ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਖਿਡਾਰੀ ਰਹੇ ਅੱਵਲ
ਮੈਸ਼ੀਅਨ ਖਿਡਾਰੀਆਂ ਨੇ 69ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ
Publish Date: Sun, 08 Feb 2026 04:08 PM (IST)
Updated Date: Mon, 09 Feb 2026 04:00 AM (IST)

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਪਿਛਲੇ ਦਿਨੀਂ ਡਾਇਰੈਕਟੋਰੇਟ ਆਫ ਐਜੂਕੇਸ਼ਨ, ਦਿੱਲੀ ਦੀ ਰਾਜਧਾਨੀ ਖੇਤਰ ਸਰਕਾਰ (ਜੀ.ਐੱਨ.ਸੀ.ਟੀ.ਆਫ. ਦਿੱਲੀ) ਦੀ ਰਹਿਨੁਮਾਈ ਅਤੇ ਸਕੂਲ ਖੇਡਾਂ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ 69ਵੀਆਂ ਰਾਸ਼ਟਰ ਪੱਧਰੀ ਰੈਸਲਿੰਗ ਫਰੀ ਸਟਾਈਲ ਅੰਡਰ-14 (ਲੜਕੇ) ਟੂਰਨਾਮੈਂਟ ਦਾ ਸਫਲ ਆਯੋਜਨ ਹੋਇਆ। ਜਿਸ ਤਹਿਤ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਹੋਣਹਾਰ ਪਹਿਲਵਾਨ ਹਰਮਨ ਸਿੰਘ ਬਰਾੜ ਅਤੇ ਗੁਰਵਿੰਦਰ ਸਿੰਘ ਔਲਖ ਨੇ ਕੋਚ ਅਮਨਦੀਪ ਕੌਰ ਦੀ ਅਗਵਾਈ ਹੇਠ ਭਾਗ ਲੈਦਿਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਕੋਚ ਅਮਨਦੀਪ ਕੌਰ ਨੇ ਇਸ ਟੂਰਨਾਮੈਂਟ ਵਿੱਚ ਪੰਜਾਬ ਮੈਨੇਜਰ ਵਜੋਂ ਡਿਊਟੀ ਨਿਭਾਈ। ਸਕੂਲ ਦੇ ਪ੍ਰਿੰਸੀਪਲ ਡਾ. ਐੱਸ.ਐੱਸ. ਬਰਾੜ ਨੇ ਇਸ ਮੌਕੇ ਖਿਡਾਰੀਆਂ, ਕੋਚ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸੰਸਥਾ ਦੇ ਖਿਡਾਰੀ ਅਤੇ ਕੋਚ ਦਾ ਰਾਸ਼ਟਰ ਪੱਧਰ ’ਤੇ ਪੰਜਾਬ ਦਾ ਨਾਮ ਰੋਸ਼ਨ ਕਰਨਾ ਸਾਡੇ ਸਭ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਅਕਾਦਮਿਕ ਉਤਕ੍ਰਿਸ਼ਟਤਾ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਭਾਗ ਲੈਣ ਨਾਲ ਹੀ ਸਿੱਖਿਆ ਦੇ ਅਸਲੀ ਮੰਤਵ ਦੀ ਪ੍ਰਾਪਤੀ ਹੋ ਸਕਦੀ ਹੈ, ਸੋ ਸਿੱਖਿਆ ਸੰਸਥਾਵਾਂ ਅਤੇ ਅਧਿਆਪਕਾਂ ਨੂੰ ਅਪੀਲ ਹੈ ਕਿ ਉਹ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਪ੍ਰਾਪਤੀਆਂ ਲਈ ਉਤਸ਼ਾਹਿਤ ਕਰਦੇ ਰਹਿਣ।