ਸਰਕਾਰੀ ਹਸਪਤਾਲਾਂ ’ਚ ਜਣੇਪਾ ਸੇਵਾਵਾਂ ਮੁਫ਼ਤ : ਡਾ. ਵਰਿੰਦਰ
ਸਰਕਾਰੀ ਹਸਪਤਾਲਾਂ ਵਿੱਚ ਜਣੇਪਾ ਸੇਵਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ : ਡਾ. ਵਰਿੰਦਰ ਕੁਮਾਰ
Publish Date: Fri, 30 Jan 2026 03:22 PM (IST)
Updated Date: Sat, 31 Jan 2026 04:01 AM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ ਸਿਹਤ ਨੂੰ ਪਹਿਲ ਦਿੰਦਿਆਂ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜਣੇਪੇ ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ ਦਿੱਤੀ ਜਾ ਰਹੀ ਹੈ ਇਸ ਯੋਜਨਾ ਦਾ ਮੁੱਖ ਮਕਸਦ ਗਰਭਵਤੀ ਮਹਿਲਾਵਾਂ ਨੂੰ ਸੁਰੱਖਿਅਤ, ਗੁਣਵੱਤਾ ਪੂਰਵਕ ਅਤੇ ਸਸਤੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ, ਤਾਂ ਜੋ ਕੋਈ ਵੀ ਪਰਿਵਾਰ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਮਓ) ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਨਾਰਮਲ ਡਿਲਿਵਰੀ ਅਤੇ ਸੀਜ਼ੇਰੀਅਨ ਡਿਲਿਵਰੀ ਦੋਵੇਂ ਹੀ ਮੁਫ਼ਤ ਕੀਤੀਆਂ ਜਾਂਦੀਆਂ ਹਨ। ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਪਹਿਲ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਰਹਿੰਦੇ ਗ਼ਰੀਬ ਅਤੇ ਮੱਧ ਵਰਗ ਪਰਿਵਾਰਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਸਰਕਾਰੀ ਹਸਪਤਾਲਾਂ ਵਿੱਚ ਇਹ ਸਹੂਲਤ ਮੁਫ਼ਤ ਮਿਲਣ ਕਾਰਨ ਪਰਿਵਾਰਾਂ ’ਤੇ ਆਰਥਿਕ ਬੋਝ ਘੱਟ ਹੋਇਆ ਹੈ। ਉਨ੍ਹਾਂ ਜੈਤੋ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਗਰਭਵਤੀ ਮਹਿਲਾਵਾਂ ਆਪਣੀ ਡਿਲਿਵਰੀ ਲਈ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਨਾਲ ਸੰਪਰਕ ਕਰਨ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਪੂਰਾ ਲਾਭ ਉਠਾਉਣ।