ਡਰੀਮਲੈਂਡ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਅੱਠਵੀਂ ਜਮਾਤ ਦੇ ਮੈਰਿਟ ਵਾਲੇ ਵਿਦਿਆਰਥੀ ਸਨਮਾਨਿਤ।
Publish Date: Sat, 18 Apr 2026 04:29 PM (IST)
Updated Date: Sun, 19 Apr 2026 04:03 AM (IST)

ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀਆਂ ਅੱਠਵੀਂਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ। ਇਸ ਮੌਕੇ ‘ਤੇ ਸੰਸਥਾ ਦੇ ਚੇਅਰਮੈਨ ਸ਼੍ਰੀ ਪ੍ਰਕਾਸ਼ ਚੰਦ ਸ਼ਰਮਾ ਜੀ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਦੱਸਿਆ ਕਿ ਸਿਮਰਪ੍ਰੀਤ ਕੌਰ ਸਪੱੁਤਰੀ ਮਨਜੀਤ ਸਿੰਘ ਨੇ 586/600 (97.66#) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਅਤੇ ਪੰਜਾਬ ਵਿੱਚੋਂ 14ਵਾਂ ਸਥਾਨ, ਰਾਵੀਆ ਸਪੁੱਤਰੀ ਰਾਜਨ ਨੇ 585ੇ600 (97।50%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਜਾ ਅਤੇ ਪੰਜਾਬ ਵਿੱਚੋਂ 15ਵਾਂ ਸਥਾਨ ਅਤੇ ਸਿਮਰਨਜੀਤ ਕੌਰ ਸਪੁੱਤਰੀ ਉਡੀਕ ਸਿੰਘ ਨੇ 584ੇ600 (97।33%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਅਤੇ ਪੰਜਾਬ ਵਿੱਚੋਂ 16ਵਾਂ ਸਥਾਨ ਹਾਸਿਲ ਕਰਕੇ ਸੰਸਥਾ, ਜ਼ਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਇਸ ਤੋਂ ਇਲਾਵਾ 6 ਬੱਚਿਆਂ ਨੇ 95 ਤੋਂ 100 ਪ੍ਰਤੀਸ਼ਤ ਅੰਕ , 8 ਵਿਦਿਆਰਥੀਆਂ ਨੇ 90 ਤੋਂ 95 ਪ੍ਰਤੀਸ਼ਤ, 12 ਵਿਦਿਆਰਥੀਆਂ ਨੇ 85 ਤੋਂ 90 ਪ੍ਰਤੀਸ਼ਤ, 10 ਵਿਦਿਆਰਥੀਆਂ ਨੇ 80 ਤੋਂ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਅਤੇ ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀ ਫਸਟ ਡਿਵੀਜ਼ਨ ਵਿੱਚ ਪਾਸ ਹੋਏ। ਇਸ ਮੌਕੇ ਪ੍ਰਿੰਸੀਪਲ ਸ਼੍ਰੀ ਰਾਕੇਸ਼ ਸ਼ਰਮਾ ਜੀ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸੰਸਥਾ, ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਮ ਰੋਸ਼ਨ ਹੋਇਆ ਹੈ ਅਤੇ ਉਨ੍ਹਾਂ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਪ੍ਰਾਪਤੀ ‘ਤੇ ਡੀ.ਈ.ਓ (ਐਸਿੱ) ਸ੍ਰੀਮਤੀ ਅੰਜਨਾ ਕੌਸ਼ਲ, ਜ਼ਿਲ੍ਹਾ ਖੇਤਰੀ ਡਿਪੂ ਪੰਜਾਬ ਸਕੂਲ ਸਿੱਖਿਆ ਬੋਰਡ ਫਰੀਦਕੋਟ ਦੇ ਮੈਨੇਜਰ ਸ੍ਰੀਮਤੀ ਮਨਦੀਪ ਕੌਰ ਅਤੇ ਡਿਪਟੀ ਮੈਨੇਜਰ ਸ: ਬਲਰਾਜ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸੰਸਥਾ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।ਇਸ ਮੌਕੇ ਮੈਡਮ ਨਵਪ੍ਰੀਤ ਸ਼ਰਮਾ ਨੇ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਸਿੱਖਿਆ ਦੇ ਹਰ ਖੇਤਰ ਵਿੱਚ ਅੱਗੇ ਵਧਣ ਦੀ ਪੇ੍ਰਰਨਾ ਦਿੱਤੀ। ਇਸ ਮੌਕੇ ਮੈਡਮ ਰਾਜਵਿੰਦਰ ਕੌਰ, ਪ੍ਰਦੀਪ ਕੁਮਾਰ, ਸਰਬਜੀਤ ਕੌਰ, ਜਸਪ੍ਰੀਤ ਕੌਰ , ਨਾਜ਼ੀਆ, ਸਵੀਟੀ, ਸੰਦੀਪ ਕੌਰ, ਪੂਜਾ ਰਾਣੀ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।