- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ 2026 ਦੀਆਂ ਤਿਆਰੀਆਂ ਤੇ ਪ੍ਰਬੰਧਾਂ ਸੰਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵਿਕਾਸ ਗਰਗ ਪੰਜਾਬੀ ਜਾਗਰਣ ਫ਼ਰੀਦਕੋਟ, : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਵਿੱਚ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿੱਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।ਇਹ ਜਾਣਕਾਰੀ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਜ਼ਿਲ੍ਹੇ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2026 ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਖੇਡ ਵਿਭਾਗ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸਾਂਝੀ ਕੀਤੀ ਇਸ ਮੌਕੇ ਧਰਮ ਪਤਨੀ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਮੈਡਮ ਬੇਅੰਤ ਕੌਰ ਸੇਖੋਂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਅਤੇ ਐੱਸ.ਐੱਸ.ਪੀ. ਫਰੀਦਕੋਟ ਗੁਰਬੰਸ ਸਿੰਘ ਬੈਂਸ ਵਿਸ਼ੇਸ਼ ਤੌਰ ਤੇ ਹਾਜਰ ਸਨ। ਮੀਟਿੰਗ ਦੌਰਾਨ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਇਹ ਚੌਥਾ ਸੀਜ਼ਨ ਹੈ ਅਤੇ ਇਸ ਸਾਲ ਸੂਬੇ ਭਰ ਵਿੱਚ 10 ਲੱਖ ਤੱਕ ਖਿਡਾਰੀਆਂ ਦੀ ਭਾਗੀਦਾਰੀ ਦਾ ਟੀਚਾ ਰੱਖਿਆ ਗਿਆ ਹੈ। ਇਨ੍ਹਾਂ ਖੇਡਾਂ ਵਿੱਚ ਅੰਡਰ-14 ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ ਖਿਡਾਰੀਆਂ ਲਈ 9 ਉਮਰ ਵਰਗਾਂ ਵਿੱਚ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ 38 ਖੇਡਾਂ ਅਤੇ 4 ਪੈਰਾ-ਸਪੋਰਟਸ ਨੂੰ ਸ਼ਾਮਲ ਕੀਤਾ ਗਿਆ ਹੈ। ਵਿਧਾਇਕ ਸ. ਅਮੋਲਕ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡਾਂ ਸਬੰਧੀ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕੀਤਾ ਜਾਵੇ ਅਤੇ ਪਿੰਡਾਂ ਤੇ ਵਾਰਡ ਪੱਧਰ ਤੱਕ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਖੇਡਾਂ ਦੇ ਸਥਾਨਾਂ ਅਤੇ ਤਾਰੀਖਾਂ ਬਾਰੇ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਦਿੱਤੀ ਜਾਵੇ ਉਨ੍ਹਾਂ ਕਿਹਾ ਕਿ ਹਰ ਪਿੰਡ ਤੋਂ ਇੱਕ ਟੈਨਿਸ ਬਾਲ, ਕ੍ਰਿਕਟ ਟੀਮ ਨੂੰ ਭਾਗ ਲੈਣ ਦਾ ਮੌਕਾ ਦਿੱਤਾ ਜਾਵੇਗਾ। ਇਸ ਲਈ ਪਿੰਡਾਂ ਦੇ ਸਰਪੰਚਾਂ, ਯੂਥ ਕਲੱਬਾਂ, ਸਪੋਰਟਸ ਕਲੱਬਾਂ ਅਤੇ ਖੇਡ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹਰ ਵਰਗ ਦੀ ਸ਼ਮੂਲੀਅਤ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਲਕਾ ਪੱਧਰ ’ਤੇ ਰਜਿਸਟ੍ਰੇਸ਼ਨ ਦੇ ਅੰਕੜਿਆਂ ਦੀ ਰੋਜ਼ਾਨਾ ਸਮੀਖਿਆ ਕਰਕੇ ਜਿੱਥੇ ਭਾਗੀਦਾਰੀ ਘੱਟ ਹੈ, ਉਨ੍ਹਾਂ ਪਿੰਡਾਂ, ਸਕੂਲਾਂ ਅਤੇ ਹੋਰ ਸੰਸਥਾਵਾਂ ਵਿੱਚ ਵਿਸ਼ੇਸ਼ ਤੌਰ ’ਤੇ ਸੰਪਰਕ ਕੀਤਾ ਜਾਵੇ। ਮੀਟਿੰਗ ਉਪਰੰਤ ਪ੍ਰੈੱਸ ਕਾਨਫਰੰਸ ਕਰਦਿਆਂ ਵਿਧਾਇਕ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਪਹਿਲੀ ਵਾਰ ਡੈਮੋ ਖੇਡ ਵਜੋਂ ਟੈਨਿਸ ਬਾਲ,ਕ੍ਰਿਕਟ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀ sports.punjab.gov.in ’ਤੇ ਕਿਊਆਰ ਕੋਡ ਰਾਹੀਂ 15 ਸੈਕਿੰਡ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਭਾਗ ਲੈ ਸਕਦੇ ਹਨ।ਉਨ੍ਹਾਂ ਕਿਹਾ ਕਿ ਆਨਲਾਈਨ ਦੇ ਨਾਲ-ਨਾਲ ਮਾਰਕਿਟ ਕਮੇਟੀ ਫਰੀਦਕੋਟ , ਕੋਟਕਪੂਰਾ ਅਤੇ ਜੈਤੋ ਵਿਖੇ ਆਫ ਲਾਈਨ ਵੀ ਖਿਡਾਰੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਬਲਾਕ ਪੱਧਰ ਦੇ ਜੇਤੂ ਖਿਡਾਰੀ ਜ਼ਿਲ੍ਹਾ ਪੱਧਰ