੀਆ ਲਈ ਰਿਫਰੈਸ਼ਮੈਂਟ ਦਾ ਖਾਸ ਪ੍ਰਬੰਧ ਕੀਤਾ ਗਿਆ। ਪਦ ਯਾਤਰਾ ਦੌਰਾਨ ਮੋਹਿਤ ਕੁਮਾਰ ਸੈਣੀ (ਡਿਪਟੀ ਡਾਇਰੈਕਟਰ, ਮੇਰਾ ਯੁਵਾ ਭਾਰਤ ਫਰੀਦਕੋਟ), ਰਵੀ, ਬਲਵਿੰਦਰ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।