ਸਰਕਾਰੀ ਹਾਈ ਸਕੂਲ ਸਿਬੀਆਂ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ ਰਾਮ ਮੁਹੰਮਦ ਸਿੰਘ ਆਜ਼ਾਦ ਸੁਸਾਇਟੀ ਵੱਲੋਂ ਸਰਕਾਰੀ ਹਾਈ ਸਕੂਲ ਸਿਬੀਆਂ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ
Publish Date: Wed, 19 Aug 2026 05:15 PM (IST)
Updated Date: Wed, 19 Aug 2026 05:18 PM (IST)
ਰਾਮ ਮੁਹੰਮਦ ਸਿੰਘ ਆਜ਼ਾਦ ਸੁਸਾਇਟੀ ਨੇ ਕਰਵਾਇਆ ਸਮਾਗਮ ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਅੱਜ ਇੱਥੋਂ ਥੋੜ੍ਹੀ ਦੂਰ ਸਰਕਾਰੀ ਹਾਈ ਸਕੂਲ ਸਿਬੀਆਂ ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਕੂਲ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਸ਼ਹੀਦ ਮਦਨ ਲਾਲ ਢੀਂਗਰਾ ਜੀ ਵੱਲੋਂ ਆਜ਼ਾਦੀ ਸੰਗਰਾਮ ਵਿੱਚ ਪਾਏ ਗਏ ਯੋਗਦਾਨ ਸਬੰਧੀ ਅਤੇ ਹੋਰ ਵੱਖ ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ।।ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਮੁੱਖ ਅਧਿਆਪਕ ਡਾ. ਬਿਮਲ ਕੁਮਾਰ ਛਾਬੜਾ ਨੇ ਵਿਦਿਆਰਥੀਆਂ ਨੂੰ ਸਾਡੇ ਸਮਾਜ ਵਿੱਚ ਦਿਨੋ ਦਿਨ ਵੱਧ ਰਹੀਆਂ ਨਸ਼ਿਆਂ ਦੀਆਂ ਅਲਾਮਤਾਂ ਤੋਂ ਦੂਰ ਰਹਿਣ ਅਤੇ ਮੋਬਾਇਲ ਦੀ ਬੇਲੋੜੀ ਵਰਤੋਂ ਕਰਨ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵਰਗੀਆਂ ਸਮਾਜ ਸੇਵੀ ਸੰਸਥਾਵਾਂ ਇਸ ਮਕਸਦ ਲਈ ਆਪਣਾ ਮਹੱਤਵਪੂਰਨ ਯੋਗਦਾਨ ਵੀ ਪਾ ਰਹੀਆਂ ਹਨ। ਉਹਨਾਂ ਪਿੰਡ ਸਿਬੀਆਂ ਦੇ ਕੁੱਝ ਉੱਦਮੀ ਨੌਜਵਾਨਾਂ ਭਾਈ ਗੁਰਵਿੰਦਰ ਸਿੰਘ ਖਾਲਸਾ, ਡਾਕਟਰ ਜਸਬੀਰ ਸਿੰਘ ਜੱਸਲ ਅਤੇ ਸਤਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਪਿਛਲੇ ਕਾਫੀ ਸਮੇਂ ਤੋਂ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ‘ਚੜਦੀ ਕਲਾ ਸੇਵਾ ਜੱਥਾ’ ਪਿੰਡ ਸਿਬੀਆਂ ਦੇ ਅਣਥੱਕ ਯਤਨਾਂ ਸਦਕਾ ਸਕੂਲ ਦੀਆਂ 6 ਜਮਾਤਾਂ ਵਿੱਚ ਐਲ ਈ ਡੀ ਲਾਉਣ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਵਿੱਦਿਆ ਪ੍ਰਦਾਨ ਕਰਨ ਵਿੱਚ ਮਦਦ ਕਰਨ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਸੁਸਾਇਟੀ ਵਲੋਂ ਸਕੂਲ ਦੇ ਹੈੱਡ ਮਾਸਟਰ ਡਾ. ਬਿਮਲ ਕੁਮਾਰ ਛਾਬੜਾ ਅਤੇ ਪਿੰਡ ਦੀ ਸਮਾਜ ਸੇਵੀ ਸੰਸਥਾ ‘ਚੜਦੀ ਕਲਾ ਸੇਵਾ ਜੱਥਾ’ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਸਾਇਟੀ ਦੇ ਅਹੁੱਦੇਦਾਰ ਹਰਨੇਕ ਸਿੰਘ ਸਾਹੋਕੇ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਹਰਬੰਸ ਕੌਰ, ਸਕੂਲ ਦੇ ਸਟਾਫ ਮੈਂਬਰਜ਼ ਸੁਨੈਨਾ ਸ਼ਰਮਾ, ਅਮਨਦੀਪ ਕੌਰ, ਸੁਨੀਤਾ ਰਾਣੀ, ਅਮਨਪਾਲ ਕੌਰ, ਮਹੇਸ਼ ਜੈਨ, ਅਮਨਦੀਪ ਸਿੰਘ ਜੱਸਲ, ਅਮਨਦੀਪ ਸ਼ਰਮਾ, ਸੁਖਜਿੰਦਰ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਹਰਮਨ ਕੌਰ, ਆਸ਼ਾ ਕਿਰਨ, ਰੁਪਿੰਦਰ ਕੌਰ ਅਤੇ ਪ੍ਰਿਆ ਰਾਣੀ ਆਦਿ ਵੀ ਹਾਜ਼ਰ ਸਨ।