
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਮੀਟਿੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਕੇਸ਼ਵ ਗੋਇਲ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਕਿਹਾ ਕਿ ਵਪਾਰੀਆਂ ਨਾਲ ਸਬੰਧਿਤ ਜੋ ਵੀ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ ਅਤੇ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਵਲੋਂ ਕੀਤੀਆਂ ਗਈਆਂ ਸਿ਼ਕਾਇਤਾਂ ਦਾ ਆਪਸੀ ਤਾਲਮੇਲ ਨਾਲ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਨਰੇਸ਼ ਸਿੰਗਲਾ ਜਿਲ੍ਹਾ ਪ੍ਰਧਾਨ ਟਰੇਡ ਵਿੰਗ, ਮਨੋਹਰ ਲਾਲ ਗਰੋਵਰ ਬਲਾਕ ਪ੍ਰਧਾਨ ਟਰੇਡ ਵਿੰਗ, ਗੁਰਪ੍ਰੀਤ ਸਿੰਘ ਚੇਅਰਮੈਨ ਟਰੇਡ ਵਿੰਗ, ਜਗਮੀਤ ਸਿੰਘ, ਈ.ਓ ਫਰੀਦਕੋਟ ਅਮ੍ਰਿੰਤ ਲਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।