- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਾਜਾਖਾਨਾ ਵੱਲੋਂ ਖੂਨਦਾਨ ਕੈਂਪ ਲਾਇਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਵੱਲੋਂ ਪਿੰਡ ਦਬੜ੍ਹੀਖਾਨਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਦਬੜ੍ਹੀਖਾਨਾ ਨੇ ਦੱਸਿਆ ਕਿ ਇਹ ਕੈਂਪ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਡਾਕਟਰ ਖਾਰਾ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪਿੰਡ ਇਕਾਈ ਦਬੜ੍ਹੀਖਾਨਾ ਅਤੇ ਐਨ.ਆਰ.ਆਈ ਭਰਾਵਾਂ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕੈਂਪ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੈ ਅਤੇ ਸਾਡੇ ਵੱਲੋਂ ਕੀਤੇ ਜਾ ਰਹੇ ਉਪਰਾਲੇ ਨਾਲ ਜਾਂ ਇਕੱਤਰ ਕੀਤੇ ਜਾ ਰਹੇ ਖੂਨ ਨਾਲ ਜੇਕਰ ਇੱਕ ਵੀ ਮਨੁੱਖੀ ਜ਼ਿੰਦਗੀ ਬਚਦੀ ਹੈ ਤਾਂ ਅਸੀਂ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਾਂਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਇਸ ਮੌਕੇ ਗੁਹਾਰ ਲਗਾਈ ਕਿ ਮਨੁੱਖ ਦੀਆਂ ਬੁਨਿਆਦੀ ਲੋੜਾਂ, ਸਿਹਤ, ਹਸਪਤਾਲ ਸੜਕਾਂ, ਘੋਨੇ ਪੁਲਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਨਿੱਤ ਰੋਜ਼ ਹੋ ਰਹੇ ਹਾਦਸੇ ਰੋਕੇ ਜਾ ਸਕਣ ਅਤੇ ਲੋਕਾਂ ਦੀ ਜ਼ਿੰਦਗੀ ਹਾਦਸਿਆਂ ਦਾ ਸ਼ਿਕਾਰ ਨਾ ਹੋਵੇ। ਇਸ ਮੌਕੇ ਡਕੌਂਦਾ ਜਥੇਬੰਦੀ ਦੇ ਆਗੂ ਗੁਰਜੀਤ ਸਿੰਘ ਦਬੜ੍ਹੀਖਾਨਾ ਵੱਲੋਂ ਵੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਅਤੇ ਡਾਕਟਰ ਜਸਵਿੰਦਰ ਸਿੰਘ ਦਬੜ੍ਹੀਖਾਨਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਜਥੇਬੰਦੀ ਵੱਲੋਂ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਦਬੜ੍ਹੀਖਾਨਾ ਵੱਲੋਂ ਖੂਨ ਕੁਲੈਕਟ ਕਰਨ ਲਈ ਪੁੱਜੀ ਮੈਡੀਕਲ ਕਾਲਜ ਫਰੀਦਕੋਟ ਦੀ ਸਮੁੱਚੀ ਟੀਮ, ਨਗਰ ਪੰਚਾਇਤ, ਗੁਰਦੁਆਰਾ ਹਰਗੋਬਿੰਦ ਸਰ ਸਾਹਿਬ ਦਬੜ੍ਹੀਖਾਨਾ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਅਤੇ ਡਕੌਂਦਾ ਜਥੇਬੰਦੀ ਦੀ ਸਮੁੱਚੀ ਟੀਮ ਦੇ ਨਾਲ-ਨਾਲ ਪਿੰਡ ਵਾਸੀਆਂ ਦਾ ਵੀ ਧੰਨਵਾਦ ਕੀਤਾ ਗਿਆ ਅਤੇ ਖੂਨ ਦਾਨ ਕਰਨ ਵਾਲੇ ਨੌਜਵਾਨਾਂ ਨੂੰ ਯਾਦਗਾਰੀ ਚਿੰਨ੍ਹ ਵੀ ਦਿੱਤੇ ਗਏ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਸਮੁੱਚੀ ਟੀਮ, ਡਾਕਟਰ ਕਿਰਪਾਲ ਸਿੰਘ ਮੈਡੀਕਲ ਸਟੋਰ ਵਾਲੇ, ਬੀਕੇਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ, ਬਿੱਟੂ ਸਿੰਘ, ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਦਲਜੀਤ ਸਿੰਘ, ਸੁਖਰਾਜ ਸਿੰਘ ਰੋਮਾਣਾ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਮੈਡਮ ਕੁਲਵਿੰਦਰ ਕੌਰ, ਰਾਜਨ ਸਿੰਘ, ਸਰਪੰਚ ਡੀਸੀ ਸਿੰਘ ਕੋਠੇ ਬੰਬੀਹਾ (ਦਬੜ੍ਹੀਖਾਨਾ), ਸਰਪੰਚ ਅਜੈਬ ਸਿੰਘ ਕੋਠੇ ਮਹਿਲੜ੍ਹ (ਦਬੜ੍ਹੀਖਾਨਾ), ਸਾਬਕਾ ਸਰਪੰਚ ਜੰਮੂ ਕਸ਼ਮੀਰ ਸਿੰਘ, ਪੀਟਰ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨਵਦੀਪ ਸਿੰਘ ਰੱਤੂ ਦਬੜ੍ਹੀਖਾਨਾ ਆਦਿ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।