- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵ ਆਬਾਦੀ ਦਿਵਸ ਮੌਕੇ ਲੋਕਾਂ ਨੂੰ ਛੋਟਾ ਤੇ ਖੁਸ਼ਹਾਲ ਪਰਿਵਾਰ ਅਪਣਾਉਣ ਦਾ ਦਿੱਤਾ ਸੁਨੇਹਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਭਾਰਤ ਸਰਕਾਰ ਵੱਲੋਂ 11 ਤੋਂ 18 ਜੁਲਾਈ ਤੱਕ ਮਨਾਏ ਜਾ ਰਹੇ ਵਿਸ਼ਵ ਆਬਾਦੀ ਦਿਵਸ ਹਫ਼ਤੇ ਦੇ ਤਹਿਤ, ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ ਦੀ ਅਗਵਾਈ ਵਿੱਚ ਜੱਚਾ-ਬੱਚਾ ਹਸਪਤਾਲ ਫਰੀਦਕੋਟ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਦੌਰਾਨ ਗਰਭਵਤੀ ਮਹਿਲਾਵਾਂ, ਪਰਿਵਾਰਾਂ, ਨਰਸਿੰਗ ਵਿਦਿਆਰਥਣਾਂ ਅਤੇ ਸਿਹਤ ਕਰਮਚਾਰੀਆਂ ਨੂੰ ਪਰਿਵਾਰ ਨਿਯੋਜਨ, ਮਾਂ ਅਤੇ ਬੱਚੇ ਦੀ ਸਿਹਤ ਅਤੇ ਆਬਾਦੀ ਸਥਿਰਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ ਨੇ ਕਿਹਾ ਕਿ ਤੇਜ਼ੀ ਨਾਲ ਵੱਧ ਰਹੀ ਆਬਾਦੀ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਮੁੰਡੇ ਦੀ ਲਾਲਸਾ ਵੀ ਹੈ। ਉਨ੍ਹਾਂ ਕਿਹਾ ਕਿ ਅੱਜ ਧੀਆਂ ਹਰ ਖੇਤਰ ਵਿੱਚ ਮਾਪਿਆਂ ਦਾ ਨਾਮ ਰੌਸ਼ਨ ਕਰ ਰਹੀਆਂ ਹਨ ਅਤੇ ਸਮਾਜ ਨੂੰ ਮੁੰਡੇ-ਕੁੜੀ ਵਿੱਚ ਭੇਦਭਾਵ ਵਾਲੀ ਸੋਚ ਤਿਆਗ ਕੇ ਛੋਟੇ ਅਤੇ ਖੁਸ਼ਹਾਲ ਪਰਿਵਾਰ ਦੀ ਧਾਰਨਾ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਨਿਯੋਜਨ ਦੇ ਸਾਧਨਾਂ ਦੀ ਵਰਤੋਂ ਨਾਲ ਮਾਂ ਅਤੇ ਬੱਚੇ ਦੀ ਸਿਹਤ ਬਿਹਤਰ ਰਹਿੰਦੀ ਹੈ ਅਤੇ ਪਰਿਵਾਰ ਦਾ ਆਰਥਿਕ ਤੇ ਸਮਾਜਿਕ ਵਿਕਾਸ ਵੀ ਸੰਭਵ ਹੁੰਦਾ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਕੁਮਾਰ ਧੀਰ, ਲਖਵਿੰਦਰ ਕੈੰਥ ਅਤੇ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਕਿਹਾ ਕਿ ਵਧਦੀ ਆਬਾਦੀ ਦੇ ਕਾਰਨ ਭੁੱਖਮਰੀ, ਬੇਰੁਜ਼ਗਾਰੀ, ਗਰੀਬੀ, ਕੁਦਰਤੀ ਸਰੋਤਾਂ