- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
*ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਯੂਰੀਆ ਖਾਦ ਲਈ 7 ਜਨਵਰੀ ਦੇ ਧਰਨੇ ਸਬੰਧੀ ਮੀਟਿੰਗ*

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਨੇ ਕੀਤਾ ਵਿਚਾਰ ਵਟਾਂਦਰਾ
ਭੋਲਾ ਸ਼ਰਮਾ ਪੰਜਾਬੀ ਜਾਗਰਣ ਜੈਤੋ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਬੋਹੜ ਸਿੰਘ ਰੁਪੱਈਆ ਵਾਲਾ ਅਤੇ ਜਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਦੀ ਅਗਵਾਈ ਵਿੱਚ 7 ਜਨਵਰੀ ਨੂੰ ਚੀਫ ਐਗਰੀਕਲਚਰ ਫਰੀਦਕੋਟ ਦੇ ਦਫਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਅਤੇ ਐਸਕੇਐਮ ਗੈਰ ਰਾਜਨੀਤਿਕ ਭਾਰਤ ਦੇ ਭਵਿੱਖ ਦੇ ਆਉਣ ਵਾਲੇ ਪ੍ਰੋਗਰਾਮ ਸਬੰਧੀ ਪਿੰਡ ਪਿੰਡ ਪ੍ਰਚਾਰ ਕਰਨ ਤੇ ਲੋਕਾਂ ਨੂੰ ਲਾਮਬੰਦ ਕਰਨ ਲਈ ਹੋਈ। ਇਸ ਸਮੇਂ ਉਹਨਾਂ ਕਿਹਾ ਕਿ ਕਿਸਾਨੀ ਉੱਪਰ ਹਰ ਰੋਜ ਸਰਕਾਰਾਂ ਵੱਲੋਂ ਸਾਜਿਸ਼ਾਂ ਤਹਿਤ ਹਮਲੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਦੀਆਂ ਉਪਜਾਊ ਜਮੀਨਾਂ ਖੋਹ ਕੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਕਿਸਾਨ ਅਤੇ ਮਜ਼ਦੂਰ ਮਾਰੂ ਨੀਤੀਆਂ ਲਿਆਦੀਆ ਜਾ ਰਹੀਆਂ ਹਨ ਜਿਸ ਦੀ ਕੜੀ ਤਹਿਤ ਹੀ ਫਰੀ ਟ੍ਰੇਡ ਐਗਰੀਮੈਂਟ ਦੀ ਨੀਤੀ ਲਿਆ ਕੇ ਭਾਰਤ ਦਾ ਖੇਤੀ ਖੇਤਰ ਖੋਲਣ ਲਈ ਭਾਰਤ ਸਰਕਾਰ ਵੱਲੋਂ ਬਾਹਰ ਤੋਂ ਆਉਣ ਵਾਲੀ ਫਸਲਾ ਉੱਪਰੋਂ ਟੈਕਸ ਨੂੰ ਖਤਮ ਕਰਕੇ ਖੇਤੀ ਖੇਤਰ ਨੂੰ ਉਜਾੜਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬੋਹੜ ਸਿੰਘ ਰੁਪੱਈਆਂ ਵਾਲਾ ਨੇ ਕਿਹਾ ਕਿ ਪਹਿਲਾਂ ਸਰਕਾਰਾਂ ਵੱਲੋਂ ਪੰਜਾਬ ਭਰ ਵਿੱਚ ਸਰਕਾਰੀ ਹੜ੍ਹਾਂ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਬਰਬਾਦ ਕਰਕੇ ਕਿਸਾਨੀ ਦਾ ਲੱਕ ਤੋੜਿਆ ਗਿਆ ਅਤੇ ਹੁਣ ਪਹਿਲਾ ਹੀ ਆਰਥਿਕ ਤੌਰ ਤੇ ਟੁੱਟ ਚੁੱਕੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਵਿੱਚ ਪਾਉਣ ਲਈ ਯੂਰੀਆ ਖਾਦ ਨਹੀਂ ਮਿਲ ਰਹੀ ਜਿਸ ਸਬੰਧੀ ਉਹਨਾਂ ਵੱਲੋਂ ਚੀਫ ਐਗਰੀਕਲਚਰ ਫਰੀਦਕੋਟ ਨੂੰ ਮਿਲ ਕੇ ਕਿਸਾਨਾਂ ਨੂੰ ਆਪਣੀ ਫਸਲਾਂ ਵਿੱਚ ਪਾਉਣ ਲਈ ਯੂਰੀਆ ਖਾਦ ਮੁਹੱਈਆ ਕਰਵਾਉਣ ਸਬੰਧੀ ਮੰਗ ਰੱਖੀ ਗਈ ਸੀ, ਪਰ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗੂ ਪਾਲੀ ਹੋਈ ਫਸਲ ਵਿੱਚ ਪਾਉਣ ਲਈ ਸਰਕਾਰ ਅਤੇ ਪੰਜਾਬ ਐਗਰੀਕਲਚਰ ਮਹਿਕਮੇ ਦੀ ਨਲਾਇਕੀ ਕਾਰਨ ਖਾਦ ਨਹੀਂ ਮਿਲ ਰਹੀ ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ 7 ਜਨਵਰੀ ਨੂੰ ਚੀਫ ਐਗਰੀਕਲਚਰ ਦੇ ਦਫਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਸਬੰਧੀ ਅੱਜ ਦੀ ਮੀਟਿੰਗ ਵਿੱਚ 7 ਜਨਵਰੀ ਦੇ ਧਰਨੇ ਅਤੇ ਐਸਕੇਐਮ ਗੈਰ ਰਾਜਨੀਤਿਕ ਭਾਰਤ ਦੇ ਆਉਣ ਵਾਲੇ ਭਵਿੱਖ ਦੇ ਪ੍ਰੋਗਰਾਮ ਦੀ ਤਿਆਰੀ ਅਤੇ ਲਾਮਬੰਦੀ ਸਬੰਧੀ ਉਹਨਾਂ ਵੱਲੋਂ ਸਾਰੇ ਬਲਾਕਾਂ ਜੀ ਡਿਊਟੀ ਲਗਾ ਦਿੱਤੀ ਗਈ ਹੈ। ਇੰਦਰਜੀਤ ਸਿੰਘ ਘਣੀਆ ਨੇ ਕਿਹਾ ਕਿ ਕਾਰਪੋਰੇਟ ਪੱਖੀ ਸਰਕਾਰ ਵੱਲੋਂ ਲਿਆਂਦਿਆਂ ਜਾ ਰਹੀਆਂ ਕਿਸਾਨ ਮਾਰੂ ਨੀਤੀਆਂ ਦਾ ਟਾਕਰਾ ਕਰਨ ਲਈ ਹਰ ਇੱਕ ਵਰਗ ਦਾ ਇਕੱਠੇ ਹੋਣਾ ਅਤੇ ਖੇਤੀ ਖੇਤਰ ਨਾਲ ਸਿੱਧੇ ਜਾਂ ਅਸਿੱਧੇ ਤੌਰ ਤੇ ਜੁੜੇ ਹੋਏ ਹਰ ਇੱਕ ਵਿਅਕਤੀ ਦਾ ਜਥੇਬੰਦਕ ਹੋਣਾ ਬਹੁਤ ਜਰੂਰੀ ਹੈ ਤਾਂ ਹੀ ਅਸੀਂ ਇਹਨਾਂ ਲੋਕ ਮਾਰੂ ਨੀਤੀਆਂ ਦਾ ਟਾਕਰਾ ਕਰ ਸਕਦੇ ਹਾ। ਇੰਦਰਜੀਤ ਸਿੰਘ ਘਣੀਆ ਜਿਲਾ ਜਨਰਲ ਸਕੱਤਰ ਫਰੀਦਕੋਟ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਵੱਲੋਂ 2020 ਵਿੱਚ ਪੰਜਾਬ ਦੀਆਂ ਜਰਖੇਜ ਜਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਸਨ ਜਿੰਨਾਂ ਨੂੰ ਵਾਪਸ ਕਰਵਾਉਣ ਲਈ 750 ਤੋਂ ਉੱਪਰ ਕਿਸਾਨਾਂ ਵੱਲੋਂ ਆਪਣੀਆਂ ਸ਼ਹਾਦਤਾਂ ਦਿੱਤੀਆਂ ਗਈਆਂ ਜਿਸ ਉਪਰੰਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਭਰ ਦੇ ਹੱਥੀ ਕਿਰਤ ਕਰਨ ਵਾਲੇ ਕਿਰਤੀ ਕਾਮਿਆਂ ਦੇ ਰੋਸ ਅੱਗੇ ਝੁਕਦੇ ਹੋਏ ਉਹਨਾ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਪਰ ਹੁਣ ਫਿਰ ਤੋਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆ ਜਰਖੇਜ ਜਮੀਨਾਂ ਉੱਪਰ ਮੈਲੀ ਅੱਖ ਰੱਖਦੇ ਹੋਏ ਨਵਾਂ ਹਮਲਾ “ਇੱਕ ਦੇਸ਼, ਇੱਕ ਲੈਂਡ ਰਜਿਸਟਰੇਸ਼ਨ” ਨਾਮ ਦੀ ਇੱਕ ਖਤਰਨਾਕ ਯੋਜਨਾ ਲਿਆ ਕੇ ਕੀਤਾ ਜਾ ਰਿਹਾ ਹੈ। ਜਿਸ ਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਸਰਕਾਰ ਵੱਲੋਂ ਵੀ ਕੇਂਦਰ ਸਰਕਾਰ ਦੀ ਉਸ ਯੋਜਨਾ ਨੂੰ ਲਾਗੂ ਕਰਨ ਵਿੱਚ ਮਦਦ ਕੀਤੀ ਜਾ ਰਹੀ ਹੈ ਇਸ ਲਈ ਇਹਨਾਂ ਕਿਸਾਨ ਮਜ਼ਦੂਰ ਅਤੇ ਛੋਟੇ ਦੁਕਾਨਦਾਰ ਮਾਰੂ ਨੀਤੀਆਂ ਦਾ ਟਾਕਰਾ ਕਰਨ ਲਈ ਹਰ ਇੱਕ ਦਾ ਜਥੇਬੰਦਕ ਹੋਣਾ ਜਰੂਰੀ ਹੈ ਤਾਂ ਹੀ ਅਸੀਂ ਇਹਨਾਂ ਸਰਕਾਰਾਂ ਵੱਲੋਂ ਵਾਰ-ਵਾਰ ਲਿਆਂਦੀਆਂ ਜਾ ਰਹੀਆਂ ਮਾਰੂ ਨੀਤੀਆਂ ਦਾ ਟਾਕਰਾ ਕਰ ਸਕਦੇ ਹਾਂ। ਇਸ ਮੌਕੇ ਉਹਨਾਂ ਨਾਲ:ਗੁਰਦਿੱਤਾ ਸਿੰਘ ਜਿਲ੍ਹਾ ਵਿੱਤ ਸਕੱਤਰ,ਤੇਜਾ ਸਿੰਘ ਪੱਕਾ ਬਲਾਕ ਪ੍ਰਧਾਨ ਫਰੀਦਕੋਟ,ਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ,ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ,ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ,ਨੈਬ ਸਿੰਘ ਬਲਾਕ ਪ੍ਰਧਾਨ ਸਾਦਿਕ,ਬਲਾਕ ਕੋਟਕਪੂਰਾ ਤੋ ਕਮੇਟੀ ਮੈਂਬਰ ਨਿਰਮਲ ਸਿੰਘ ਢਿੱਲਵਾਂ,ਕਮੇਟੀ ਮੈਂਬਰ ਸੁਖਜੀਵਨ ਸਿੰਘ ਢਿੱਲਵਾਂ, ਯੂਥ ਆਗੂ ਜਤਿੰਦਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।