ਸਟਾਫ ਰਿਪੋਰਟਰ, ਫਰੀਦਕੋਟ : ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਪ੍ਰਰਾਈਵੇਟ ਅਦਾਰਿਆਂ ਵਿੱਚ ਨੌਕਰੀਆਂ ਦਿਵਾਉਣ ਅਤੇ ਉਨਾਂ੍ਹ ਲਈ ਰੁਜ਼ਗਾਰ ਦੇ ਅਵਸਰ ਪੈਦਾ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਮਿਸ਼ਨ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਵਿਖੇ 16 ਸਤੰਬਰ ਨੂੰ ਮੈਗਾ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦਿੱਤੀ। ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਨਾਲ-ਨਾਲ ਵੱਧ ਤੋਂ ਵੱਧ ਸਵੈ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੇ ਹਜ਼ਾਰਾਂ ਨੋਜਵਾਨਾਂ ਨੂੰ ਇਨਾਂ੍ਹ ਮੈਗਾ ਰੁਜ਼ਗਾਰ ਮੇਲਿਆ ਵਿੱਚ ਨੌਕਰੀ ਪ੍ਰਰਾਪਤ ਕਰਨ ਦਾ ਅਫਸਰ ਮਿਲੇਗਾ। ਉਨਾਂ੍ਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਨਾਂ੍ਹ ਰੁਜ਼ਗਾਰ ਮੇਲਿਆ ਦਾ ਲਾਭ ਉਠਾਉਣ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਪੜ੍ਹੇ ਲਿਖੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿ) ਪ੍ਰਰੀਤ ਮਹਿੰਦਰ ਸਿੰਘ ਸਹੋਤਾ ਕਮ ਨੋਡਲ ਅਫਸਰ ਫਰੀਦਕੋਟ ਨੇ ਦੱਸਿਆ ਕਿ ਇਨਾਂ੍ਹ ਰੁਜਗਾਰ ਮੇਲਿਆਂ ਵਿੱਚ ਜਿਲ੍ਹਾ ਫਰੀਦਕੋਟ ਦੇ ਬੇਰੁਜਗਾਰ ਨੌਜਵਾਨਾਂ ਨੂੰ ਨਾਮੀ ਕੰਪਨੀਆਂ ਵਲੋਂ ਰੋਜਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨਾਂ੍ਹ ਅੱਗੇ ਦੱਸਿਆ ਕਿ ਬੇਰੋਜਗਾਰ ਪ੍ਰਰਾਰਥੀ ਇਨਾਂ੍ਹ ਰੋਜਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਰੋਜਗਾਰ ਦੇ ਮੌਕਿਆਂ ਦਾ ਫਾਇਦਾ ਉਠਾਉਣ। ਰੁਜ਼ਗਾਰ ਪ੍ਰਰਾਪਤੀ ਲਈ ਘੱਟੋ ਘੱਟ ਯੋਗਤਾ 8ਵੀ, 10,12 ਅਤੇ ਗ੍ਰੈਜੂਏਸਨ ਅਤੇ ਪੋਸਟ ਗ੍ਰੈਜੂਏਸਨ ਪਾਸ ਵਾਲੇ ਪ੍ਰਰਾਰਥੀ ਭਾਗ ਲੈ ਸਕਦੇ ਹਨ।