ਸੰਤ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਨਾਲ ਕੀਤੀ ਮੁਲਾਕਾਤ
ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਨਾਲ ਕੀਤੀ ਮੁਲਾਕਾਤ;
Publish Date: Sun, 29 Mar 2026 03:33 PM (IST)
Updated Date: Mon, 30 Mar 2026 04:00 AM (IST)

ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ ਫਰੀਦਕੋਟ : ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ (ਫਰੀਦਕੋਟ) ਦੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਗਿੱਲ (ਰਿਟਾ.) ਨੇ ਅੱਜ ਸਾਥੀ ਸੇਵਾਦਾਰਾਂ ਸਮੇਤ ਗੁਰਦੁਆਰਾ ਬਾਬਾ ਤੇਗਾ ਸਿੰਘ ਜੀ ਸ਼ਹੀਦ ਤੱਪ ਅਸਥਾਨ ਦੇ ਸਤਿਕਾਰਯੋਗ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਜੀ ਚੰਦ ਪੁਰਾਣਾ ਵਾਲਿਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਬਾਬਾ ਗੁਰਪ੍ਰੀਤ ਸਿੰਘ, ਡਾਕਟਰ ਮਨਪ੍ਰੀਤ ਸਿੰਘ, ਰਵਿੰਦਰ ਸਿੰਘ ਬੁਗਰਾ ਅਤੇ ਪੱਤਰਕਾਰ ਜਸਬੀਰ ਸਿੰਘ ਜੱਸੀ ਵੀ ਮੌਜੂਦ ਸਨ। ਮੁਲਾਕਾਤ ਦੌਰਾਨ ਕੈਪਟਨ ਧਰਮ ਸਿੰਘ ਗਿੱਲ ਨੇ ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ ਵਿਖੇ ਨਿਰੰਤਰ ਚੱਲ ਰਹੀਆਂ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ: ਗੁਰਦੁਆਰਾ ਸਾਹਿਬ ਕੋਲ ਆਮਦਨ ਦਾ ਕੋਈ ਪੱਕਾ ਸਾਧਨ ਨਹੀਂ ਹੈ। ਇਹ ਸਾਰੀਆਂ ਸੇਵਾਵਾਂ ਕੇਵਲ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਅਤੇ ਸੰਗਤਾਂ ਦੇ ਨਿਸ਼ਕਾਮ ਸਹਿਯੋਗ ਸਦਕਾ ਹੀ ਸੰਪੂਰਨ ਹੋ ਰਹੀਆਂ ਹਨ। ਕੈਪਟਨ ਗਿੱਲ ਵੱਲੋਂ ਦੱਸੀਆਂ ਗੱਲਾਂ ਅਤੇ ਚੱਲ ਰਹੀਆਂ ਨਿਸ਼ਕਾਮ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਸੰਤ ਬਾਬਾ ਗੁਰਦੀਪ ਸਿੰਘ ਜੀ ਚੰਦਾ ਵਾਲਿਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ, ਫਰੀਦਕੋਟ ਵਿਖੇ ਨਤਮਸਤਕ ਹੋਣਗੇ ਅਤੇ ਸੇਵਾ ਕਾਰਜਾਂ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ। ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਜੀ ਵੱਲੋਂ ਕੈਪਟਨ ਧਰਮ ਸਿੰਘ ਗਿੱਲ ਅਤੇ ਉਨ੍ਹਾਂ ਦੀ ਟੀਮ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਕੈਪਟਨ ਗਿੱਲ ਨੇ ਬਾਬਾ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਸੇਵਾ ਦੇ ਕਾਰਜਾਂ ਨੂੰ ਹੋਰ ਵੀ ਬਲ ਮਿਲੇਗਾ।