ਅਪਰਾਧਕ ਅਨਸਰਾਂ ਖ਼ਿਲਾਫ਼ ਮੁਹਿੰਮ ਦਾ ਲਿਆ ਜਾਇਜ਼ਾ
ਮੁਹਿੰਮ ਦੀ ਸਮੀਖਿਆ ਲਈ ਐਸ.ਐਸ.ਪੀ. ਵੱਲੋਂ ਸਮੂਹ ਅਧਿਕਾਰੀਆਂ ਨਾਲ ਮੀਟਿੰਗ
Publish Date: Sat, 21 Feb 2026 04:59 PM (IST)
Updated Date: Sun, 22 Feb 2026 04:04 AM (IST)

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਅਪਰਾਧਕ ਅਨਸਰਾਂ ਖਿਲਾਫ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਅੱਜ ਪੁਲਿਸ ਲਾਈਨ ਵਿਖੇ ਇੱਕ ਮਹੱਤਵਪੂਰਨ ਜ਼ਿਲ੍ਹਾ ਪੱਧਰੀ ਕ੍ਰਾਈਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਜਿਸ ਦਾ ਉਦੇਸ਼ ਅਪਰਾਧਕ ਅਨਸਰਾਂ ਖਿਲਾਫ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਾਰੇ ਪੁਲਿਸ ਥਾਣਿਆਂ, ਚੌਕੀਆਂ/ਯੂਨਿਟਾਂ ਦੇ ਕੰਮ ਦਾ ਮੁਲਾਂਕਣ ਕਰਨਾ ਅਤੇ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਚੋਰੀ ਅਤੇ ਸਟਰੀਟ ਕ੍ਰਾਈਮ ਖਿਲਾਫ ਚੱਲ ਰਹੀ ਲੜਾਈ ਦੀ ਸਮੀਖਿਆ ਕਰਨਾ ਸੀ। ਡਾ. ਪ੍ਰਗਿਆ ਜੈਨ ਨੇ ਸਾਰੇ ਮੁੱਖ ਅਫਸਰ ਥਾਣਾ ਨੂੰ ਅਪਰਾਧਕ ਅਨਸਰਾਂ ਅਤੇ ਉਹਨਾ ਦੇ ਸਹਾਇਕਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਗੰਭੀਰ ਜੁਰਮਾਂ ਵਿੱਚ ਗ੍ਰਿਫਤਾਰੀਆਂ ’ਤੇ ਧਿਆਨ ਦੇਣ ਅਤੇ ਅਦਾਲਤ ਵਿੱਚ ਸਮੇਂ ਸਿਰ ਚਾਲਾਨ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੇ ਥਾਣਿਆਂ ਦੇ ਪ੍ਰਦਰਸ਼ਨ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੇ ਚੰਗਾ ਕੰਮ ਕਰਨ ਵਾਲੇ ਥਾਣਿਆ/ਯੂਨਿਟਾਂ ਦੀ ਪ੍ਰਸ਼ੰਸਾ ਕੀਤੀ ਅਤੇ ਹੋਰਨਾਂ ਨੂੰ ਵੀ ਆਪਣੇ ਕੰਮ ਵਿੱਚ ਹੋਰ ਸੁਧਾਰ ਕਰਨ ਲਈ ਕਿਹਾ। ਇਸ ਦੌਰਾਨ ਉਹਨਾ ਨੇ ਭਗੌੜਿਆ ਅਤੇ ਫਰਾਰ ਲੋਕਾਂ ਨੂੰ ਗ੍ਰਿਫਤਾਰ ਕਰਨ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਹਨਾ ਨਸ਼ੀਲੇ ਪਦਾਰਥਾਂ ਦੇ ਖਿਲਾਫ ਚੱਲ ਰਹੀ ਮੁਹਿੰਮ ਦੀ ਵੀ ਸਮੀਖਿਆ ਕੀਤੀ ਅਤੇ ਮੁੱਖ ਅਫਸਰ ਥਾਣਾ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਵਿਕਰੀ ’ਤੇ ਮੁਕੰਮਲ ਰੌਕ ਲਾਉਣ ਲਈ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ।