ਜਤਿੰਦਰ ਸਿੰਘ ਸ਼ੰਟੀ ਦੇ ਦੌਰੇ ਸਬੰਧੀ ਕੀਤੀ ਵਿਚਾਰ ਚਰਚਾ
ਮੈਂਬਰ ਪੰਜਾਬ ਸਟੇਟ ਅਤੇ ਚੰਡੀਗੜ੍ਹ (ਯੂ.ਟੀ.) ਹਿਊਮਨ ਰਾਇਟਸ ਕਮਿਸ਼ਨ ਜਤਿੰਦਰ ਸਿੰਘ ਸ਼ੰਟੀ 15 ਮਾਰਚ ਨੂੰ ਫ਼ਰੀਦਕੋਟ ਆਉਣਗੇ : ਵਿਕਰਮਜੀਤ
Publish Date: Fri, 13 Mar 2026 03:19 PM (IST)
Updated Date: Sat, 14 Mar 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਰਗਰਣ, ਫਰੀਦਕੋਟ : ਪੰਜਾਬ ਸਟੇਟ ਅਤੇ ਚੰਡੀਗੜ੍ਹ (ਯੂ.ਟੀ.) ਹਿਊਮਨ ਰਾਇਟਸ ਕਮਿਸ਼ਨ ਦੇ ਮਾਨਯੋਗ ਮੈਂਬਰ ਅਤੇ ਪਦਮ ਸ਼੍ਰੀ ਅਵਾਰਡੀ ਜਤਿੰਦਰ ਸਿੰਘ ਸ਼ੰਟੀ ਮਿਤੀ 15 ਮਾਰਚ 2026 (ਦਿਨ ਐਤਵਾਰ) ਨੂੰ ਸ਼ਾਮ 04:00 ਵਜੇ ਤੋਂ 06:30 ਵਜੇ ਤੱਕ ਅਸ਼ੋਕਾ ਚੱਕਰਾ ਹਾਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੇ ਦੌਰੇ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਾਇਕ ਕਮਿਸ਼ਨਰ (ਜ) ਵਿਕਰਮਜੀਤ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜ) ਵਿਕਰਮਜੀਤ ਨੇ ਦੱਸਿਆ ਕਿ ਮਾਨਯੋਗ ਮੈਂਬਰ ਦੇ ਦੌਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਪ੍ਰੋਗਰਾਮ ਸੁਚਾਰੂ ਢੰਗ ਨਾਲ ਆਯੋਜਿਤ ਕੀਤਾ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੈਠਕ ਦੀ ਯੋਗ ਵਿਵਸਥਾ, ਸੁਰੱਖਿਆ ਪ੍ਰਬੰਧ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਮੁੱਢਲੀਆਂ ਸਹੂਲਤਾਂ ਦਾ ਉਚਿਤ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤਾਂ ਜੋ ਦੌਰੇ ਦੌਰਾਨ ਕਿਸੇ ਕਿਸਮ ਦੀ ਕੋਈ ਕਮੀ ਨਾ ਰਹੇ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।