ਮਾਸਟਰ ਕੇਡਰ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ
ਮਾਸਟਰ ਕੇਡਰ ਯੂਨੀਅਨ ਵੱਲੋਂ ਵਿੱਤੀ ਮੰਗਾਂ ਤੇ ਸੰਘਰਸ਼ ਕਰਨ ਦਾ ਫੈਸਲਾ
Publish Date: Thu, 22 Jan 2026 04:27 PM (IST)
Updated Date: Fri, 23 Jan 2026 04:03 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਮਾਸਟਰ ਕੇਡਰ ਯੂਨੀਅਨ ਫਰੀਦਕੋਟ ਦੇ ਪ੍ਰਧਾਨ ਧਰਮਿੰਦਰ ਸਿੰਘ ਨੇ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ ,ਜਿਸ ਵਿੱਚ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਹਰਭਜਨ ਸਿੰਘ , ਫਾਊਂਡਰ ਮੈਂਬਰ ਵਾਸ਼ਿੰਗਟਨ ਸਿੰਘ ਜੋਇੰਟ ਸਕੱਤਰ ਦਲਜੀਤ ਸਿੰਘ ਸਬਰਵਾਲ ਸਕੱਤਰ ਜਨਰਲ ਅਰਜਿੰਦਰ ਕਲੇਰ ਉਪ ਪ੍ਰਧਾਨ ਜਗਜੀਤ ਸਿੰਘ ,ਵਿੱਤ ਸਕੱਤਰ ਰਮਨ ਕੁਮਾਰ, ਸੀਨੀਅਰ ਆਗੂ ਹਰਮਿੰਦਰ ਸਿੰਘ ਉੱਪਲ, ਹਾਜ਼ਰ ਸਨ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨਾਲ ਆਰਥਿਕ ਮੁੱਦਿਆਂ ਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਮਾਸਟਰ ਕੇਡਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ , ਹਰਬੰਸ ਲਾਲ ਬਲਜਿੰਦਰ ਸਿੰਘ ਸ਼ਾਂਤਪੁਰੀ ਜਥੇਬੰਦਕ ਸਕੱਤਰ ਹਰਸੇਵਕ ਸਿੰਘ ਜੋਇੰਟ ਵਿੱਤ ਸਕੱਤਰ ਸੁਖਰਾਜ ਸਿੰਘ ਬੁੱਟਰ ਨੇ ਹੋਰ ਵਿਸਤਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਾਲ 2025 ਦੌਰਾਨ ਲੁਧਿਆਣੇ ਦੀ ਜਿਮਨੀ ਚੋਣਾਂ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਅਤੇ 26 ਅਕਤੂਬਰ ਨੂੰ ਮਹਾਂ ਰੋਸ ਰੈਲੀ ਤਰਨਤਾਰਨ ਵਿਖੇ ਕੀਤੀ ਗਈ ਸੀ ਉਸ ਤੋਂ ਬਾਅਦ 29 ਅਕਤੂਬਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿੱਤੀ ਮੰਗਾ ਜਿਵੇਂ ਡੀ ਏ ਦੀਆਂ ਬਕਾਇਆ ਕਿਸ਼ਤਾਂ ਦੇਣ ਸਬੰਧੀ, ਪੇਂਡੂ ਭੱਤਾ ਬਾਰਡਰ ਅਲਾਉਂਸ ਬਹਾਲ ਕਰਾਉਣ ਸਬੰਧੀ, ਏਸੀਪੀ ਜਾਰੀ ਕਰਨ ਸਬੰਧੀ ਅਤੇ ਪੁਰਾਣੇ ਪੈਨਸ਼ਨ ਬਹਾਲੀ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਹਨਾਂ ਮੰਗਾਂ ਨੂੰ ਤਰਨ ਤਾਰਨ ਜਿਮਨੀ ਚੋਣ ਤੋਂ ਬਾਅਦ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਲੇਕਿਨ ਕਾਫੀ ਸਮਾਂ ਬੀਤ ਜਾਣ ਤੇ ਵੀ ਸਰਕਾਰ ਵੱਲੋਂ ਇਹਨਾਂ ਮੰਗਾਂ ਨੂੰ ਹੱਲ ਨਹੀਂ ਕੀਤਾ ਗਿਆ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਜਿਸ ਦੇ ਵਿਰੋਧ ਵਿੱਚ ਮਾਸਟਰ ਕੇਡਰ ਯੂਨੀਅਨ ਵੱਲੋਂ ਜਲਦੀ ਹੀ ਭਰਾਤਰੀ ਜਥੇਬੰਦੀਆਂ ਨਾਲ ਮਿਲ ਸ਼ੰਘਰਸ ਕਰਨਗੇ।